ਨੌਜਵਾਨਾਂ ਉੱਤੇ ਕਾਤਲਾਨਾ ਹਮਲਾ ਕਰਨ ਦੇ ਦੋਸ਼ ’ਚ 12 ਨੌਜਵਾਨਾਂ ਖ਼ਿਲਾਫ਼ ਪਰਚਾ

Tuesday, Jan 19, 2021 - 10:14 AM (IST)

ਨੌਜਵਾਨਾਂ ਉੱਤੇ ਕਾਤਲਾਨਾ ਹਮਲਾ ਕਰਨ ਦੇ ਦੋਸ਼ ’ਚ 12 ਨੌਜਵਾਨਾਂ ਖ਼ਿਲਾਫ਼ ਪਰਚਾ

ਟਾਂਡਾ ਉੜਮੜ (ਪੰਡਿਤ, ਮੋਮੀ, ਕੁਲਦੀਸ਼) - ਟਾਂਡਾ ਦੇ ਵਾਰਡ-12 ਮੁਹੱਲਾ ਬਾਰਾਂਦਰੀ ਵਿੱਚ ਲੋਹੜੀ ਵਾਲੇ ਦਿਨ ਦੀ ਸ਼ਾਮ ਨੂੰ ਦੋ ਨੌਜਵਾਨਾਂ ਉੱਤੇ ਕਾਤਲਾਨਾ ਹਮਲਾ ਕਰਨ ਦੇ ਦੋਸ਼ ’ਚ ਟਾਂਡਾ ਪੁਲਸ ਨੇ 12 ਨੌਜਵਾਨਾਂ ਖ਼ਿਲਾਫ਼ ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਇਹ ਮਾਮਲਾ ਹਮਲੇ ਦਾ ਸ਼ਿਕਾਰ ਹੋਏ ਮਨਪ੍ਰੀਤ ਸਿੰਘ ਮਨੀ ਪੁੱਤਰ ਕੁਲਦੀਪ ਸਿੰਘ ਦੇ ਬਿਆਨ ਦੇ ਆਧਾਰ ’ਤੇ ਮਨਪ੍ਰੀਤ ਸਿੰਘ ਰਿੱਕੀ ਪੁੱਤਰ ਜਸਵਿੰਦਰ ਸਿੰਘ, ਗੁਰਪ੍ਰੀਤ ਸਿੰਘ ਵਿੱਕੀ ਪੁੱਤਰ ਜਸਵਿੰਦਰ ਸਿੰਘ, ਸਨੀ ਮੁਲਤਾਨੀ ਪੁੱਤਰ ਕਾਕੀ, ਗੁਰਪ੍ਰੀਤ ਸਿੰਘ ਗੌਰਵ ਪੁੱਤਰ ਸੁਖਵਿੰਦਰ ਸਿੰਘ, ਗੁਰਪ੍ਰੀਤ ਸਿੰਘ ਗੋਪੀ ਤੇ 7 ਹੋਰ ਅਣਪਛਾਤੇ ਨੌਜਵਾਨਾਂ ਦੇ ਖ਼ਿਲਾਫ਼ ਦਰਜ ਕੀਤਾ ਹੈ।

ਪੜ੍ਹੋ ਇਹ ਵੀ ਖ਼ਬਰ - Beauty Tips : ਅੱਖਾਂ ਦੇ ਹੇਠ ਪਈਆਂ ਝੁਰੜੀਆਂ ਨੂੰ ਦੂਰ ਕਰਨ ਲਈ ਅਪਣਾਓ ਇਹ ਘਰੇਲੂ ਨੁਸਖ਼ੇ, ਹੋਣਗੇ ਫ਼ਾਇਦੇ

ਪੁਲਸ ਨੂੰ ਦਿੱਤੇ ਬਿਆਨਾਂ ਵਿੱਚ ਮਨਪ੍ਰੀਤ ਸਿੰਘ ਮਨੀ ਨੇ ਦੱਸਿਆ ਕਿ ਉਹ 13 ਜਨਵਰੀ ਦੀ ਸ਼ਾਮ ਨੂੰ  ਜਦੋਂ ਆਪਣੀ ਦੋਸਤ ਮਨਪ੍ਰੀਤ ਸਿੰਘ ਪੁੱਤਰ ਰੂਪ ਸਿੰਘ ਦੇ ਘਰ ਦੀ ਛੱਤ ’ਤੇ ਲੋਹੜੀ ਮਨਾ ਰਹੇ ਸਨ ਤਾਂ  ਮੁਲਜ਼ਮਾਂ ਵਿੱਚੋਂ ਨੌਜਵਾਨ ਰਿੱਕੀ ਉਨ੍ਹਾਂ ਵੱਲ ਪਟਾਕੇ ਚਲਾ ਰਿਹਾ ਸੀ, ਜਿਸ ਨੂੰ ਉਸ ਨੇ ਰੋਕਿਆ। ਇਸੇ ਗੱਲ ਦੀ ਰੰਜਿਸ਼ ਨੂੰ ਲੈ ਕੇ ਉਕਤ ਮੁਲਜ਼ਮਾਂ ਨੇ ਘਰ ਵਾਪਸ ਜਾਂਦਿਆਂ ਉਸ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਦੇ ਹੋਏ ਉਸ ਨੂੰ ਗੰਭੀਰ ਜ਼ਖ਼ਮੀ ਕੀਤਾ। ਜਦੋਂ ਉਸ ਦਾ ਸਾਥੀ ਖ਼ੁਸ਼ਹਾਲ ਸਿੰਘ ਪੁੱਤਰ ਰਾਜੀਵ ਕੁਮਾਰ ਉਸ ਨੂੰ ਛੁਡਾਉਣ ਲੱਗਾ ਤਾਂ ਉਨ੍ਹਾਂ ਨੇ ਹਮਲਾ ਕਰਕੇ ਉਸ ਨੂੰ ਵੀ ਜ਼ਖ਼ਮੀ ਕਰ ਦਿੱਤਾ।

ਪੜ੍ਹੋ ਇਹ ਵੀ ਖ਼ਬਰ - Health Tips: ਜ਼ਿਆਦਾ ਗੁੱਸਾ ਆਉਣ ਵਾਲੇ ਲੋਕਾਂ ਲਈ ਖ਼ਾਸ ਖ਼ਬਰ, ਅਪਣਾਓ ਇਹ ਨੁਸਖ਼ੇ

ਪੜ੍ਹੋ ਇਹ ਵੀ ਖ਼ਬਰ - ਸੋਮਵਾਰ ਨੂੰ ਇੰਝ ਕਰੋ ਸ਼ਿਵ ਜੀ ਦੀ ਪੂਜਾ, ਘਰ ਆਵੇਗਾ ਧੰਨ ਤੇ ਪੂਰੀ ਹੋਵੇਗੀ ਹਰੇਕ ਮਨੋਕਾਮਨਾ

ਜ਼ਖਮੀ ਹਾਲਤ ’ਚ ਉਕਤ ਦੋਵਾਂ ਨੌਜਵਾਨਾਂ ਨੂੰ ਟਾਂਡਾ ਦੇ ਸਰਕਾਰੀ ਹਸਪਤਾਲ ਵਿਚ ਮੁੱਢਲੀ ਡਾਕਟਰੀ ਸਹਾਇਤਾ ਦੇਣ ਉਪਰੰਤ ਹੁਸ਼ਿਆਰਪੁਰ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਐੱਸ.ਏ.ਐੱਸ.ਆਈ.  ਜਗਦੀਪ ਸਿੰਘ ਵਲੋਂ ਇਸ ਮਾਮਲੇ ਦੀ ਤਫ਼ਤੀਸ਼ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ - ਵਾਸਤੂ ਸ਼ਾਸਤਰ : ਪਰਸ ’ਚ ਨਾ ਰੱਖੋ ਇਹ ਚੀਜ਼ਾਂ, ਹੋ ਸਕਦੀ ਹੈ ਪੈਸੇ ਦੀ ਕਿੱਲਤ


author

rajwinder kaur

Content Editor

Related News