ਲੁਟੇਰਿਆਂ ਨੇ ਲੁੱਟਿਆ ਜੂਏ ਦਾ ਅੱਡਾ, ਗੰਨ ਵਿਖਾ ਕੇ ਲੁੱਟੀ 2 ਲੱਖ ਤੋਂ ਵੱਧ ਦੀ ਰਕਮ
Monday, Aug 26, 2024 - 04:13 PM (IST)
ਜਲੰਧਰ (ਵਰੁਣ)-ਸੋਢਲ ਰੋਡ ’ਤੇ ਸਥਿਤ ਪਾਰਕ ਦੇ ਥੜ੍ਹੇ ’ਤੇ ਪਿਛਲੇ ਕਾਫ਼ੀ ਸਮੇਂ ਤੋਂ ਚੱਲ ਰਹੇ ਜੂਏ ਦੇ ਅੱਡੇ ਨੂੰ ਮੁੜ ਤੋਂ ਲੁੱਟ ਲਿਆ ਗਿਆ। ਲੁਟੇਰਿਆਂ ਨੇ ਜੂਆ ਖੇਡ ਰਹੇ ਲਗਭਗ 25 ਲੋਕਾਂ ਨੂੰ ਪਿਸਤੌਲਾਂ ਵਿਖਾ ਕੇ ਗੋਲ਼ੀ ਮਾਰਨ ਦੀ ਧਮਕੀ ਦੇ ਕੇ ਦੋ ਲੱਖ ਰੁਪਏ ਤੋਂ ਜ਼ਿਆਦਾ ਪੈਸੇ ਲੁੱਟ ਲਏ ਅਤੇ ਫਰਾਰ ਹੋ ਗਏ। ਸਥਾਨਕ ਲੋਕਾਂ ਦੀ ਮੰਨੀਏ ਤਾਂ ਐਤਵਾਰ ਸ਼ਾਮ ਸਮੇਂ ਥੜ੍ਹੇ ’ਤੇ ਲਗਭਗ 25 ਲੋਕ ਜੂਆ ਖੇਡ ਰਹੇ ਸਨ। ਇਸ ਦੌਰਾਨ ਬਿਨਾਂ ਨੰਬਰ ਦੇ ਦੋ ਮੋਟਰਸਾਈਕਲਾਂ ’ਤੇ ਚਾਰ ਨੌਜਵਾਨ ਆਏ, ਜਿਨ੍ਹਾਂ ਸਾਰਿਆਂ ਨੂੰ ਘੇਰ ਲਿਆ। ਦੱਸਿਆ ਜਾ ਰਿਹਾ ਹੈ ਕਿ ਚਾਰਾਂ ਲੁਟੇਰਿਆਂ ਕੋਲ ਆਪੋ-ਆਪਣੇ ਵੈਪਨ ਸਨ। ਲੁਟੇਰਿਆਂ ਨੇ ਉਕਤ ਲੋਕਾਂ ਨੂੰ ਗੋਲ਼ੀ ਮਾਰਨ ਦੀ ਧਮਕੀ ਦਿੱਤੀ ਅਤੇ ਉਥੇ ਪਏ ਲਗਭਗ 2 ਲੱਖ ਰੁਪਏ ਤੋਂ ਜ਼ਿਆਦਾ ਪੈਸੇ ਲੁੱਟ ਲਏ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡਾ ਹਾਦਸਾ, 13 ਸਾਲਾ ਬੱਚੇ ਦੀ ਦਰਦਨਾਕ ਮੌਤ, ਸਿਰ ਉਪਰੋਂ ਲੰਘਿਆ ਟਰੱਕ ਦਾ ਟਾਇਰ
ਦੱਸਿਆ ਜਾ ਰਿਹਾ ਹੈ ਕਿ ਇਕ ਜੁਆਰੀਏ ਦੀ ਜੇਬ ਵਿਚੋਂ ਹੀ ਲੁਟੇਰਿਆਂ ਨੇ 60 ਹਜ਼ਾਰ ਰੁਪਏ ਕੱਢ ਲਏ ਸਨ। ਲੁੱਟ ਦੀ ਘਟਨਾ ਨੂੰ ਅੰਜਾਮ ਦੇ ਕੇ ਲੁਟੇਰੇ ਫਰਾਰ ਹੋ ਗਏ। ਲੋਕਾਂ ਨੇ ਦੱਸਿਆ ਕਿ ਕਾਫ਼ੀ ਲੰਮੇ ਸਮੇਂ ਤੋਂ ਇਥੇ ਹਰ ਰੋਜ਼ ਜੂਆ ਖੇਡਿਆ ਜਾਂਦਾ ਹੈ, ਜਿਸ ਨੂੰ ਪਹਿਲਾਂ ਵੀ 2-3 ਵਾਰ ਲੁੱਟਿਆ ਜਾ ਚੁੱਕਿਆ ਹੈ ਪਰ ਪੁਲਸ ਨੂੰ ਸ਼ਿਕਾਇਤ ਨਹੀਂ ਦਿੱਤੀ ਜਾਂਦੀ। ਇਸ ਘਟਨਾ ਨੂੰ ਲੈ ਕੇ ਵੀ ਜੁਆਰੀਆਂ ਨੇ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ।
ਇਹ ਵੀ ਪੜ੍ਹੋ- ਬਿਜਲੀ ਚੋਰੀ ਕਰਨ ਨੂੰ ਲੈ ਕੇ PSPCL ਦੀ ਵੱਡੀ ਕਾਰਵਾਈ
ਇਸ ਸਬੰਧੀ ਥਾਣਾ ਨੰ. 8 ਦੇ ਇੰਚਾਰਜ ਗੁਰਮੁਖ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਉਨ੍ਹਾਂ ਕੋਲ ਕੋਈ ਸੂਚਨਾ ਜਾਂ ਸ਼ਿਕਾਇਤ ਨਹੀਂ ਹੈ। ਜੇਕਰ ਉਨ੍ਹਾਂ ਕੋਲ ਸ਼ਿਕਾਇਤ ਆਉਂਦੀ ਹੈ ਤਾਂ ਉਹ ਬਣਦੀ ਕਾਰਵਾਈ ਕਰਨਗੇ। ਉਥੇ ਹੀ, ਇਲਾਕੇ ਦੇ ਲੋਕਾਂ ਦਾ ਕਹਿਣਾ ਹੈ ਕਿ ਪੁਲਸ ਜੇਕਰ ਆਪਣੇ ਪੱਧਰ ’ਤੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰੇ ਤਾਂ ਸਾਰੀ ਸੱਚਾਈ ਸਾਹਮਣੇ ਆ ਸਕਦੀ ਹੈ।
ਇਹ ਵੀ ਪੜ੍ਹੋ- ਸਕਾਰਪੀਓ ਤੇ ਐਕਟਿਵਾ ਵਿਚਾਲੇ ਜ਼ਬਰਦਸਤ ਟੱਕਰ, ਪਤਨੀ ਦੀਆਂ ਅੱਖਾਂ ਸਾਹਮਣੇ ਪਤੀ ਦੀ ਤੜਫ਼-ਤੜਫ਼ ਕੇ ਹੋਈ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ