ਘਰ ’ਚ ਦਾਖ਼ਲ ਹੋ ਕੇ ਕਬਜ਼ਾ ਕਰਨ ਦੀ ਨੀਅਤ ਨਾਲ ਕੀਤਾ ਹਮਲਾ

10/01/2022 5:57:28 PM

ਜਲੰਧਰ (ਸੁਨੀਲ)— ਇਥੋਂ ਦੇ ਥਾਣਾ ਮਕਸੂਦਾਂ ਅਧੀਨ ਆਉਂਦੇ ਰਾਓਵਾਲੀ ’ਚ ਕਰੀਬ 10 ਲੋਕਾਂ ਨੇ ਦੇਰ ਰਾਤ ਇਕ ਘਰ ’ਚ ਦਾਖ਼ਲ ਹੋ ਕੇ ਹਮਲਾ ਕਰ ਦਿੱਤਾ। ਇਸ ਦੌਰਾਨ ਗਾਲੀ-ਗਲੋਚ ਕਰਦੇ ਹੋਏ ਜਾਨ ਤੋਂ ਮਾਰਨ ਦੀ ਧਮਕੀ ਦੇ ਕੇ ਉਕਤ ਲੋਕ ਫਰਾਰ ਹੋ ਗਏ। 

ਮੌਕੇ ’ਤੇ ਥਾਣਾ ਮਕਸੂਦਾਂ ਦੇ ਏ. ਐੱਸ. ਆਈ. ਰਜਿੰਦਰ ਸ਼ਰਮਾ ਪੁਲਸ ਪਾਰਟੀ ਦੇ ਨਾਲ ਮੌਕੇ ’ਤੇ ਪਹੁੰਚੇ ਅਤੇ ਸਾਰੇ ਮਾਮਲੇ ਬਾਰੇ ਜਾਣਕਾਰੀ ਹਾਸਲ ਕੀਤੀ। ਥਾਣਾ ਮਕਸੂਦਾਂ ਦੀ ਪੁਲਸ ਨੇ ਘਰ ’ਚ ਦਾਖ਼ਲ ਹੋ ਕੇ ਕਬਜ਼ਾ ਕਰਨ ਅਤੇ ਗਾਲੀ-ਗਲੋਚ ਕਰਨ ਦੇ ਮਾਮਲੇ ’ਚ ਮਾਮਲਾ ਦਰਜ ਕਰ ਲਿਆ ਹੈ ਅਤੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ 7 ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। 
 


shivani attri

Content Editor

Related News