ਜਲੰਧਰ ''ਚ ਗੁੰਡਾਗਰਦੀ, ਘਰ ’ਚ ਦਾਖ਼ਲ ਹੋ ਕੇ ਕੀਤਾ ਹਥਿਆਰਾਂ ਨਾਲ ਹਮਲਾ

Saturday, Jan 28, 2023 - 12:16 PM (IST)

ਜਲੰਧਰ ''ਚ ਗੁੰਡਾਗਰਦੀ, ਘਰ ’ਚ ਦਾਖ਼ਲ ਹੋ ਕੇ ਕੀਤਾ ਹਥਿਆਰਾਂ ਨਾਲ ਹਮਲਾ

ਜਲੰਧਰ ਛਾਉਣੀ (ਦੁੱਗਲ)- ਜਲੰਧਰ ਕੈਂਟ ’ਚ ਇਕ ਦਰਜਨ ਦੇ ਕਰੀਬ ਨਕਾਬਪੋਸ਼ ਹਥਿਆਰਬੰਦ ਵਿਅਕਤੀਆਂ ਵੱਲੋਂ ਇਕ ਘਰ ’ਚ ਦਾਖ਼ਲ ਹੋ ਕੇ ਗੁੰਡਾਗਰਦੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦਿਆਂ ਅੰਜਲੀ ਪਤਨੀ ਰਵੀ ਭੱਟੀ ਵਾਸੀ 92 ਪੂਰਣ ਰੋਡ, ਜਲੰਧਰ ਛਾਉਣੀ ਨੇ ਦੱਸਿਆ ਕਿ ਵੀਰਵਾਰ ਰਾਤ ਕਰੀਬ 10:30 ਵਜੇ ਕਰੀਬ ਇਕ ਦਰਜਨ ਨਕਾਬਪੋਸ਼ ਹਥਿਆਰਬੰਦ ਵਿਅਕਤੀਆਂ ਨੇ ਉਨ੍ਹਾਂ ਦੇ ਘਰ ’ਚ ਦਾਖ਼ਲ ਹੋ ਕੇ ਹਮਲਾ ਕਰ ਦਿੱਤਾ।

ਇਸ ’ਚ ਉਸ ਦਾ ਪਤੀ ਰਵੀ ਭੱਟੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਅਤੇ ਹਮਲਾਵਰਾਂ ਨੇ ਉਸ ਦਾ ਇਕ ਗੁੱਟ ਵੀ ਤੋੜ ਦਿੱਤਾ। ਅੰਜਲੀ ਨੇ ਦੱਸਿਆ ਕਿ ਇਸ ਘਟਨਾ ਦੀ ਸੂਚਨਾ ਘਰ ਦੇ ਨਾਲ ਰਹਿਣ ਵਾਲੀ ਅੰਜੂ ਨਾਂ ਦੀ ਔਰਤ ਨੇ 112 ਨੰ. ’ਤੇ ਪੁਲਸ ਨੂੰ ਦਿੱਤੀ ਤੇ ਕੈਂਟ ਪੁਲਸ ਮੌਕੇ ’ਤੇ ਪਹੁੰਚ ਗਈ ਪਰ ਪੁਲਸ ਦੇ ਪਹੁੰਚਣ ਤੋਂ ਪਹਿਲਾਂ ਹੀ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਔਰਤ ਨੇ ਦੱਸਿਆ ਕਿ ਉਸ ਨੇ 2 ਵਿਅਕਤੀਆਂ ਨੂੰ ਪਛਾਣ ਲਿਆ ਹੈ, ਜੋ ਉਨ੍ਹਾਂ ’ਤੇ ਹਮਲਾ ਕਰਨ ਆਏ ਸਨ। ਉਸ ਦੇ ਪਤੀ ਦੀ ਨਾਜ਼ੁਕ ਹਾਲਤ ਨੂੰ ਵੇਖਦੇ ਹੋਏ ਉਸ ਨੂੰ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ।

ਇਹ ਵੀ ਪੜ੍ਹੋ : ਪੰਜਾਬ 'ਚ ਮੌਸਮ ਲਵੇਗਾ ਕਰਵਟ, ਧੁੱਪ ਮਗਰੋਂ ਹੁਣ ਪਵੇਗਾ ਮੀਂਹ, ਜਾਣੋ ਅਗਲੇ ਦਿਨਾਂ ਦੀ ਮੌਸਮ ਦੀ ਤਾਜ਼ਾ ਅਪਡੇਟ

ਪੀੜਤ ਔਰਤ ਅੰਜਲੀ ਨੇ ਦੱਸਿਆ ਕਿ ਉਸ ਦਾ ਲੜਕਾ ਜਲੰਧਰ ਛਾਉਣੀ ’ਚ ਕੱਪੜਾ ਵਪਾਰੀ ਕੋਲ ਕੰਮ ਕਰਦਾ ਹੈ ਅਤੇ ਕੁਝ ਦਿਨ ਪਹਿਲਾਂ 3-4 ਵਿਅਕਤੀ ਲੈਣ-ਦੇਣ ਨੂੰ ਲੈ ਕੇ ਉਸ ਦੇ ਲੜਕੇ ਨੂੰ ਦੁਕਾਨ ਤੋਂ ਆਪਣੇ ਨਾਲ ਲੈ ਗਏ ਸਨ ਅਤੇ ਉਸ ਦੀ ਕੁੱਟਮਾਰ ਵੀ ਕੀਤੀ। ਉਨ੍ਹਾਂ ਦੱਸਿਆ ਕਿ ਹਮਲਾਵਰਾਂ ਨੂੰ ਫੜਨ ਲਈ ਕੈਂਟ ਪੁਲਸ ਨੂੰ ਲਿਖਤੀ ਸ਼ਿਕਾਇਤ ਕਰ ਦਿੱਤੀ ਗਈ ਹੈ। ਇਸੇ ਕੈਂਟ ਥਾਣੇ ਦੇ ਇੰਚਾਰਜ ਨਿਰਲੇਪ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ ’ਤੇ ਪੁਲਸ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕੀਤੀ ਹੈ।

ਇਹ ਵੀ ਪੜ੍ਹੋ : ਪੰਜਾਬ ਲਈ ਮਾਣ ਵਾਲੀ ਗੱਲ, ਯੂ. ਕੇ. ਦੀ ਸੰਸਦ ’ਚ ਹੁਸ਼ਿਆਰਪੁਰ ਦੀ ਧੀ ਪ੍ਰਤਿਸ਼ਠਾ ਦਾ ਸਨਮਾਨ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

shivani attri

Content Editor

Related News