ਗੁਰਦੁਆਰਾ ਸਾਹਿਬ ਮੱਥਾਂ ਟੇਕਣ ਜਾ ਰਹੇ ਮੋਟਰਸਾਈਕਲ ਸਵਾਰ ਜੋੜੇ ਨੂੰ ਲੁੱਟਣ ਦੀ ਕੋਸ਼ਿਸ਼
Tuesday, Mar 10, 2026 - 02:31 PM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਟਾਂਡਾ-ਸ੍ਰੀ ਹਰਗੋਬਿੰਦਪੁਰ ਰੋਡ 'ਤੇ ਮੋਟਰਸਾਈਕਲ ਸਵਾਰ ਦੋ ਲੁਟੇਰਿਆਂ ਵੱਲੋਂ ਗੁਰਦੁਆਰਾ ਪੁਲ ਪੁਖ਼ਤਾ ਸਾਹਿਬ ਮੱਥਾਂ ਟੇਕਣ ਜਾ ਰਹੇ ਮੋਟਰਸਾਈਕਲ ਸਵਾਰ ਜੋੜੇ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਸੜਕ 'ਤੇ ਡਿੱਗਣ ਕਾਰਨ ਉਨ੍ਹਾਂ ਦਾ 4 ਵਰ੍ਹਿਆਂ ਦਾ ਬੱਚਾ ਅਗਮਦੀਪ ਸਿੰਘ ਜ਼ਖ਼ਮੀ ਹੋ ਗਿਆ। ਇਸ ਦੌਰਾਨ ਸਥਾਨਕ ਲੋਕਾਂ ਦੀ ਮਦਦ ਨਾਲ ਇਕ ਲੁਟੇਰੇ ਨੂੰ ਕਾਬੂ ਕਰਕੇ ਟਾਂਡਾ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਪਹਿਲਾਂ ਫੋਨ 'ਤੇ ਕਿਹਾ-ਤੁਸੀਂ ਡਾਕਟਰ ਬੋਲਦੇ... ਫਿਰ ਹਸਪਤਾਲ 'ਤੇ ਚਲਾ 'ਤੀਆਂ ਗੋਲ਼ੀਆਂ

ਲੁੱਟ ਦਾ ਸ਼ਿਕਾਰ ਹੋਈ ਔਰਤ ਸ਼ਾਲੂ ਵਾਸੀ ਝਾਂਸੀ ਉੱਤਰ ਪ੍ਰਦੇਸ਼ ਨੇ ਦੱਸਿਆ ਕਿ ਉਹ ਆਪਣੇ ਪੇਕੇ ਘਰ ਉੜਮੁੜ ਆਈ ਹੋਈ ਸੀ ਅਤੇ ਅੱਜ ਦੁਪਹਿਰ ਉਹ ਰੇਲਵੇ ਵਿਚ ਲੋਕੋ ਪਾਇਲਟ ਆਪਣੇ ਪਤੀ ਪ੍ਰਿੰਸਪਾਲ ਸਿੰਘ ਅਤੇ ਬੇਟੇ ਨਾਲ ਗੁਰੁਘਰ ਜਾ ਰਹੇ ਸਨ। ਸਾਢੇ 12 ਵਜੇ ਦੇ ਕਰੀਬ ਪਿੰਡ ਗਿੱਲ ਨਜ਼ਦੀਕ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਉਸ ਦੇ ਗਲੇ ਵਿੱਚੋਂ ਸੋਨੇ ਦੀ ਚੇਨ ਝਪਟਣ ਦੀ ਕੋਸ਼ਿਸ਼ ਕੀਤੀ।
ਇਸ ਦੌਰਾਨ ਉਹ ਅਤੇ ਲੁਟੇਰੇ ਵੀ ਸੜਕ 'ਤੇ ਡਿੱਗ ਗਏ। ਉਨ੍ਹਾਂ ਦਾ ਪੁੱਤਰ ਜ਼ਖ਼ਮੀ ਹੋ ਗਿਆ ਅਤੇ ਉਨ੍ਹਾਂ ਦੇ ਵੀ ਸੱਟਾਂ ਲੱਗੀਆਂ। ਇਸ ਦੌਰਾਨ ਸਥਾਨਕ ਲੋਕਾਂ ਨੇ ਮਦਦ ਕਰਕੇ ਲੁਟੇਰਿਆਂ ਵਿੱਚੋਂ ਇਕ ਨੂੰ ਕਾਬੂ ਕਰਕੇ ਪੁਲਸ ਹਵਾਲੇ ਕੀਤਾ। ਜ਼ਖ਼ਮੀ ਹੋਏ ਬੱਚੇ ਨੂੰ ਪਬਲਿਕ ਹਸਪਤਾਲ ਟਾਂਡਾ ਵਿਚ ਡਾ. ਅਨੁਜ ਗੋਇਲ ਨੇ ਮੈਡੀਕਲ ਮਦਦ ਦਿੱਤੀ। ਪੁਲਸ ਕਾਬੂ ਆਏ ਲੁਟੇਰੇ ਕੋਲੋਂ ਪੁੱਛਗਿੱਛ ਕਰਨ ਦੇ ਨਾਲ ਉਸ ਦੇ ਸਾਥੀਆਂ ਨੂੰ ਕਾਬੂ ਕਰਨ ਲਈ ਉੱਦਮ ਕਰ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ Weather 'ਚ ਹੋਵੇਗੀ ਤਬਦੀਲੀ! 14 ਮਾਰਚ ਤੱਕ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ, ਜਾਣੋ ਅਗਲੇ ਦਿਨਾਂ ਦਾ ਹਾਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
