ਦਿਮਾਗੀ ਤੌਰ ’ਤੇ ਪ੍ਰੇਸ਼ਾਨ ਵਿਅਕਤੀ ਵੱਲੋਂ ਬੱਚੇ ਨੂੰ ਚੁੱਕ ਕੇ ਭੱਜਣ ਦੀ ਕੋਸ਼ਿਸ਼, ਲੋਕਾਂ ਨੇ ਫੜ ਕੇ ਕੀਤੀ ਛਿੱਤਰ ਪਰੇਡ

04/17/2023 12:34:11 PM

ਜਲੰਧਰ (ਰਮਨ)- ਥਾਣਾ ਰਾਮਾ ਮੰਡੀ ਅਧੀਨ ਪੈਂਦੇ ਨਿਊ ਬਲਦੇਵ ਨਗਰ ’ਚ ਉਸ ਸਮੇਂ ਹੰਗਾਮਾ ਮਚ ਗਿਆ, ਜਦੋਂ ਇਕ ਬੱਚੇ ਨੂੰ ਚੋਰੀ ਕਰਕੇ ਵੇਚਣ ਵਾਲੇ ਗਿਰੋਹ ਦੇ ਮੈਂਬਰ ਨੂੰ ਰੰਗੇ ਹੱਥੀਂ ਲੈ ਕੇ ਭੱਜਦੇ ਹੋਏ ਲੋਕਾਂ ਨੇ ਫੜ ਲਿਆ ਅਤੇ ਉਸ ਦੀ ਜੰਮ ਕੇ ਛਿੱਤਰ ਪਰੇਡ ਕੀਤੀ ਅਤੇ ਪੁਲਸ ਦੇ ਹਵਾਲੇ ਕਰ ਦਿੱਤਾ। ਮੌਕੇ ’ਤੇ ਮੌਜੂਦ ਬੱਚੀ ਦੇ ਪਿਤਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਘਰ ਦੇ ਬਾਹਰ ਖੜ੍ਹਾ ਆਪਣੇ ਭਰਾ ਨਾਲ ਗੱਲਾਂ ਕਰ ਰਿਹਾ ਸੀ ਤਾਂ ਇਕ ਵਿਅਕਤੀ ਨੇ ਉਨ੍ਹਾਂ ਦੀ ਛੋਟੀ ਬੱਚੀ ਨੂੰ ਚੁੱਕ ਲਿਆ ਅਤੇ ਭੱਜਣ ਲੱਗਾ, ਜਿਵੇਂ ਹੀ ਉਸ ਨੇ ਰੌਲਾ ਪਾਇਆ ਤਾਂ ਮੌਜੂਦ ਲੋਕਾਂ ਨੇ ਉਸ ਨੂੰ ਫੜ ਲਿਆ। ਛਿੱਤਰ ਪਰੇਡ ਦੌਰਾਨ ਉਕਤ ਵਿਅਕਤੀ ਨੇ ਦੱਸਿਆ ਕਿ ਉਸ ਦੇ ਗਿਰੋਹ ’ਚ ਉਸ ਦੇ ਚਾਰ ਸਾਥੀ ਹਨ। ਬੱਚੇ ਨੂੰ ਆਪਣੇ ਸਾਥੀਆਂ ਨਾਲ ਸ਼ਹਿਰ ’ਚੋਂ ਚੁੱਕ ਕੇ 15000 ’ਚ ਅੱਗੇ ਵੇਚ ਦਿੰਦੇ ਹਨ।

ਇਹ ਵੀ ਪੜ੍ਹੋ : ਬੱਸ ਯਾਤਰੀਆਂ ਲਈ ਅਹਿਮ ਖ਼ਬਰ, ਇਸ ਦਿਨ ਝੱਲਣੀ ਪੈ ਸਕਦੀ ਹੈ ਭਾਰੀ ਪ੍ਰੇਸ਼ਾਨੀ

PunjabKesari

ਗੁੱਸੇ ’ਚ ਆਏ ਲੋਕਾਂ ਨੇ ਮੌਕੇ ’ਤੇ ਪੁਲਸ ਨੂੰ ਬੁਲਾਇਆ ਤੇ ਬੱਚੇ ਚੋਰੀ ਕਰਨ ਵਾਲੇ ਗਿਰੋਹ ਨੂੰ ਇਲਾਕੇ ਦੀ ਪੁਲਸ ਹਵਾਲੇ ਕਰ ਦਿੱਤਾ। ਥਾਣਾ ਰਾਮਾ ਮੰਡੀ ਦੀ ਪੁਲਸ ਮੌਕੇ ’ਤੇ ਪੁੱਜੀ ਤੇ ਉਸ ਨੂੰ ਫੜ ਕੇ ਥਾਣੇ ਲੈ ਗਈ। ਥਾਣਾ ਰਾਮਾ ਮੰਡੀ ਦੇ ਏ. ਐੱਸ. ਆਈ. ਰਘੁਵੀਰ ਸਿੰਘ ਨੇ ਦੱਸਿਆ ਕਿ ਲੋਕਾਂ ਵੱਲੋਂ ਫੜਿਆ ਗਿਆ ਵਿਅਕਤੀ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਹੈ, ਜੋ ਗਲਤੀ ਨਾਲ ਬੱਚੇ ਨੂੰ ਚੁੱਕ ਕੇ ਲੈ ਗਿਆ ਸੀ। ਉਕਤ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਪਹਿਲਾਂ 17 ਸਾਲਾ ਮੁੰਡੇ ਨੂੰ ਧੋਖੇ ਨਾਲ ਕੀਤਾ ਅਗਵਾ, ਫਿਰ ਕਾਰ ਸਣੇ ਨਹਿਰ ’ਚ ਸੁੱਟ ਦਿੱਤਾ ਦੋ ਭੈਣਾਂ ਦਾ ਇਕਲੌਤਾ ਭਰਾ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


shivani attri

Content Editor

Related News