JP ਨਗਰ ''ਚ ਆਈ-20 ਕਾਰ ਲਿਜਾਣ ਦਾ ਕੀਤਾ ਯਤਨ, CCTV ਕੈਮਰੇ ''ਚ ਕੈਦ ਹੋਈ ਘਟਨਾ
Sunday, Sep 13, 2026 - 12:13 PM (IST)
ਜਲੰਧਰ (ਮਹੇਸ਼)–ਥਾਣਾ ਬਸਤੀ ਬਾਵਾ ਖੇਲ ਅਧੀਨ ਪੈਂਦੇ ਜੇ . ਪੀ. ਨਗਰ ਵਿਚ ਦੇਰ ਰਾਤ 2 ਲੋਕਾਂ ਨੇ ਘਰ ਦੇ ਬਾਹਰ ਖੜ੍ਹੀ ਆਈ-20 ਕਾਰ ਚੋਰੀ ਕਰਨ ਦੀ ਕੋਸ਼ਿਸ਼ ਕੀਤੀ, ਹਾਲਾਂਕਿ ਸਥਾਨਕ ਲੋਕਾਂ ਦੀ ਚੌਕਸੀ ਕਾਰਨ ਮੁਲਜ਼ਮ ਆਪਣੇ ਮਿਸ਼ਨ ਵਿਚ ਸਫ਼ਲ ਨਹੀਂ ਹੋ ਸਕੇ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਪੂਰੀ ਵਾਰਦਾਤ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਵਿਚ ਕੈਦ ਹੋ ਗਈ ਹੈ।
ਕਾਰ ਮਾਲਕ ਅਤੇ ਸਬਜ਼ੀ ਮੰਡੀ ਦੇ ਵਪਾਰੀ ਅਮਿਤ ਨੇ ਦੱਸਿਆ ਕਿ ਉਨ੍ਹਾਂ ਨੇ ਰੋਜ਼ਾਨਾ ਵਾਂਗ ਆਪਣੀ ਕਾਰ ਘਰ ਦੇ ਬਾਹਰ ਖੜ੍ਹੀ ਕੀਤੀ ਸੀ। ਦੇਰ ਰਾਤ ਲਗਭਗ 2 ਵਜੇ ਗੁਆਂਢੀਆਂ ਦਾ ਫੋਨ ਆਇਆ ਕਿ ਕੁਝ ਸ਼ੱਕੀ ਨੌਜਵਾਨ ਉਨ੍ਹਾਂ ਦੇ ਕਾਰ ਨਾਲ ਛੇੜਛਾੜ ਕਰ ਰਹੇ ਹਨ। ਜਦੋਂ ਲੋਕ ਬਾਹਰ ਨਿਕਲੇ ਅਤੇ ਰੌਲਾ ਪਾਇਆ ਤਾਂ ਮੁਲਜ਼ਮ ਕਾਰ ਨੂੰ ਕੁਝ ਦੂਰੀ ਤਕ ਲਿਜਾਣ ਦੀ ਕੋਸ਼ਿਸ਼ ਤੋਂ ਬਾਅਦ ਉਸ ਨੂੰ ਸੜਕ ਵਿਚ ਛੱਡ ਕੇ ਫ਼ਰਾਰ ਹੋ ਗਏ।
ਇਹ ਵੀ ਪੜ੍ਹੋ: ਭਾਜਪਾ 'ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ
ਪੀੜਤ ਮੁਤਾਬਕ ਮੁਲਜ਼ਮ ਇਕ ਹੋਰ ਆਈ-20 ਕਾਰ ਵਿਚ ਸਵਾਰ ਹੋ ਕੇ ਆਏ ਸਨ। ਸੀ. ਸੀ. ਟੀ. ਵੀ. ਫੁਟੇਜ ਵਿਚ ਦਿਖਾਈ ਦੇ ਰਿਹਾ ਹੈ ਕਿ ਉਹ ਲਗਭਗ 10 ਮਿੰਟ ਤਕ ਇਲਾਕੇ ਦੀ ਰੇਕੀ ਕਰਦੇ ਰਹੇ। ਇਸ ਤੋਂ ਬਾਅਦ ਇਕ ਮੁਲਜ਼ਮ ਨੇ ਕਾਰ ਦਾ ਸ਼ੀਸ਼ਾ ਅਤੇ ਲਾਕ ਤੋੜਿਆ ਅਤੇ ਡਾਇਰੈਕਟ ਵਾਇਰਿੰਗ ਰਾਹੀਂ ਕਾਰ ਸਟਾਰਟ ਕਰਨ ਦੀ ਕੋਸ਼ਿਸ਼ ਕੀਤੀ। ਇੰਜਣ ਸਟਾਰਟ ਨਾ ਹੋਣ ਅਤੇ ਲੋਕਾਂ ਦੇ ਜਾਗ ਜਾਣ ’ਤੇ ਮੁਲਜ਼ਮ ਮੌਕੇ ਤੋਂ ਭੱਜ ਗਏ। ਇਹ ਘਟਨਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਦੇ ਘਰ ਦੇ ਸਾਹਮਣੇ ਹੋਈ, ਜਿੱਥੇ ਸੁਰੱਖਿਆ ਵਿਵਸਥਾ ਵੀ ਰਹਿੰਦੀ ਹੈ। ਇਸ ਦੇ ਬਾਵਜੂਦ ਚੋਰ ਬੇਖ਼ੌਫ਼ ਹੋ ਕੇ ਵਾਰਦਾਤ ਨੂੰ ਅੰਜਾਮ ਦੇਣ ਪਹੁੰਚੇ। ਉਨ੍ਹਾਂ ਕਿਹਾ ਕਿ ਜੇਕਰ ਆਸ-ਪਾਸ ਦੇ ਲੋਕ ਸਮਾਂ ਰਹਿੰਦੇ ਬਾਹਰ ਨਾ ਆਉਂਦੇ ਤਾਂ ਕਾਰ ਚੋਰੀ ਹੋ ਸਕਦੀ ਸੀ।
ਇਹ ਵੀ ਪੜ੍ਹੋ: ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
ਪੀੜਤ ਅਤੇ ਸਥਾਨਕ ਲੋਕਾਂ ਦਾ ਦੋਸ਼ ਹੈ ਕਿ ਘਟਨਾ ਦੀ ਸੂਚਨਾ ਰਾਤ ਨੂੰ ਹੀ ਪੁਲਸ ਨੂੰ ਦਿੱਤੀ ਗਈ ਸੀ। ਪੁਲਸ ਮੁਲਾਜ਼ਮ ਮੌਕੇ ’ਤੇ ਆਏ ਜ਼ਰੂਰ ਪਰ ਸਵੇਰੇ ਕਾਰਵਾਈ ਦਾ ਭਰੋਸਾ ਦੇ ਕੇ ਵਾਪਸ ਚਲੇ ਗਏ। ਉਨ੍ਹਾਂ ਦਾ ਕਹਿਣਾ ਹੈ ਕਿ ਦੁਪਹਿਰ ਤਕ ਵੀ ਜਾਂਚ ਲਈ ਕੋਈ ਟੀਮ ਨਹੀਂ ਪਹੁੰਚੀ। ਸਥਾਨਕ ਲੋਕਾਂ ਅਨੁਸਾਰ ਪੁਲਸ ਦਾ ਕਹਿਣਾ ਸੀ ਕਿ ਕਾਰ ਚੋਰੀ ਨਹੀਂ ਹੋਈ, ਇਸ ਲਈ ਮਾਮਲਾ ਗੰਭੀਰ ਨਹੀਂ ਹੈ, ਜਦਕਿ ਸੀ. ਸੀ. ਟੀ. ਵੀ. ਫੁਟੇਜ ਵਿਚ ਮੁਲਜ਼ਮਾਂ ਦੀ ਕਾਰ ਦਾ ਨੰਬਰ ਵੀ ਸਪੱਸ਼ਟ ਦਿਖਾਈ ਦੇ ਰਿਹਾ ਹੈ। ਫਿਲਹਾਲ ਪੁਲਸ ਨੂੰ ਘਟਨਾ ਦੀ ਸੂਚਨਾ ਦੇ ਦਿੱਤੀ ਗਈ ਹੈ ਅਤੇ ਇਲਾਕੇ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਦੇ ਆਧਾਰ ’ਤੇ ਮੁਲਜ਼ਮਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਸਬੰਧੀ ਏ. ਸੀ. ਪੀ. ਵੈਸਟ ਆਤਿਸ਼ ਭਾਟੀਆ ਨੇ ਕਿਹਾ ਕਿ ਪੁਲਸ ਵੱਲੋਂ ਬਣਦੀ ਕਾਨੂੰਨੀ ਕਾਰਵਾਈ ਕਰਦੇ ਹੋਏ ਫ਼ਰਾਰ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ 7 ਨਵੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! DC ਵੱਲੋਂ ਹੁਕਮ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
