ਨੰਗਲ ਸ਼ਾਮਾ ’ਚ ਆਟੋ ਚਾਲਕ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ
05/20/2022 5:22:47 PM

ਜਲੰਧਰ (ਜ. ਬ.)–ਰਾਮਾ ਮੰਡੀ ਦੇ ਨਾਲ ਲੱਗਦੇ ਨੰਗਲ ਸ਼ਾਮਾ ਨੇੜੇ ਇਕ ਲਾਵਾਰਿਸ ਪਈ ਲਾਸ਼ ਨੂੰ ਦੇਖ ਕੇ ਸਨਸਨੀ ਫ਼ੈਲ ਗਈ। ਲੋਕਾਂ ਨੇ ਜਦੋਂ ਮੌਕੇ ’ਤੇ ਪੁਲਸ ਨੂੰ ਬੁਲਾਇਆ ਤਾਂ ਪਤਾ ਲੱਗਾ ਕਿ ਉਕਤ ਲਾਸ਼ ਨੰਗਲ ਸ਼ਾਮਾ ਦੇ ਹੀ ਰਹਿਣ ਵਾਲੇ ਆਟੋ ਚਾਲਕ ਦੀ ਹੈ, ਜਿਹੜਾ ਸ਼ਹਿਰ ਵਿਚ ਕਈ ਸਾਲਾਂ ਤੋਂ ਆਟੋ ਚਲਾਉਂਦਾ ਹੈ।
ਇਹ ਵੀ ਪੜ੍ਹੋ : ਸ਼ਰਾਬ ਨੂੰ MRP ’ਤੇ ਵੇਚਣ ਦੇ ਰੌਂਅ ’ਚ ਪੰਜਾਬ ਸਰਕਾਰ, ਨਵੀਂ ਆਬਕਾਰੀ ਨੀਤੀ ’ਚ ਹੋ ਸਕਦੈ ਐਲਾਨ (ਵੀਡੀਓ)
ਏ. ਐੱਸ. ਆਈ. ਬਰਜਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਸੂਚਨਾ ਮਿਲਣ ’ਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ’ਚ ਰਖਵਾ ਦਿੱਤਾ ਹੈ। ਮ੍ਰਿਤਕ ਆਟੋ ਚਾਲਕ ਅਜੈ ਕੁਮਾਰ ਦੀ ਮੌਤ ਨਸ਼ੇ ਦੀ ਓਵਰਡੋਜ਼ ਨਾਲ ਹੋਈ ਹੈ। ਇਹ ਖੁਲਾਸਾ ਮ੍ਰਿਤਕ ਦੀ ਪਤਨੀ ਵੱਲੋਂ ਕੀਤਾ ਗਿਆ ਹੈ। ਏ. ਐੱਸ. ਆਈ. ਬਰਜਿੰਦਰ ਸਿੰਘ ਮੁਤਾਬਕ ਮ੍ਰਿਤਕ ਦੀ ਪਤਨੀ ਦੇ ਬਿਆਨਾਂ ’ਤੇ ਧਾਰਾ 174 ਦੀ ਕਾਰਵਾਈ ਕਰਦਿਆਂ ਲਾਸ਼ ਨੂੰ ਪੋਸਟਮਾਰਟਮ ਉਪਰੰਤ ਮ੍ਰਿਤਕਾਂ ਦੇ ਵਾਰਿਸਾਂ ਨੂੰ ਸੌਂਪ ਦਿੱਤਾ।
ਇਹ ਵੀ ਪੜ੍ਹੋ : CM ਮਾਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਅਹਿਮ ਮੁੱਦਿਆਂ ਨੂੰ ਲੈ ਕੇ ਹੋਈ ਚਰਚਾ