ਹਾਲ-ਏ-ਸ਼ਹਿਰ ਕੈਮਰੇ ਦੀ ਨਜ਼ਰ: ਜੋਖ਼ਮ ''ਚ ਜ਼ਿੰਦਗੀ, ਸਮਰੱਥਾ ਤੋਂ ਵੱਧ ਸਕੂਲੀ ਵਿਦਿਆਰਥੀਆਂ ਨੂੰ ਢੋਅ ਰਹੇ ਆਟੋ ਚਾਲਕ
Friday, Aug 23, 2024 - 02:25 PM (IST)
ਜਲੰਧਰ (ਜਸਪ੍ਰੀਤ)- ਆਟੋ ਅਤੇ ਬਾਈਕ ’ਤੇ ਸਕੂਲ ਆਉਣ-ਜਾਣ ਵਾਲੇ ਵਿਦਿਆਰਥੀਆਂ ਦੀ ਸੁਰੱਖਿਆ ਖ਼ਤਰੇ ਵਿਚ ਹੈ। ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈ ਕੇ ਨਾ ਮਾਪੇ ਗੰਭੀਰ ਹਨ ਅਤੇ ਨਾ ਹੀ ਸਕੂਲਾਂ ਦੇ ਪ੍ਰਬੰਧਕ। ਆਟੋ ਵਾਲੇ ਸਮਰੱਥਾ ਤੋਂ 2-3 ਗੁਣਾ ਵੱਧ ਵਿਦਿਆਰਥੀ ਬਿਠਾਉਂਦੇ ਹਨ, ਜਿਸ ਨਾਲ ਉਨ੍ਹਾਂ ਦੀ ਜ਼ਿੰਦਗੀ ਜੋਖ਼ਮ ਵਿਚ ਰਹਿੰਦੀ ਹੈ ਅਤੇ ਦੂਜੇ ਪਾਸੇ ਮਾਪੇ ਆਪਣੇ ਬੱਚਿਆਂ ਨੂੰ ਬਾਈਕ ਦੇ ਕੇ ਵੱਡੀ ਗਲਤੀ ਕਰ ਰਹੇ ਹਨ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਨਿਆਇਕ ਹਿਰਾਸਤ 'ਚ ਵਾਧਾ
18 ਸਾਲ ਤੋਂ ਘੱਟ ਉਮਰ ਦੇ ਵਿਦਿਆਰਥੀਆਂ ਵੱਲੋਂ ਬਾਈਕ ’ਤੇ ਟ੍ਰਿਪਲਿੰਗ ਕਰਦਿਆਂ ਸੜਕਾਂ ’ਤੇ ਘੁੰਮਣਾ ਕਿਸੇ ਖ਼ਤਰੇ ਤੋਂ ਘੱਟ ਨਹੀਂ ਹੈ। ਇਨ੍ਹਾਂ ਦੋਵਾਂ ਗੱਲਾਂ ਨੂੰ ਧਿਆਨ ਵਿਚ ਰੱਖ ਕੇ ਸਕੂਲਾਂ ਵਿਚ ਟ੍ਰੈਫਿਕ ਪੁਲਸ ਵੱਲੋਂ ਕੈਂਪ ਵੀ ਆਯੋਜਿਤ ਕੀਤੇ ਜਾਂਦੇ ਹਨ ਪਰ ਇਸ ਦੇ ਉਲਟ ਕੋਈ ਵੀ ਇਸ ਨੂੰ ਗੰਭੀਰਤਾ ਨਾਲ ਨਹੀਂ ਲੈਂਦਾ। ਨਵੇਂ ਮੋਟਰ ਵ੍ਹੀਕਲ ਐਕਟ ਦੇ ਅਨੁਸਾਰ ਸਜ਼ਾ ਵੀ ਤੈਅ ਕੀਤੀ ਗਈ ਹੈ, ਜਿਸ ਵਿਚ 25 ਹਜ਼ਾਰ ਰੁਪਏ ਜੁਰਮਾਨਾ ਅਤੇ 3 ਸਾਲ ਦੀ ਸਜ਼ਾ ਦਾ ਵੀ ਪ੍ਰਬੰਧ ਹੈ। ਪੁਲਸ ਅਧਿਕਾਰੀਆਂ ਦੀ ਅਪੀਲ ਹੈ ਕਿ ਸਕੂਲ ਪ੍ਰਬੰਧਕਾਂ ਅਤੇ ਮਾਪਿਆਂ ਨੂੰ ਇਸ ਪਾਸੇ ਧਿਆਨ ਦੇਣਾ ਚਾਹੀਦਾ ਹੈ, ਜਿਸ ਨਾਲ ਕੀਮਤੀ ਜਾਨਾਂ ਦਾ ਨੁਕਸਾਨ ਨਾ ਹੋ ਸਕੇ ਅਤੇ ਬੱਚੇ ਸੁਰੱਖਿਅਤ ਘਰ ਪਹੁੰਚ ਸਕਣ।
ਇਹ ਵੀ ਪੜ੍ਹੋ- ਪੰਜਾਬ ਨੂੰ ਲੱਗੇ 1026 ਕਰੋੜ ਦੇ ਜੁਰਮਾਨੇ 'ਚੋਂ 270 ਕਰੋੜ ਇਕੱਲੇ ਜਲੰਧਰ ਹਿੱਸੇ, ਸਖ਼ਤ ਐਕਸ਼ਨ ਦੀ ਤਿਆਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ