ਸਵਾਰੀਆਂ ਨਾਲ ਭਰਿਆ ਆਟੋ ਪਲਟਿਆ, ਔਰਤਾਂ ਤੇ ਬੱਚੀਆਂ ਦੇ ਲੱਗੀਆਂ ਗੰਭੀਰ ਸੱਟਾਂ

Sunday, Jul 02, 2023 - 02:32 AM (IST)

ਸਵਾਰੀਆਂ ਨਾਲ ਭਰਿਆ ਆਟੋ ਪਲਟਿਆ, ਔਰਤਾਂ ਤੇ ਬੱਚੀਆਂ ਦੇ ਲੱਗੀਆਂ ਗੰਭੀਰ ਸੱਟਾਂ

ਸੁਲਤਾਨਪੁਰ ਲੋਧੀ (ਚੰਦਰ ਮੜੀਆ) : ਗੁਰਦੁਆਰਾ ਸ੍ਰੀ ਬੇਰ ਸਾਹਿਬ ਨੇੜੇ ਸਵਾਰੀਆਂ ਨਾਲ ਭਰਿਆ ਇਕ ਆਟੋ ਪਲਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਦੌਰਾਨ ਇਕ ਆਦਮੀ ਸਮੇਤ 2 ਔਰਤਾਂ ਤੇ ਲੜਕੀਆਂ ਗੰਭੀਰ ਜ਼ਖ਼ਮੀ ਹੋ ਗਈਆਂ। ਦੱਸਿਆ ਜਾ ਰਿਹਾ ਹੈ ਕਿ ਉਕਤ ਪਰਿਵਾਰ ਫੱਤੂ ਢੀਂਗਾ ਵਾਲੀ ਸਾਈਡ ਤੋਂ ਕਿਸੇ ਰਿਸ਼ਤੇਦਾਰ ਦੀ ਮੌਤ ਦੇ ਭੋਗ ਤੋਂ ਵਾਪਸ ਆਪਣੇ ਘਰ ਲੋਹੀਆਂ ਨੂੰ ਜਾ ਰਿਹਾ ਸੀ। ਜਦੋਂ ਉਹ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੇੜੇ ਪਹੁੰਚੇ ਤਾਂ ਉਨ੍ਹਾਂ ਦੇ ਆਟੋ ਅੱਗੇ ਕੋਈ ਸਕੂਟਰੀ ਆ ਗਈ, ਜਿਸ ਨੂੰ ਬਚਾਉਂਦਿਆਂ ਆਟੋ ਕੰਟਰੋਲ ਤੋਂ ਬਾਹਰ ਹੋ ਗਿਆ ਅਤੇ ਖੇਤਾਂ 'ਚ ਪਲਟੀਆਂ ਖਾ ਕੇ ਡਿੱਗ ਗਿਆ।

ਇਹ ਵੀ ਪੜ੍ਹੋ : ਸੁਲਘ ਰਿਹਾ ਫਰਾਂਸ, 1300 ਤੋਂ ਵੱਧ ਗ੍ਰਿਫ਼ਤਾਰ, ਰਾਸ਼ਟਰਪਤੀ ਦਾ ਵਿਦੇਸ਼ ਦੌਰਾ ਰੱਦ

ਇਸ ਦੌਰਾਨ ਇਕ ਆਦਮੀ ਸਮੇਤ 7 ਔਰਤਾਂ ਗੰਭੀਰ ਜ਼ਖ਼ਮੀ ਹੋ ਗਈਆਂ। ਜ਼ਖ਼ਮੀ ਪਿੰਡ ਕੋਠੇ ਲੋਹੀਆਂ ਦੇ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਐਂਬੂਲੈਂਸ ਦੀ ਮਦਦ ਨਾਲ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਲਿਆਂਦਾ ਗਿਆ, ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਆਟੋ ਦੀ ਛੱਤ ਚਕਨਾਚੂਰ ਹੋ ਗਈ ਹੈ। ਪੁਲਸ ਨੂੰ ਮਾਮਲੇ ਸਬੰਧੀ ਸੂਚਨਾ ਦੇ ਦਿੱਤੀ ਗਈ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਪੰਜਾਬ ਅਤੇ ਦੇਸ਼-ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


author

Mukesh

Content Editor

Related News