ਅਣਪਛਾਤੇ ਵਾਹਨ ਦੀ ਟੱਕਰ ਨਾਲ ਪਲਟਿਆ ਆਟੋ, ਇਕ ਦੀ ਮੌਤ, 4 ਜ਼ਖ਼ਮੀ

Monday, Dec 11, 2023 - 05:44 PM (IST)

ਅਣਪਛਾਤੇ ਵਾਹਨ ਦੀ ਟੱਕਰ ਨਾਲ ਪਲਟਿਆ ਆਟੋ, ਇਕ ਦੀ ਮੌਤ, 4 ਜ਼ਖ਼ਮੀ

ਜਲੰਧਰ (ਮਹੇਸ਼)- ਸੁੱਚੀ ਪਿੰਡ ਕੋਲ ਕਾਲੀ ਸੜਕ ’ਤੇ ਕਿਸੇ ਅਣਪਛਾਤੇ ਵਾਹਨ ਦੀ ਟੱਕਰ ਨਾਲ ਇਕ ਆਟੋ ਪਲਟ ਗਿਆ, ਜਿਸ ’ਚ ਰਣਜੀਤ ਨਾਂ ਦੇ ਡਰਾਈਵਰ ਸਮੇਤ 5 ਸਵਾਰੀਆਂ ਸਨ। ਆਟੋ ਪਲਟਣ ਕਾਰਨ ਇਕ ਵਿਅਕਤੀ ਜੋਕਿ ਅਪਾਹਜ ਸੀ, ਦੀ ਹਾਲਤ ਜ਼ਿਆਦਾ ਖ਼ਰਾਬ ਹੋਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਆਟੋ ਚਾਲਕ ਸਮੇਤ ਜ਼ਖ਼ਮੀ ਹੋਏ ਹੋਰ 4 ਲੋਕਾਂ ਨੂੰ ਨੇੜੇ ਹੀ ਸਥਿਤ ਇਕ ਨਿੱਜੀ ਹਸਪਤਾਲ ’ਚ ਭਰਤੀ ਕਰਵਾਇਆ ਗਿਆ, ਜਿਨ੍ਹਾਂ ’ਚ ਇਕ ਹੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ : ਸੜਕ ਹਾਦਸੇ ਨੇ ਉਜਾੜਿਆ ਹੱਸਦਾ-ਵੱਸਦਾ ਘਰ, ਕੁਝ ਦਿਨ ਪਹਿਲਾਂ ਵਿਦੇਸ਼ ਤੋਂ ਪਰਤੇ ਨੌਜਵਾਨ ਦੀ ਦਰਦਨਾਕ ਮੌਤ

ਆਟੋ ਚਾਲਕ ਨੇ ਦੱਸਿਆ ਕਿ ਉਹ ਸਵਾਰੀਆਂ ਲੈ ਕੇ ਬੱਸ ਅੱਡੇ ਵੱਲ ਜਾ ਰਿਹਾ ਸੀ ਕਿ ਕੋਈ ਅਣਪਛਾਤਾ ਵਾਹਨ ਉਸ ਦੇ ਆਟੋ ਨੂੰ ਟੱਕਰ ਮਾਰ ਕੇ ਮੌਕੇ ਤੋਂ ਫਰਾਰ ਹੋ ਗਿਆ। ਆਟੋ ਪਲਟਣ ਕਾਰਨ ਉਹ ਉਸ ਦੀ ਪਛਾਣ ਨਹੀਂ ਕਰ ਸਕੇ। ਥਾਣਾ ਰਾਮਾ ਮੰਡੀ ਦੀ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮ੍ਰਿਤਕ ਅਪਾਹਜ ਵਿਅਕਤੀ ਦੀ ਵੀ ਅਜੇ ਪਛਾਣ ਨਹੀਂ ਹੋਈ ਹੈ। ਉਸ ਦੀ ਸ਼ਨਾਖਤ ਲਈ ਲਾਸ਼ ਨੂੰ ਅਗਲੇ 72 ਘੰਟੇ ਲਈ ਸਿਵਲ ਹਸਪਤਾਲ ਦੀ ਮੋਰਚਰੀ ’ਚ ਰੱਖਵਾ ਦਿੱਤਾ ਗਿਆ ਹੈ। ਹਾਦਸੇ ’ਚ ਆਟੋ ਵੀ ਬੁਰੀ ਤਰ੍ਹਾਂ ਨੁਕਸਾਨਿਆ ਗਿਆ, ਜਿਸ ਨੂੰ ਪੁਲਸ ਨੇ ਆਪਣੇ ਕਬਜ਼ੇ ’ਚ ਲੈ ਲਿਆ ਹੈ। ਪੁਲਸ ਵੱਲੋਂ ਮੌਕੇ ਤੋਂ ਟੱਕਰ ਮਾਰ ਕੇ ਫਰਾਰ ਹੋਏ ਵਿਅਕਤੀ ਦੀ ਤਲਾਸ਼ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ :  ਕਿਸਾਨਾਂ ਦੀ ਪਹਿਲੀ ਪਸੰਦ ਬਣ ਰਿਹੈ ਮਧੂਮੱਖੀ ਪਾਲਣ ਦਾ ਕਿੱਤਾ, ਇੰਝ ਹੋ ਰਹੀ ਮੋਟੀ ਕਮਾਈ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


author

shivani attri

Content Editor

Related News