ਜਲੰਧਰ ਰੇਲਵੇ ਸਟੇਸ਼ਨ ''ਤੇ ਪਲਟਿਆ ਆਟੋ, ਚਾਲਕ ਗੰਭੀਰ ਜ਼ਖ਼ਮੀ
Monday, Apr 06, 2026 - 02:56 PM (IST)
ਜਲੰਧਰ (ਸੋਨੂੰ)- ਰੇਲਵੇ ਸਟੇਸ਼ਨ 'ਤੇ ਇਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇਕ ਆਟੋ ਪਲਟਣ ਕਾਰਨ ਉਸ ਦਾ ਚਾਲਕ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਇਸ ਹਾਦਸੇ 'ਚ ਆਟੋ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਹੈ। ਹਾਦਸੇ ਤੋਂ ਬਾਅਦ ਜ਼ਖ਼ਮੀ ਚਾਲਕ ਦੀ ਹਾਲਤ ਕਾਫ਼ੀ ਖ਼ਰਾਬ ਸੀ। ਸਥਾਨਕ ਲੋਕਾਂ ਨੇ ਮਦਦ ਕਰਦਿਆਂ ਉਸ ਨੂੰ ਇਕ ਰਾਹਗੀਰ ਦੀ ਕਾਰ ਰਾਹੀਂ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਫਿਲਹਾਲ ਡਾਕਟਰਾਂ ਵੱਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਦਿੱਸਿਆ ਜੰਗ ਦਾ ਅਸਰ! ਪਿੰਡਾਂ ਨੂੰ ਵਾਪਸੀ ਕਰਨ ਲੱਗੇ ਪ੍ਰਵਾਸੀ ਮਜ਼ਦੂਰ, ਖੇਡਾਂ ਦੇ ਸਾਮਾਨ ਦੀ ਕੀਮਤ...
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਆਟੋ ਨੂੰ ਸੜਕ ਦੇ ਕਿਨਾਰੇ ਕਰਵਾ ਕੇ ਰਸਤਾ ਸਾਫ਼ ਕਰਵਾਇਆ। ਹਾਲਾਂਕਿ ਆਟੋ ਪਲਟਣ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਵੱਲੋਂ ਮੌਕੇ 'ਤੇ ਮੌਜੂਦ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜ਼ਖ਼ਮੀ ਚਾਲਕ ਦੇ ਬਿਆਨ ਦਰਜ ਕਰਨ ਤੋਂ ਬਾਅਦ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਪੰਜਾਬ: ਨਸ਼ੇ ਦੀ ਭੇਟ ਚੜ੍ਹੇ ਇਕੋ ਮਾਂ ਦੇ 4 ਪੁੱਤ, 5ਵਾਂ ਮੰਜੇ 'ਤੇ, ਰੋਂਦੀ-ਕਰਲਾਉਂਦੀ ਮਾਂ ਪਾ ਰਹੀਆਂ ਦੁਹਾਈਆਂ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
