ਬਿਜਲੀ ਗੁੱਲ ਹੁੰਦੇ ਹੀ ਰੁਕ ਗਿਆ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ, ਲਾਇਸੈਂਸ ਪ੍ਰਕਿਰਿਆ ਰਹੀ ਠੱਪ

Friday, Jul 03, 2026 - 01:27 PM (IST)

ਬਿਜਲੀ ਗੁੱਲ ਹੁੰਦੇ ਹੀ ਰੁਕ ਗਿਆ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ, ਲਾਇਸੈਂਸ ਪ੍ਰਕਿਰਿਆ ਰਹੀ ਠੱਪ

ਜਲੰਧਰ (ਚੋਪੜਾ)–ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ ਨੇੜੇ ਬੱਸ ਸਟੈਂਡ ਵਿਚ ਬੀਤੇ ਦਿਨ ਬਿਜਲੀ ਦੀ ਸਪਲਾਈ ਬੰਦ ਹੋਣ ਕਾਰਨ ਡਰਾਈਵਿੰਗ ਲਾਇਸੈਂਸ ਬਣਾਉਣ ਦੀ ਪੂਰੀ ਪ੍ਰਕਿਰਿਆ ਲਗਭਗ ਡੇਢ ਘੰਟੇ ਤਕ ਠੱਪ ਰਹੀ। ਤਕਨੀਕੀ ਵਿਵਸਥਾ ਪੂਰੀ ਤਰ੍ਹਾਂ ਬਿਜਲੀ ’ਤੇ ਨਿਰਭਰ ਹੋਣ ਕਾਰਨ ਡਰਾਈਵਿੰਗ ਟੈਸਟ ਅਤੇ ਹੋਰ ਆਨਲਾਈਨ ਕੰਮ ਪ੍ਰਭਾਵਿਤ ਹੋਏ, ਜਿਸ ਨਾਲ ਵੱਡੀ ਗਿਣਤੀ ਵਿਚ ਬਿਨੈਕਾਰਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਜਾਣਕਾਰੀ ਅਨੁਸਾਰ ਬਿਜਲੀ ਬੰਦ ਹੋਣ ਦੇ ਬਾਅਦ ਸੈਂਟਰ ਵਿਚ ਮੌਜੂਦ ਜੈਨਰੇਟਰ ਅਤੇ ਹੋਰ ਬਦਲਵੀਆਂ ਵਿਵਸਥਾਵਾਂ ਵੀ ਸੁਚਾਰੂ ਰੂਪ ਨਾਲ ਕੰਮ ਨਹੀਂ ਕਰ ਸਕੀਆਂ। ਇਸ ਕਾਰਨ ਲਾਇਸੈਂਸ ਨਾਲ ਸਬੰਧਤ ਸਾਰੇ ਕੰਮ ਰੋਕਣੇ ਪਏ। ਸੈਂਟਰ ਵਿਚ ਪਹਿਲਾਂ ਤੋਂ ਤੈਅ ਸਮੇਂ 'ਤੇ ਪਹੁੰਚੇ ਬਿਨੈਕਾਰ ਲੰਮੇ ਸਮੇਂ ਤਕ ਆਪਣੀ ਵਾਰੀ ਦੀ ਉਡੀਕ ਕਰਦੇ ਰਹੇ ਅਤੇ ਕਈ ਲੋਕਾਂ ਨੇ ਸਿਸਟਮ ਪ੍ਰਤੀ ਆਪਣੀ ਨਾਰਾਜ਼ਗੀ ਵੀ ਪ੍ਰਗਟਾਈ।

PunjabKesari

ਇਹ ਵੀ ਪੜ੍ਹੋ: ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੇਂ ਅਹੁਦੇਦਾਰਾਂ ਦਾ ਐਲਾਨ! ਇਨ੍ਹਾਂ ਆਗੂਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

ਬਿਨੈਕਾਰਾਂ ਦਾ ਕਹਿਣਾ ਸੀ ਕਿ ਜੇਕਰ ਅਜਿਹਾ ਮਹੱਤਵਪੂਰਨ ਸਰਕਾਰੀ ਕੇਂਦਰਾਂ ’ਤੇ ਨਿਰਵਿਘਨ ਬਿਜਲੀ ਸਪਲਾਈ ਜਾਂ ਪ੍ਰਭਾਵੀ ਬੈਕਅਪ ਦੀ ਵਿਵਸਥਾ ਨਹੀਂ ਹੋਵੇਗੀ ਤਾਂ ਲੋਕਾਂ ਦਾ ਸਮਾਂ ਅਤੇ ਪੈਸਾ ਦੋਵੇਂ ਬਰਬਾਦ ਹੋਣਗੇ। ਕਈ ਲੋਕਾਂ ਨੇ ਦੂਰ-ਦੁਰਾਡੇ ਇਲਾਕਿਆਂ ਤੋਂ ਪਹੁੰਚਣ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਤਕਨੀਕੀ ਖਾਮੀਆਂ ਦਾ ਖਮਿਆਜ਼ਾ ਆਮ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ।

ਲਗਭਗ ਡੇਢ ਘੰਟੇ ਬਾਅਦ ਬਿਜਲੀ ਸਪਲਾਈ ਬਹਾਲ ਹੋਣ 'ਤੇ ਲਾਇਸੈਂਸ ਬਣਾਉਣ ਅਤੇ ਡਰਾਈਵਿੰਗ ਟੈਸਟ ਦੀ ਪ੍ਰਕਿਰਿਆ ਦੋਬਾਰਾ ਸ਼ੁਰੂ ਕੀਤੀ ਗਈ। ਬਿਨੈਕਾਰਾਂ ਨੇ ਰੋਸ ਪ੍ਰਗਟਾਉਂਦੇ ਹੋਏ ਕਿਹਾ ਕਿ ਵਾਰ-ਵਾਰ ਹੋਣ ਵਾਲੀ ਅਜਿਹੀ ਸਥਿਤੀ ਤੋਂ ਬਚਣ ਲਈ ਸੈਂਟਰ ਵਿਚ ਜੈਨਰੇਟਰ, ਯੂ. ਪੀ. ਐੱਸ. ਅਤੇ ਹੋਰ ਬੈਕਅਪ ਵਿਵਸਥਾਵਾਂ ਨੂੰ ਪੂਰੀ ਤਰ੍ਹਾਂ ਕਾਰਜਸ਼ੀਲ ਰੱਖਿਆ ਜਾਵੇ ਤਾਂ ਕਿ ਬਿਜਲੀ ਬੰਦ ਹੋਣ ’ਤੇ ਵੀ ਲਾਇਸੈਂਸ ਸਬੰਧੀ ਸੇਵਾਵਾਂ ਪ੍ਰਭਾਵਿਤ ਨਾ ਹੋਣ।

ਇਹ ਵੀ ਪੜ੍ਹੋ: ਜਲੰਧਰ: ਨਸ਼ੇ 'ਚ ਟੱਲੀ ASI ਦਾ ਕਾਰਾ! ਭਾਜਪਾ ਆਗੂ ਦੀ ਠੋਕ 'ਤੀ ਗੱਡੀ, ਵੀਡੀਓ ਵਾਇਰਲ ਹੋਣ ਮਗਰੋਂ ਡਿੱਗੀ ਗਾਜ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News