ਮੁਹੰਮਦ ਮੁਸਤਫ਼ਾ ਦੇ ਵਿਵਾਦਿਤ ਬਿਆਨ ’ਤੇ ਬੋਲੇ ਅਵਿਨਾਸ਼ ਰਾਏ ਖੰਨਾ, ਕਿਹਾ-ਗ੍ਰਿਫ਼ਤਾਰ ਕਰ ਦਿੱਤੀ ਜਾਵੇ ਸਜ਼ਾ

01/24/2022 9:28:29 PM

ਜਲੰਧਰ (ਵੈੱਬ ਡੈਸਕ)—ਸਾਬਕਾ ਡੀ. ਜੀ. ਪੀ. ਮੁਹੰਮਦ ਮੁਸਤਫ਼ਾ ਵੱਲੋਂ ਦਿੱਤੇ ਗਏ ਵਿਵਾਦਿਤ ਬਿਆਨ ਦਾ ਮਾਮਲਾ ਭਖ਼ਣਾ ਸ਼ੁਰੂ ਹੋ ਗਿਆ ਹੈ। ਭਾਜਪਾ ਦੇ ਸੀਨੀਅਰ ਆਗੂ ਅਵਿਨਾਸ਼ ਰਾਏ ਖੰਨਾ ਨੇ ਸਖ਼ਤ ਸ਼ਬਦਾਂ ’ਚ ਨਿੰਦਾ ਕਰਦਿਆਂ ਕਿਹਾ ਕਿ ਜਿਸ ਦਿਨ ਮੁਸਤਫ਼ਾ ਨੇ ਇਹ ਵਿਵਾਦਿਤ ਬਿਆਨ ਦਿੱਤਾ, ਉਹ ਲੋਕਤੰਤਰ ਲਈ ਕਾਲਾ ਦਿਨ ਸੀ। ਇਸ ਬਿਆਨ ਨੂੰ ਲੈ ਕੇ ਮੁਸਤਫ਼ਾ ਉੱਤੇ ਐੱਫ. ਆਈ. ਆਰ. ਤਾਂ ਦਰਜ ਹੋ ਗਈ ਹੈ ਪਰ ਜਦੋਂ ਤਕ ਉਨ੍ਹਾਂ ਦੀ ਗ੍ਰਿਫ਼ਤਾਰੀ ਤੇ ਸਜ਼ਾ ਨਹੀਂ ਹੁੰਦੀ, ਉਦੋਂ ਤਕ ਕਾਨੂੰਨ-ਵਿਵਸਥਾ ’ਚ ਵਿਸ਼ਵਾਸ ਰੱਖਣ ਵਾਲੇ ਲੋਕਾਂ ਦੇ ਮਨਾਂ ’ਚ ਸਵਾਲ ਖੜ੍ਹੇ ਹੁੰਦੇ ਰਹਿਣਗੇ। ਉਹ ਲੋਕ ਇਹੀ ਸੋਚਣਗੇ ਕਿ ਕਾਂਗਰਸ ਦੇ ਆਗੂ ਅਜਿਹੀ ਬੋਲੀ ਬੋਲਦੇ ਹਨ ਤਾਂ ਕੱਲ੍ਹ ਨੂੰ ਜੇ ਸੱਤਾ ਵਿਚ ਆ ਗਏ ਤਾਂ ਕੀ ਕਰਨਗੇ। ਭਾਜਪਾ ਆਗੂ ਨੇ ਕਿਹਾ ਕਿ ਮੈਂ ਮਾਲੇਰਕੋਟਲਾ ਦੇ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਇਨ੍ਹਾਂ ਨੂੰ ਇਕ ਵੀ ਵੋਟ ਨਾ ਪਾਈ ਜਾਵੇ ਤਾਂ ਇਹ ਇਸ ਤਰ੍ਹਾਂ ਦੇ ਬਿਆਨ ਦੇਣ ਤੋਂ ਪਹਿਲਾਂ ਕਈ ਵਾਰ ਸੋਚਣਗੇ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪਟਿਆਲਾ ਦੇ ਸ਼੍ਰੀ ਕਾਲੀ ਮਾਤਾ ਮੰਦਰ ’ਚ ਬੇਅਦਬੀ ਦੀ ਕੋਸ਼ਿਸ਼ (ਵੀਡੀੇਓ)

ਉਨ੍ਹਾਂ ਕਿਹਾ ਕਿ ਇਨ੍ਹਾਂ ਨੇ ਅਜਿਹਾ ਬਿਆਨ ਦੇ ਕੇ ਜ਼ਹਿਰ ਘੋਲਣ ਦੀ ਕੋਸ਼ਿਸ਼ ਕੀਤੀ ਹੈ। ਮੈਂ ਚਾਹੁੰਦਾ ਹਾਂ ਕਿ ਉਹ ਜਨਤਕ ਤੌਰ ’ਤੇ ਮੁਆਫ਼ੀ ਮੰਗਣ ਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਲੋਕ ਉਨ੍ਹਾਂ ਨੂੰ ਕੋਈ ਵੀ ਵੋਟ ਨਾ ਪਾ ਕੇ ਇਸ ਵਿਵਾਦਿਤ ਬਿਆਨ ਦੀ ਸਜ਼ਾ ਦੇ ਸਕਦੀ ਹੈ। ਇਥੇ ਦੱਸਣਯੋਗ ਹੈ ਕਿ ਬੀਤੇ ਦਿਨੀਂ ਮੁਹੰਮਦ ਮੁਸਤਫ਼ਾ ਮਾਲੇਰਕੋਟਲਾ ਵਿਖੇ ਪਤਨੀ ਰਜ਼ੀਆ ਸੁਲਤਾਨਾ ਦੇ ਹੱਕ ’ਚ ਪ੍ਰਚਾਰ ਕਰਨ ਲਈ ਪਹੁੰਚੇ ਸਨ, ਜਿੱਥੇ ਉਨ੍ਹਾਂ ਨੇ ਇਹ ਵਿਵਾਦਿਤ ਬਿਆਨ ਦਿੱਤਾ ਸੀ, ਜਿਸ ਤੋਂ ਬਾਅਦ ਹੁਣ ਮਾਮਲਾ ਭਖ਼ਣ ਲੱਗਾ ਹੈ। ਇਸ ਬਿਆਨ ਦੀ ਵੀਡੀਓ ਵੀ ਕਾਫ਼ੀ ਵਾਇਰਲ ਹੋਈ ਹੈ।

ਇਹ ਵੀ ਪੜ੍ਹੋ : ਪ੍ਰਤਾਪ ਬਾਜਵਾ ਦੇ ਕੈਪਟਨ ’ਤੇ ਤਿੱਖੇ ਨਿਸ਼ਾਨੇ, ਕਿਹਾ-ਭਾਜਪਾ ਨਾਲ ਜਾ ਕੇ ਹੋਇਆ ‘ਸਟੈਂਡਲੈੱਸ’ (ਵੀਡੀਓ)


Manoj

Content Editor

Related News