ਆਟੋ ਦੀ ਸਵਾਰੀ ਕਰਕੇ ਅਵਿਨਾਸ਼ ਰਾਏ ਖੰਨਾ ਦੇ ਘਰ ਦੁੱਖ ਸਾਂਝੇ ਕਰਨ ਪੁੱਜੇ ਵੱਡੇ ਬਾਦਲ

11/10/2019 6:35:36 PM

ਗੜ੍ਹਸ਼ੰਕਰ (ਸ਼ੋਰੀ)— ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅੱਜ ਗੜ੍ਹਸ਼ੰਕਰ ਵਿਖੇ ਪਹੁੰਚੇ। ਪ੍ਰਕਾਸ਼ ਸਿੰਘ ਬਾਦਲ ਗੜ੍ਹਸ਼ੰਕਰ ਵਿਖੇ ਭਾਜਪਾ ਦੇ ਕੌਮੀ ਉੱਪ ਪ੍ਰਧਾਨ ਅਵਿਨਾਸ਼ ਰਾਏ ਖੰਨਾ ਦੀ ਮਾਤਾ ਦੀ ਮੌਤ ਦਾ ਦੁੱਖ ਸਾਂਝਾ ਕਰਨ ਲਈ ਆਏ ਸਨ। ਇਥੋਂ ਦੀਆਂ ਗਲੀਆਂ ਤੰਗ ਹੋਣ ਕਰਕੇ ਪ੍ਰਕਾਸ਼ ਸਿੰਘ ਬਾਦਲ ਆਟੋ ਦੀ ਸਵਾਰੀ ਕਰਦੇ ਹੋਏ ਉਨ੍ਹਾਂ ਦੇ ਘਰ ਪਹੁੰਚੇ ਅਤੇ ਦੁੱਖ ਦਾ ਪ੍ਰਗਟਾਵਾ ਕੀਤਾ।

PunjabKesariਉਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਰਤਾਰਪੁਰ ਲਾਂਘਾ ਖੁੱਲ੍ਹਣ ਨੂੰ ਲੈ ਕੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਨ ਦੇ ਨਾਲ-ਨਾਲ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਦਾ ਵੀ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਕੈਬਨਿਟ ਮੰਤਰੀ ਸੋਹਨ ਸਿੰਘ ਠੰਡਲ ਸਮੇਤ ਅਕਾਲੀ-ਭਾਜਪਾ ਦੇ ਵਰਕਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।
PunjabKesari

ਜ਼ਿਕਰਯੋਗ ਹੈ ਕਿ ਭਾਜਪਾ ਦੇ ਕੌਮੀ ਉੱਪ ਪ੍ਰਧਾਨ ਅਤੇ ਜੰਮੂ ਕਸ਼ਮੀਰ ਤੇ ਰਾਜਸਥਾਨ ਦੇ ਪ੍ਰਦੇਸ਼ ਇੰਚਾਰਜ ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਦੀ ਮਾਤਾ ਰਾਜਰਾਣੀ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰਸਮ ਕਿਰਿਆ 15 ਨਵੰਬਰ ਨੂੰ ਕੀਤੀ ਜਾਵੇਗੀ।


shivani attri

Content Editor

Related News