ਆਵਾਰਾ ਕੁੱਤਿਆਂ ਨੇ ਲੋਕਾਂ ਦਾ ਜਿਊਣਾ ਕੀਤਾ ਮੁਹਾਲ

Thursday, Jul 18, 2019 - 02:30 AM (IST)

ਆਵਾਰਾ ਕੁੱਤਿਆਂ ਨੇ ਲੋਕਾਂ ਦਾ ਜਿਊਣਾ ਕੀਤਾ ਮੁਹਾਲ

ਬਹਿਰਾਮ, (ਆਰ.ਡੀ.ਰਾਮਾ)- ਇਲਾਕੇ ਦੇ ਪਿੰਡਾਂ ਵਿਚ ਘੁੰਮ ਰਹੇ ਆਵਾਰਾ ਕੁੱਤਿਆਂ ਦੇ ਝੁੰਡ ਲੋਕਾਂ ਲਈ ਪ੍ਰੇਸ਼ਾਨੀ ਦਾ ਕਾਰਣ ਬਣ ਰਹੇ ਹਨ। ਜਿਸ ਕਰ ਕੇ ਲੋਕਾਂ ਦਾ ਘਰੋਂ ਨਿਕਲਣਾ ਮੁਸ਼ਕਿਲ ਹੋ ਗਿਆ ਹੈ ਪਰ ਪ੍ਰਸ਼ਾਸਨ ਇਸ ਵਲ ਕੋਈ ਧਿਆਨ ਨਹੀਂ ਦੇ ਰਿਹਾ ਕੁਝ ਰਾਹਗੀਰਾਂ ਨੇ ਦੱਸਿਆ ਕਿ ਇਨ੍ਹਾਂ ਆਵਾਰਾ ਕੁੱਤਿਆਂ ਨੂੰ ਕਾਬੂ ਕੀਤੇ ਜਾਣ ਲਈ ਯੋਗ ਉਪਰਾਲੇ ਨਾ ਕੀਤੇ ਜਾਣ ਦਾ ਖਮਿਅਜ਼ਾ ਕਸਬੇ ਦੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਕਸਬੇ ਦੇ ਵੱਖ-ਵੱਖ ਹਿੱਸਿਆਂ ਤੋਂ ਇਲਾਵਾ ਆਸ-ਪਾਸ ਦੇ ਪਿੰਡਾਂ ਵਿਚ ਵੀ ਆਵਾਰਾ ਕੁੱਤਿਆ ਦੇ ਵਧ ਰਹੇ ਝੁੰਡ ਕਿਸੇ ਵੇਲੇ ਵੀ ਵੱਡੀ ਘਟਨਾ ਨੂੰ ਅੰਜਾਮ ਦੇ ਸਕਦੇ ਹਨ। ਸਬੰਧਤ ਵਿਭਾਗ ਵੱਲੋਂ ਵਰਤੀ ਜਾ ਰਹੀ ਲਾਪ੍ਰਵਾਹੀ ਕਾਰਣ ਲੋਕਾ ਦਾ ਜਿਊਣਾ ਮੁਹਾਲ ਹੋ ਗਿਆ ਹੈ। ਸੈਂਕੜੇ ਵਿਅਕਤੀ, ਸਕੂਲ ਦੇ ਬੱਚੇ ਇਨ੍ਹਾਂ ਦਾ ਸ਼ਿਕਾਰ ਬਣ ਚੁੱਕੇ ਹਨ। ਪਰ ਇਸ ਦੇ ਬਾਵਜੂਦ ਪਸ਼ੂ ਪਾਲਣ ਵਿਭਾਗ ਇਨ੍ਹਾਂ ਦੀ ਨਸਬੰਦੀ ਨਾ ਕਰ ਕੇ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਿਹਾ ਹੈ। ਜਦਕਿ ਸਰਕਾਰ ਵੱਲੋਂ ਇਸ ਸਬੰਧੀ ਵਿਸ਼ੇਸ਼ ਹਦਾਇਤਾਂ ਪਸ਼ੂ ਪਾਲਣ ਵਿਭਾਗ ਨੂੰ ਲਗਾਤਾਰ ਜਾਰੀ ਹੋਣ ਦੇ ਬਾਵਜੂਦ ਵੀ ਲਾਪ੍ਰਵਾਹੀ ਵਾਲਾ ਰਵੱਈਆ ਅਪਣਾਇਆ ਜਾ ਰਿਹਾ ਹੈ।


author

Bharat Thapa

Content Editor

Related News