ਆਯੁਸ਼ਮਾਨ ਯੋਜਨਾ ਤਹਿਤ ਨਿੱਜੀ ਹਸਪਤਾਲ ਨੇ ਇਲਾਜ ਕਰਨ ਤੋਂ ਕੀਤਾ ਮਨ੍ਹਾ, ਪੀੜਤ ਬੀਮਾਰ ਪਤਨੀ ਨੂੰ ਲੈ ਕੇ ਪੁੱਜਾ ਡੀ. ਸੀ. ਦਫ਼ਤਰ

04/10/2021 11:03:09 AM

ਜਲੰਧਰ (ਚੋਪੜਾ)–‘ਆਯੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ’ ਦੇ ਲਾਭਪਾਤਰੀ ਦਾ ਇਕ ਨਿੱਜੀ ਹਸਪਤਾਲ ਵੱਲੋਂ ਇਲਾਜ ਕਰਨ ਤੋਂ ਮਨ੍ਹਾ ਕਰਨ ’ਤੇ ਪੀੜਤ ਵਿਅਕਤੀ ਆਪਣੀ ਪਤਨੀ ਨੂੰ ਲੈ ਕੇ ਡੀ. ਸੀ. ਦਫ਼ਤਰ ਪਹੁੰਚ ਗਿਆ। ਇਸ ਦੌਰਾਨ ਪੀੜਤ ਵਿਜੇ ਕੁਮਾਰ ਨੇ ਦੱਸਿਆ ਕਿ ਉਸ ਦੀ ਪਤਨੀ ਸੁਨੀਤਾ ਰਾਣੀ ਦੀਆਂ ਦੋਵੇਂ ਕਿਡਨੀਆਂ ਖਰਾਬ ਹੋ ਚੁੱਕੀਆਂ ਹਨ ਅਤੇ ਉਸਦਾ ਡਾਇਲਸਿਸ ਹੋ ਰਿਹਾ ਹੈ।

ਇਹ ਵੀ ਪੜ੍ਹੋ : ਕੋਰੋਨਾ ਦੇ ਵੱਧਦੇ ਮਾਮਲਿਆਂ ਸਬੰਧੀ ਜਲੰਧਰ ਦੇ ਡੀ. ਸੀ. ਹੋਏ ਸਖ਼ਤ, ਜਾਰੀ ਕੀਤੀਆਂ ਇਹ ਹਦਾਇਤਾਂ

PunjabKesari

ਵਿਜੇ ਨੇ ਕਿਹਾ ਕਿ ਸਿਵਲ ਹਸਪਤਾਲ ਤੋਂ ਇਲਾਵਾ ਉਨ੍ਹਾਂ 2 ਨਿੱਜੀ ਹਸਪਤਾਲਾਂ ਵਿਚ ਵੀ ਇਲਾਜ ਕਰਵਾਇਆ ਪਰ ਹੁਣ ਹਾਲਤ ਵਿਗੜਨ ’ਤੇ ਸਿਵਲ ਹਸਪਤਾਲ ਦੇ ਡਾਕਟਰ ਨੇ ਉਨ੍ਹਾਂ ਨੂੰ ਕਿਡਨੀ ਦੀਆਂ ਬੀਮਾਰੀਆਂ ਨਾਲ ਸਬੰਧਤ ਇਕ ਵੱਡੇ ਨਿੱਜੀ ਹਸਪਤਾਲ ਨੂੰ ਰੈਫਰ ਕਰ ਦਿੱਤਾ ਪਰ ਜਦੋਂ ਉਹ ਆਪਣੀ ਬੀਮਾਰ ਪਤਨੀ ਨੂੰ ਲੈ ਕੇ ਉਕਤ ਹਸਪਤਾਲ ਵਿਚ ਪੁੱਜਾ ਤਾਂ ਸਟਾਫ ਨੇ ਆਯੁਸ਼ਮਾਨ ਕਾਰਡ ’ਤੇ ਇਲਾਜ ਕਰਨ ਤੋਂ ਸਾਫ ਮਨ੍ਹਾ ਕਰ ਦਿੱਤਾ, ਜਿਸ ’ਤੇ ਉਹ ਆਪਣੀ ਪਤਨੀ ਨੂੰ ਲੈ ਕੇ ਫਰਿਆਦ ਕਰਨ ਲਈ ਡੀ. ਸੀ. ਦਫ਼ਤਰ ਵਿਚ ਪਹੁੰਚ ਗਿਆ।

ਇਹ ਵੀ ਪੜ੍ਹੋ : ਜਬਰ-ਜ਼ਿਨਾਹ ਦੀ ਸ਼ਿਕਾਰ 7 ਸਾਲਾ ਬੱਚੀ ਲੜ ਰਹੀ ਹੈ ਜ਼ਿੰਦਗੀ ਤੇ ਮੌਤ ਦੀ ਲੜਾਈ, PGI ਚੰਡੀਗੜ੍ਹ ਕੀਤਾ ਗਿਆ ਰੈਫਰ

ਇਸ ਦੌਰਾਨ ਐੱਸ. ਡੀ. ਐੱਮ. ਡਾ. ਜੈਇੰਦਰ ਸਿੰਘ ਨੇ ਪੀੜਤ ਜੋੜੇ ਦੀ ਸਮੱਸਿਆ ਸੁਣੀ ਅਤੇ ਕਿਹਾ ਕਿ ਆਯੁਸ਼ਮਾਨ ਯੋਜਨਾ ਤਹਿਤ ਇਲਾਜ ਕਰਨ ਵਾਲੇ ਹਸਪਤਾਲਾਂ ਦੇ ਪੈਨਲ ਵਿਚ ਸ਼ਾਮਲ ਕੋਈ ਵੀ ਨਿੱਜੀ ਹਸਪਤਾਲ ਮਰੀਜ਼ ਦਾ ਇਲਾਜ ਕਰਨ ਤੋਂ ਮਨ੍ਹਾ ਨਹੀਂ ਕਰ ਸਕਦਾ। ਉਹ ਇਸ ਮਾਮਲੇ ਦੀ ਜਾਂਚ ਕਰਵਾਉਣਗੇ ਅਤੇ ਜੇਕਰ ਦੋਸ਼ ਸਹੀ ਪਾਏ ਗਏ ਤਾਂ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਵਿਆਹ ਦਾ ਲਾਰਾ ਲਾ ਰੋਲਦਾ ਰਿਹਾ ਕੁੜੀ ਦੀ ਪੱਤ, ਡਾਕਟਰ ਕੋਲ ਪੁੱਜੀ ਤਾਂ ਸਾਹਮਣੇ ਆਏ ਸੱਚ ਨੇ ਉਡਾਏ ਪਰਿਵਾਰ ਦੇ ਹੋਸ਼

ਡਿਪਟੀ ਕਮਿਸ਼ਨਰ ਨੇ ਇਲਾਜ ਲਈ ਦਿੱਤੇ ਸਨ 20 ਹਜ਼ਾਰ ਰੁਪਏ
ਪੀੜਤ ਵਿਜੇ ਕੁਮਾਰ ਨੇ ਦੱਸਿਆ ਕਿ ਉਹ ਆਪਣੀ ਪਤਨੀ ਦੇ ਇਲਾਜ ਲਈ ਪਹਿਲਾਂ ਵੀ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੂੰ ਮਿਲ ਚੁੱਕੇ ਹਨ ਅਤੇ ਉਨ੍ਹਾਂ ਮੇਰੀ ਦੁੱਖ ਭਰੀ ਕਹਾਣੀ ਸੁਣ ਕੇ 20 ਹਜ਼ਾਰ ਰੁਪਏ ਪ੍ਰਸ਼ਾਸਨ ਵੱਲੋਂ ਇਲਾਜ ਲਈ ਮੁਹੱਈਆ ਕਰਵਾਏ ਸਨ। ਉਨ੍ਹਾਂ ਕਿਹਾ ਕਿ ਇਲਾਜ ਕਰਨ ਵਾਸਤੇ ਡਾਕਟਰ 5 ਲੱਖ ਰੁਪਏ ਮੰਗ ਰਹੇ ਹਨ ਪਰ ਉਹ ਇੰਨੇ ਪੈਸਿਆਂ ਦਾ ਪ੍ਰਬੰਧ ਕਰਨ ਤੋਂ ਲਾਚਾਰ ਹਨ, ਜਿਸ ਕਾਰਨ ਉਨ੍ਹਾਂ ਦਾ ਸਮੁੱਚਾ ਇਲਾਜ ਆਯੁਸ਼ਮਾਨ ਯੋਜਨਾ ਤਹਿਤ ਹੀ ਕੀਤਾ ਜਾਵੇ।

ਇਹ ਵੀ ਪੜ੍ਹੋ :ਜਲੰਧਰ: ਮੌਤ ਤੋਂ ਪਹਿਲਾਂ ਧੀ ਦੀ ਮਾਂ ਨੂੰ ਆਖ਼ਰੀ ਕਾਲ, ਜਾਨ ਬਚਾਉਣ ਲਈ ਕੀਤੀ ਫ਼ਰਿਆਦ ਪਰ ਹੋਇਆ ਉਹ ਜੋ ਸੋਚਿਆ ਨਾ ਸੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


shivani attri

Content Editor

Related News