ਕਮਜ਼ੋਰ ਵਰਗ ਤੱਕ ਉੱਚ ਸਿਹਤ ਸਹੂਲਤਾਂ ਪਹੁੰਚਾਉਣਾ ਸਰਬਤ ਸਿਹਤ ਬੀਮਾ ਯੋਜਨਾ ਦਾ ਉਦੇਸ਼: ਸਿਵਲ ਸਰਜਨ

02/24/2021 5:29:46 PM

ਕਪੂਰਥਲਾ (ਵਿਪਨ)- ਆਯੁਸ਼ਮਾਨ ਭਾਰਤ ਸਰਬਤ ਸਿਹਤ ਬੀਮਾ ਯੋਜਨਾ ਦਾ ਮੁੱਖ ਉਦੇਸ਼ ਉਨ੍ਹਾਂ ਲੋਕਾਂ ਤੱਕ ਉੱਚ ਸਿਹਤ ਸਹੂਲਤਾਂ ਦੀ ਪਹੁੰਚ ਕਰਨਾ ਹੈ, ਜਿਹੜੇ ਆਰਥਿਕ ਤੰਗੀ ਕਾਰਨ ਆਪਣਾ ਇਲਾਜ ਨਹੀਂ ਕਰਵਾ ਸਕਦੇ। ਸਿਵਲ ਸਰਜਨ ਕਪੂਰਥਲਾ ਡਾ. ਸੀਮਾ ਨੇ ਦੱਸਿਆ ਕਿ ਇਸ ਸਕੀਮ ਦੇ ਤਹਿਤ ਲਾਭਪਾਤਰੀ ਅਤੇ ਉਸ ਦੇ ਪਰਿਵਾਰ ਦੇ ਮੈਂਬਰਾਂ ਦਾ 5 ਲੱਖ ਤੱਕ ਦਾ ਇਲਾਜ ਸਰਕਾਰੀ ਅਤੇ ਸੂਚੀਬੱਧ ਹਸਪਤਾਲਾਂ ਵਿਚ ਮੁਫ਼ਤ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਸਕੀਮ ਦਾ ਲਾਭ ਲੈਣ। 

ਇਹ ਵੀ ਪੜ੍ਹੋ:  ਲੁਟੇਰਿਆਂ ਨਾਲ ਨਿਹੱਥਾ ਭਿੜਨ ਵਾਲੀ ਜਲੰਧਰ ਦੀ ਕੁਸੁਮ ਦੀ ਰਾਸ਼ਟਰੀ ਬਹਾਦਰੀ ਪੁਰਸਕਾਰ ਲਈ ਹੋਈ ਚੋਣ

ਉਨਾਂ ਦੱਸਿਆ ਕਿ ਇਹ ਮੁਹਿੰਮ 28 ਫਰਵਰੀ ਤੱਕ ਚੱਲੇਗੀ, ਜਿਸ ਦੌਰਾਨ 3.76 ਲੱਖ ਕਾਰਡ ਬਣਾਏ ਜਾਣਗੇ। ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਾਰਿਕਾ ਦੁੱਗਲ ਨੇ ਦੱਸਿਆ ਕਿ ਇਸ ਸਬੰਧੀ ਜਾਗਰੂਕਤਾ ਵੈਨ ਵੀ ਫੀਲਡ ਵਿਚ ਜਾ ਕੇ ਲੋਕਾਂ ਨੂੰ ਜਾਗਰੂਕ ਕਰ ਰਹੀ ਹੈ, ਨਾਲ ਹੀ ਬਲਾਕਾਂ ਵਿਚ ਸੀਨੀਅਰ ਮੈਡੀਕਲ ਅਫ਼ਸਰਾਂ ਕੋਲ ਉਨ੍ਹਾਂ ਦੇ ਏਰੀਆ ਨਾਲ ਸਬੰਧਤ ਲਾਭਪਾਤਰੀਆਂ ਦੀ ਲਿਸਟਾਂ ਵੀ ਉਪਲੱਬਧ ਹਨ ਅਤੇ ਕਿਹਾ ਗਿਆ ਹੈ ਕਿ ਉਹ ਇਸ ਸਕੀਮ ਦੀ ਵੱਧ ਤੋਂ ਵੱਧ ਜਾਗਰੂਕਤਾ ਕਰਵਾਉਣ ਤਾਂ ਜੋ ਯੋਗ ਲਾਭਪਾਤਰੀਆਂ ਤੱਕ ਇਸ ਸਕੀਮ ਦਾ ਲਾਭ ਪਹੁੰਚ ਸਕੇ।

ਇਹ ਵੀ ਪੜ੍ਹੋ: ਗਰਲਫਰੈਂਡ ਨੂੰ ਲੈ ਕੇ ਗੈਸਟ ਹਾਊਸ ਪੁੱਜਾ ਪਤੀ, ਮੌਕੇ ’ਤੇ ਪਤਨੀ ਨੇ ਰੰਗੇ ਹੱਥੀਂ ਫੜ੍ਹ ਕੀਤਾ ਇਹ ਕਾਰਾ

ਜ਼ਿਕਰਯੋਗ ਹੈ ਕਿ ਜ਼ਿਲ੍ਹਾ ਕਪੂਰਥਲਾ ਵਿਚ ਹੁਣ ਤੱਕ 103369 ਲੋਕਾਂ ਦੇ ਈ-ਕਾਰਡ ਜੈਨਰੈਟ ਹੋ ਚੁੱਕੇ ਹਨ। ਡਾ. ਸਾਰਿਕਾ ਦੁੱਗਲ ਨੇ ਦੱਸਿਆ ਕਿ ਕਾਮਨ ਸਰਵਿਸ ਸੈਂਟਰਾ, ਸੇਵਾ ਕੇਂਦਰਾ, ਮਾਰਕਿਟ ਕਮੇਟੀਆਂ ਵਿਚ ਵੀ ਇਹ ਕਾਰਡ ਬਣ ਰਹੇ ਹਨ ਅਤੇ ਲੋਕ ਦਸਤਾਵੇਜ਼ ਦਿਖਾ ਕੇ ਆਪਣਾ ਈ ਕਾਰਡ ਬਣਵਾ ਸਕਦੇ ਹਨ।

ਇਹ ਵੀ ਪੜ੍ਹੋ: ਦੁਖ਼ਦ ਖ਼ਬਰ: ਦਿੱਲੀ ਵਿਖੇ ਕਿਸਾਨੀ ਸੰਘਰਸ਼ ਦੌਰਾਨ ਮਾਹਿਲਪੁਰ ਦੇ ਕਿਸਾਨ ਦੀ ਮੌਤ


shivani attri

Content Editor

Related News