400 ਸਾਲਾ ਪ੍ਰਕਾਸ਼ ਉਤਸਵ ਮਨਾਉਣ ਲਈ ਬਾਬਾ ਸੁਖਦੇਵ ਸਿੰਘ ਨੇ ਗਿਆਨੀ ਹਰਪ੍ਰੀਤ ਸਿੰਘ ਨਾਲ ਕੀਤੀਆਂ ਵਿਚਾਰਾਂ

Tuesday, Apr 06, 2021 - 03:18 PM (IST)

400 ਸਾਲਾ ਪ੍ਰਕਾਸ਼ ਉਤਸਵ ਮਨਾਉਣ ਲਈ ਬਾਬਾ ਸੁਖਦੇਵ ਸਿੰਘ ਨੇ ਗਿਆਨੀ ਹਰਪ੍ਰੀਤ ਸਿੰਘ ਨਾਲ ਕੀਤੀਆਂ ਵਿਚਾਰਾਂ

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ) : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਉਤਸਵ ਮਨਾਉਣ ਲਈ ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ। ਉਸ ’ਚ  ਵੱਧ ਚੜ੍ਹ ਕੇ ਯੋਗਦਾਨ ਪਾਇਆ ਜਾਵੇਗਾ, ਇਹ ਵਿਚਾਰ ਗੁਰਦੁਆਰਾ ਗੁਰੂ ਨਾਨਕ ਦਰਬਾਰ ਤਪ ਅਸਥਾਨ ਬਾਬਾ ਸ੍ਰੀ ਚੰਦ ਜੀ ਸੋਲ੍ਹਵੀਂ ਸੰਤਾਨ ਸ੍ਰੀ ਗੁਰੂ ਨਾਨਕ ਦੇਵ ਜੀ ਡੇਰਾ ਬਾਬਾ ਨਾਨਕ ਵਾਲਿਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਖ਼ਾਲਸਾ ਨਾਲ ਮੁਲਾਕਾਤ ਦੌਰਾਨ ਕੀਤੇ। ਇਸ ਮੌਕੇ ਬਾਬਾ ਸੁਖਦੇਵ ਸਿੰਘ ਬੇਦੀ ਨੇ ਕਿਹਾ ਕਿ ਸਿੱਖਾਂ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ  400 ਸਾਲਾ ਪ੍ਰਕਾਸ਼ ਉਤਸਵ ਨੂੰ ਮਨਾਉਣ ਲਈ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ ਹੈ, ਜਿਸ ’ਚ ਦਮਦਮੀ ਟਕਸਾਲ, ਨਿਹੰਗ ਸਿੰਘ ਜਥੇਬੰਦੀਆਂ, ਨਾਨਕਸਰ, ਰਾੜਾ ਸਾਹਿਬ, ਨਿਰਮਲੇ, ਉਦਾਸੀ, ਸੰਪਰਦਾਵਾਂ ਦੇ ਮੁਖੀ ਹਾਜ਼ਰ ਹੋਏ ਅਤੇ ਸਾਰਿਆਂ ਨੇ ਹੀ ਪ੍ਰਕਾਸ਼ ਉਤਸਵ ਸ਼ਤਾਬਦੀ ਨੂੰ ਮਨਾਉਣ ਵਾਸਤੇ ਹਰ ਸੰਭਵ ਯੋਗਦਾਨ ਦੇਣ ਦਾ ਭਰੋਸਾ ਦਿੱਤਾ ਹੈ।

PunjabKesari

ਇਸ ਮੌਕੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਖ਼ਾਲਸਾ ਨੇ  ਕਿਹਾ ਕਿ ਸਾਨੂੰ ਸਾਰਿਆਂ ਨੂੰ ਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਉਤਸਵ ਮਨਾਉਣ ਲਈ ਇਕ ਪਲੇਟਫਾਰਮ ’ਤੇ ਇਕੱਠੇ ਹੋ ਕੇ ਸ਼ਹਿਰਾਂ ਤੇ ਪਿੰਡਾਂ ਵਿੱਚ ਮਹਾਨ ਨਗਰ ਕੀਰਤਨ, ਧਾਰਮਿਕ ਸਮਾਗਮ, ਸੈਮੀਨਾਰ ਕਰਕੇ ਸਮੂਹ ਨਾਨਕ ਨਾਮ ਲੇਵਾ ਸੰਗਤ ਨੂੰ  ਜਾਗ੍ਰਿਤ ਕਰਨਾ ਚਾਹੀਦਾ ਹੈ। ਇਹ ਕੰਮ ਸਮੁੱਚੇ ਖਾਲਸਾ ਪੰਥ ਦੇ ਸਹਿਯੋਗ ਤੋਂ ਬਿਨਾਂ ਨਹੀਂ ਹੋ ਸਕਦਾ, ਇਸ ਲਈ ਸਾਰਿਆਂ ਨੂੰ ਹੀ ਆਪਣਾ ਫਰਜ਼ ਸਮਝਦੇ ਹੋਏ ਪ੍ਰਕਾਸ਼ ਉਤਸਵ ਸ਼ਤਾਬਦੀ ਨੂੰ ਮਨਾਉਣ ਲਈ ਉਪਰਾਲੇ ਕਰਨੇ ਚਾਹੀਦੇ ਹਨ।

 


author

Anuradha

Content Editor

Related News