ਸਵੈ ਇੱਛਾ ਨਾਲ 35ਵੀਂ ਵਾਰ ਖ਼ੂਨਦਾਨ ਕਰਨ ਵਾਲਾ ਨੌਜਵਾਨ ਬਹਾਦਰ ਸਿੰਘ ਸਨਮਾਨਤ
Sunday, Jan 22, 2023 - 04:00 PM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਪਿੰਡ ਮੂਨਕ ਖ਼ੁਰਦ ਦੇ ਨੌਜਵਾਨ ਬਹਾਦਰ ਸਿੰਘ ਨੇ ਅੱਜ ਸੰਤ ਬਾਬਾ ਰੰਗੀ ਰਾਮ ਚੈਰੀਟੇਬਲ ਹਸਪਤਾਲ ਜਾਜਾ ਵਿਖੇ ਲਾਏ ਗਏ ਖ਼ੂਨਦਾਨ ਕੈਂਪ ਦੌਰਾਨ ਸਵੈ ਇੱਛਾ ਨਾਲ 35ਵੀਂ ਵਾਰ ਖ਼ੂਨਦਾਨ ਕੀਤਾ। ਇਸ ਮੌਕੇ ਹਸਪਤਾਲ ਦੇ ਚੇਅਰਮੈਨ ਹਰਦੀਪ ਸਿੰਘ ਲਵਲੀ ਦੀ ਹਾਜ਼ਰੀ ਵਿਚ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹੁਸ਼ਿਆਰਪੁਰ ਅਤੇ ਯੂਥ ਆਗੂ ਸੁਖਵਿੰਦਰ ਸਿੰਘ ਮੂਨਕ ਨੇ ਵਿਸੇਸ਼ ਸਨਮਾਨ ਕਰਦਿਆਂ ਕਿਹਾ ਕਿ ਇਸ ਨੌਜਵਾਨ ਦੀ ਸਮਾਜ ਨੂੰ ਬਹੁਤ ਵੱਡੀ ਦੇਣ ਹੈ। ਜਦੋਂ ਵੀ ਐਮਰਜੈਂਸੀ ਕਿਸੇ ਲੋੜਵੰਦ ਮਰੀਜ਼ ਨੂੰ ਖ਼ੂਨ ਦੀ ਲੋੜ ਪਈ, ਇਸ ਨੌਜਵਾਨ ਨੇ ਬਿਨਾ ਝਿਜਕ ਖ਼ੂਨਦਾਨ ਕਰਕੇ ਅਨੇਕਾਂ ਜਿੰਦਗੀਆਂ ਬਚਾਈਆਂ।
ਇਹ ਵੀ ਪੜ੍ਹੋ : ਬਠਿੰਡਾ ਦੇ ਭਾਜਪਾ ਆਗੂ ਸਰੂਪ ਚੰਦ ਸਿੰਗਲਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਨੌਜਵਾਨ ਪੀੜ੍ਹੀ ਨੂੰ ਅੱਜ ਇਹੋ-ਜਿਹੇ ਨੌਜਵਾਨਾਂ ਤੋਂ ਸੇਧ ਲੈ ਕੇ ਚੱਲਣ ਦੀ ਲੋੜ ਹੈ ਕਿਉਂਕਿ ਖ਼ੂਨਦਾਨ ਮਹਾਂਦਾਨ ਹੈ। ਇਸ ਮੌਕੇ ਬਹਾਦਰ ਸਿੰਘ ਨੇ ਕਿਹਾ ਉਹ ਸਾਲ ਵਿਚ ਚਾਰ ਵਾਰ ਖ਼ੂਨਦਾਨ ਕਰਦੇ ਹਨ। ਅਜਿਹਾ ਕਰਨ ਨਾਲ ਜਿੱਥੇ ਸਰੀਰ ਤੰਦਰੁਸਤ ਰਹਿਦਾ ਹੈ, ਉੱਥੇ ਹੀ ਮਨ ਨੂੰ ਸਕੂਨ ਵੀ ਮਿਲਦਾ ਹੈ। ਉਹ ਹਰ ਲੋੜਵੰਦ ਮਰੀਜ਼ ਲਈ ਹਰ ਸਮੇਂ ਹਾਜ਼ਰ ਹਨ। ਇਸ ਮੌਕੇ ਹੋਰਨਾਂ ਨੌਵਜਾਨਾਂ ਨੇ ਵੀ ਖ਼ੂਨਦਾਨ ਕੀਤਾ| ਇਸ ਮੌਕੇ ਸਰਬਜੀਤ ਸਿੰਘ, ਜਸਵੀਰ ਸਿੰਘ, ਹਰਜੀਤ ਸਿੰਘ, ਕਿਰਪਾਲ ਸਿੰਘ ਜਾਜਾ, ਅਮਰਜੀਤ ਸਿੰਘ, ਸੁਖਦੇਵ ਸਿੰਘ, ਕੁਲਵੀਰ ਸਿੰਘ ਤੋ ਇਲਾਵਾ ਹੋਰ ਹਾਜ਼ਰ ਸਨ।
ਇਹ ਵੀ ਪੜ੍ਹੋ : ਲਤੀਫਪੁਰਾ ਮਾਮਲੇ 'ਚ ਵੱਡਾ ਖ਼ੁਲਾਸਾ, ਸੁਲਤਾਨਪੁਰ ਲੋਧੀ ਦੀ ਧੀਰ ਫੈਮਿਲੀ ਦਾ ਨਾਂ ਆਇਆ ਸਾਹਮਣੇ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।