ਪੰਜਾਬ ਨੂੰ ਤਰੱਕੀ ਦੀ ਲੀਹ ’ਤੇ ਲਿਆਉਣ ਲਈ ਅਕਾਲੀ ਦਲ-ਬਸਪਾ ਗਠਜੋੜ ਦੀ ਸਰਕਾਰ ਬਣਾਉਣਾ ਜ਼ਰੂਰੀ: ਜਸਵੀਰ ਗੜੀ

01/13/2022 12:28:12 PM

ਬਲਾਚੌਰ (ਕਟਾਰੀਆ)-ਪੰਜਾਬ ਨੂੰ ਤਰੱਕੀ ਦੀ ਲੀਹ ’ਤੇ ਲਿਆਉਣ ਲਈ ਸ਼੍ਰੋਮਣੀ ਅਕਾਲੀ ਅਤੇ ਬਸਪਾ ਗਠਜੋੜ ਦੀ ਸਰਕਾਰ ਬਣਾਉਣਾ ਸਮੇਂ ਦੀ ਲੋੜ ਹੈ, ਇਸ ਲਈ ਸਾਂਝੇ ਗਠਜੋੜ ਦੇ ਉਮੀਦਵਾਰ ਨੂੰ ਜਿਤਾਉਣ ਲਈ ਲੋਕ ਆਪਣੀ ਮੁਖ ਭੂਮਿਕਾ ਨਿਭਾਉਣ ਲਈ ਅੱਗੇ ਆਉਣ। ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਬੀਤੇ ਦਿਨ ਤਹਿਸੀਲ ਕੰਪਲੈਕਸ ਬਲਾਚੌਰ ਪੁੱਜੇ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜੀ ਨੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਕਹੇ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਪੰਜਾਬ ’ਚ ਜਿੰਨਾਂ ਚਿਰ ਰਾਜਭਾਗ ਸੰਭਾਲਿਆ ਹੈ ਪੰਜਾਬ ਦਾ ਬੇੜਾ ਗਰਕ ਕਰ ਕੇ ਰੱਖ ਦਿੱਤਾ ਹੈ, ਜਿਨ੍ਹਾਂ ਦੇ ਸਮੇਂ ਅੰਦਰ ਵੱਡੀ ਗਿਣਤੀ ਨੌਜਵਾਨ ਨਸ਼ਿਆਂ ਦੀ ਦਲਦਲ ਵਿਚ ਫਸੇ ਹਨ ਅਤੇ ਬਹੁਤੇ ਘਰਾਂ ’ਚ ਨਸ਼ੇ ਦੇ ਇਸ ਦੈਂਤ ਨਾਲ ਸੱਥਰ ਵੀ ਵਿਛੇ ਹਨ।

ਇਹ ਵੀ ਪੜ੍ਹੋ: ਜਨਤਾ ਤੈਅ ਕਰੇਗੀ ‘ਆਪ’ ਦਾ CM ਚਿਹਰਾ, ਕੇਜਰੀਵਾਲ ਨੇ ਜਾਰੀ ਕੀਤਾ ਮੋਬਾਇਲ ਨੰਬਰ

ਕਾਂਗਰਸ ਸਰਕਾਰ ਨੇ ਸਤਾ ’ਚ ਆਉਣ ਤੋਂ ਪਹਿਲਾ ਲੋਕਾਂ ਨਾਲ ਵਾਅਦੇ ਤਾਂ ਕੀਤੇ ਸਨ ਪਰ ਸਤਾ ’ਚ ਆਉਣ ਉਪਰੰਤ ਉਨ੍ਹਾਂ ਆਪਣੇ ਵਾਅਦਿਆ ਨੂੰ ਨਿਭਾਉਣ ਦੀ ਬਜਾਏ ਲੋਕਾਂ ਨੂੰ ਮੂੰਹ ਤੱਕ ਨਹੀਂ ਵਿਖਾਇਆ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਵਿਧਾਇਕ ਅਤੇ ਮੰਤਰੀਆਂ ਵੱਲੋਂ ਲੋਕਾਂ ਨੂੰ ਸੁੱਖ ਸਹੂਲਤਾਂ ਦੇਣ ਦੀ ਬਜਾਏ ਉਹ ਆਪਣੀਆ ਹੀ ਸੁੱਖ ਸਹੂਲਤਾਂ ਵਿਚ ਲੋਕਾਂ ਨੂੰ ਭੁੱਲ ਗਏ ਅਤੇ ਇਥੋਂ ਤੱਕ ਵੱਡੇ-ਵੱਡੇ ਘਪਲਿਆਂ ਨੂੰ ਅੰਜ਼ਾਮ ਦੇਣਾ ਸ਼ੁਰੂ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਲੋਕ ਹੁਣ ਪੂਰੀ ਤਰ੍ਹਾਂ ਨਾਲ ਜਾਗਰੂਕ ਹੋ ਚੁੱਕੇ ਹਨ ਜਿਹੜੇ ਕਿ ਕਾਂਗਰਸ ਅਤੇ ਦੂਜੀਆ ਪਾਰਟੀਆਂ ਦੇ ਬਹਿਕਾਵੇ ਵਿਚ ਨਹੀਂ ਆਉਣਗੇ।

ਉਨ੍ਹਾਂ ਲੋਕਾ ਨੂੰ ਅਪੀਲ ਕਰਦਿਆਂ ਆਖਿਆ ਕਿ ਤੁਹਾਡੇ ਹੱਕਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਨੇ ਵੱਡਾ ਸੰਘਰਸ਼ ਕੀਤਾ ਹੈ ਜਿਸ ਲਈ ਸਾਂਝੇ ਗਠਜੋੜ ਨੂੰ ਸਤਾ ਵਿਚ ਲਿਆਉਣ ਲਈ ਇਕ ਹੰਭਲਾ ਮਾਰੋ ਤਾਂ ਜੋ ਪੰਜਾਬ ਤਰੱਕੀ ਦੀ ਲੀਹ ’ਤੇ ਪੈ ਸਕੇ ਅਤੇ ਸਭਾ ਨੂੰ ਬਣਦੇ ਹੱਕਾਂ ਦੀ ਪ੍ਰਾਪਤੀ ਹੋ ਸਕੇ। ਇਸ ਸਮੇਂ ਬਸਪਾ ਆਗੂ ਕੌਂਸਲਰ ਪਰਮਿੰਦਰ ਕੁਮਾਰ ਪੰਮਾ, ਜਸਵੀਰ ਸਿੰਘ ਔਲੀਆਪੁਰ, ਮਹਿੰਦਰ ਪਾਲ, ਵਿਜੇ ਕੁਮਾਰ ਕਾਲਾ, ਸੋਡੀ ਸਿੰਘ ਨੰਬਰਦਾਰ, ਮੱਖਣ ਸਿੰਘ, ਕਮਲਜੀਤ ਚੌਪੜਾ , ਭੁਪਿੰਦਰ ਸੂਦ , ਮਾਸਟਰ ਮਹਿੰਦਰ ਪਾਲ ਸਿੰਘ ਵੀ ਮੌਜੂਦ ਸਨ।

ਇਹ ਵੀ ਪੜ੍ਹੋ: ਅਹਿਮ ਖ਼ਬਰ: ਰਾਧਾ ਸੁਆਮੀ ਸਤਿਸੰਗ ਘਰਾਂ ’ਚ ਹੋਣ ਵਾਲੇ ਹਫ਼ਤਾਵਾਰੀ ਸਤਿਸੰਗ ਮੁਲਤਵੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News