ਬਜਰੰਗ ਦਲ ਵੱਲੋਂ ਲਗਾਇਆ ਗਿਆ ਖੂਨਦਾਨ ਕੈਂਪ

08/21/2018 2:17:11 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ)— ਸਮਾਜ ਸੇਵਕ ਸਭਾ ਅਤੇ ਬਜਰੰਗ ਦਲ ਵੱਲੋਂ ਮੰਗਲਵਾਰ ਟਾਂਡਾ 'ਚ ਇਕ ਰੋਜ਼ਾ ਖੂਨਦਾਨ ਕੈਂਪ ਲਗਾਇਆ ਗਿਆ। ਅਮਰਦੀਪ ਜੌਲੀ ਦੀ ਅਗਵਾਈ 'ਚ ਬਾਬਾ ਬੂਟਾ ਭਗਤ ਯਾਦਗਾਰੀ ਹਾਲ ਦਾਰਾਪੁਰ 'ਚ ਲੱਗੇ ਇਸ ਕੈਂਪ ਦਾ ਉਦਘਾਟਨ ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ ਤਰਨਾ ਦਲ ਦੇ ਮੁਖੀ ਬਾਬਾ ਗੁਰਦੇਵ ਸਿੰਘ ਨੇ ਕੀਤਾ। ਇਸ ਮੌਕੇ ਬਾਬਾ ਗੁਰਦੇਵ ਸਿੰਘ ਨੇ ਕੈਂਪ ਦਾ ਆਯੋਜਨ ਕਰ ਰਹੀਆਂ ਦੋਵਾਂ ਸੰਸਥਾਵਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਖੂਨਦਾਨ ਕਿਸੇ ਦੀ ਜ਼ਿੰਦਗੀ ਬਚਾਅ ਸਕਦਾ ਹੈ, ਇਸ ਲਈ ਸਾਨੂੰ ਲਗਾਤਾਰ ਇਹ ਮਹਾ ਦਾਨ ਕਰਨਾ ਚਾਹੀਦਾ ਹੈ। ਉਨ੍ਹਾਂ ਸਮਾਜਿਕ ਵਿਕਾਸ ਦੇ ਕੰਮਾਂ ਲਈ ਨੌਜਵਾਨਾਂ ਨੂੰ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਪ੍ਰੇਰਨਾ ਦਿੱਤੀ। 

ਇਸ ਮੌਕੇ ਅਮਰਦੀਪ ਜੌਲੀ ਨੇ ਸਮਾਜ ਸੇਵਕ ਸਭਾ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ ਕੰਮਾਂ ਬਾਰੇ ਜਾਣਕਾਰੀ ਦਿੱਤੀ। ਕੈਂਪ 'ਚ 25 ਨੌਜਵਾਨਾਂ ਨੇ ਖੂਨਦਾਨ ਕੀਤਾ ਅਤੇ 50 ਨੌਜਵਾਨਾਂ ਨੇ ਰਜਿਸਟ੍ਰੇਸ਼ਨ ਕਰਵਾਈ। ਕੈਂਪ 'ਚ ਰੰਗੀ ਰਾਮ ਚੈਰੀਟੇਬਲ ਹਸਪਤਾਲ ਦੀ ਬਲੱਡ ਬੈਂਕ ਟੀਮ ਡਾਕਟਰ ਜਗਜੀਤ ਸਿੰਘ, ਡਾਕਟਰ ਜਗਦੇਵ ਸਿੰਘ ਗਰੇਵਾਲ, ਜਰਨੈਲ ਸਿੰਘ, ਸੁਖਵਿੰਦਰ ਕੌਰ, ਹਰਪ੍ਰੀਤ ਕੌਰ, ਸੇਵਾਵਾਂ ਦਿੱਤੀਆਂ। ਇਸ ਮੌਕੇ ਹਾਜ਼ਰ ਨੌਜਵਾਨਾਂ ਨੇ ਨਸ਼ੇ ਤੋਂ ਦੂਰ ਰਹਿਣ ਦੀ ਸਹੁੰ ਵੀ ਖਾਧੀ। ਪ੍ਰਬੰਧਕਾਂ ਵੱਲੋਂ ਹਸਪਤਾਲ ਦੀ ਟੀਮ ਅਤੇ ਖੂਨਦਾਨੀਆਂ ਨੂੰ ਸਨਮਾਨਤ ਕੀਤਾ ਗਿਆ। ਇਸ ਮੌਕੇ ਜਸਵੀਰ ਸਿੰਘ ਸ਼ੀਰਾ, ਪਵਿੱਤਰ ਸਿੰਘ, ਰਾਜੇਸ਼ ਬਿੱਟੂ, ਹਰਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਕਿਰਪਾਲ ਸਿੰਘ, ਪ੍ਰਿੰਸ ਜੌਲੀ ਆਦਿ ਮੌਜੂਦ ਸਨ।