ਚੌਲਾਂਗ ਟੋਲ ਧਰਨੇ ''ਤੇ ਪਹੁੰਚੇ ਰਾਜੇਵਾਲ ਨੇ ਕੀਤਾ ਕਿਸਾਨ ਅੰਦੋਲਨ ਲਈ ਲਾਮਬੰਦ

04/12/2021 2:01:29 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਦੋਆਬਾ ਕਿਸਾਨ ਕਮੇਟੀ ਵੱਲੋ ਚੌਲਾਂਗ ਟੋਲ ਪਲਾਜ਼ਾ ਅਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਲਾਏ ਗਏ ਧਰਨੇ ਦੌਰਾਨ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਕੌਮੀ ਆਗੂ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਪਹੁੰਚੇ, ਜਿੱਥੇ ਉਨ੍ਹਾਂ ਨੇ ਇਲਾਕੇ ਦੇ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਦੇਸ਼ ਵਿਆਪੀ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਲਈ ਲਾਮਬੰਦ ਕਰਦੇ ਹੋਏ ਆਖਿਆ ਕਿ ਅੱਜ ਦਿੱਲੀ ਵਿੱਚ ਚੱਲ ਰਿਹਾ ਕਿਸਾਨ ਮੋਰਚਾ ਚੜਦੀਕਲਾ ਵਿੱਚ ਹੈ ਅਤੇ ਉਹ ਜਿੱਤ ਕੇ ਹੀ ਘਰਾਂ ਨੂੰ ਪਰਤਣਗੇ। 

ਇਹ ਵੀ ਪੜ੍ਹੋ : ਸੌਤਣ ਦੇ ਭਰਾਵਾਂ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਚਾਕੂ ਦੀ ਨੋਕ ’ਤੇ ਵਿਆਹੁਤਾ ਨਾਲ ਮਿਟਾਈ ਹਵਸ ਦੀ ਭੁੱਖ

ਉਨ੍ਹਾਂ ਆਖਿਆ ਸਰਕਾਰ ਵੱਲੋਂ  ਕੋਵਿਡ ਨੂੰ ਦਿੱਤੇ ਜਾ ਰਹੇ ਕਿਸਾਨਾਂ ਨੂੰ ਡਰਾਵੇ ਸਬੰਧੀ ਵੱਖ-ਵੱਖ ਸੂਬਿਆਂ ਵਿੱਚ ਹੋ ਰਹੀਆਂ ਚੋਣਾਂ ਦਾ ਹਵਾਲਾ ਦਿੰਦੇ ਹੋਏ ਤੰਜ ਕੱਸਿਆ। ਇਸ ਮੌਕੇ ਉਨ੍ਹਾਂ ਆਖਿਆ ਅੰਦੋਲਨ ਭਾਵੇ ਜਿੰਨਾ ਮਰਜ਼ੀ ਲੰਬਾ ਚੱਲੇ ਹੋਏ ਪਿੱਛੇ ਨਹੀਂ ਹਟਣਗੇ। ਉਨ੍ਹਾਂ ਆਖਿਆ ਕਿ ਅੰਦੋਲਨ ਦੇਸ਼ ਦੇ ਹਰੇਕ ਸੂਬੇ ਵਿੱਚ ਪਹੁੰਚ ਚੁੱਕਾ ਹੈ, ਜਿਸ ਅੱਗੇ ਮੋਦੀ ਸਰਕਾਰ ਨੂੰ ਝੁਕਣਾ ਪਵੇਗਾ। ਇਸ ਦੌਰਾਨ ਮੋਦੀ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਦੋਆਬਾ ਕਿਸਾਨ ਕਮੇਟੀ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ, ਰਣਜੀਤ ਸਿੰਘ ਬਾਜਵਾ, ਸਤਪਾਲ ਸਿੰਘ ਮਿਰਜ਼ਪੁਰ, ਹਰਪ੍ਰੀਤ ਸੰਧੂ, ਗੁਰਮਿੰਦਰ ਸਿੰਘ ਆਦਿ  ਆਗੂਆਂ ਦੀ ਅਗੁਵਾਈ ਵਿੱਚ ਰਾਜੇਵਾਲ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। 

ਇਹ ਵੀ ਪੜ੍ਹੋ : ਜਲੰਧਰ: ਨਾਈਟ ਕਰਫ਼ਿਊ ਦੌਰਾਨ ਰੋਕਣ ’ਤੇ ਨੌਜਵਾਨਾਂ ਨੇ SHO ਦਾ ਚਾੜ੍ਹਿਆ ਕੁਟਾਪਾ, AK-47 ਖੋਹਣ ਦੀ ਕੀਤੀ ਕੋਸ਼ਿਸ਼

ਇਸ ਮੌਕੇ ਮੁਕੇਸ਼ ਚੰਦਰ,  ਦਵਿੰਦਰ ਸਿੰਘ ਬਸਰਾ, ਗੁਰਪ੍ਰਤਾਪ ਸਿੰਘ, ਸੁਖਦੇਵ ਸਿੰਘ, ਹਰਭਜਨ ਸਿੰਘ ਰਾਪੁਰ, ਰਤਨ ਸਿੰਘ ਖੋਖਰ, ਅਮਰਜੀਤ ਸਿੰਘ ਸਿੱਧੂ,ਪ੍ਰਦੀਪ ਸਿੰਘ ਮੂਨਕ, ਨਿਰੰਕਾਰ ਸਿੰਘ, ਪ੍ਰਗਨ ਸਿੰਘ, ਰਤਨ ਸਿੰਘ ਕੰਧਾਲਾ ਸ਼ੇਖ਼ਾਂ, ਗੁਰਦੀਪ ਸਿੰਘ ਬੈਂਚਾਂ, ਸੁਖਵੀਰ ਨਰਵਾਲ, ਕੁਲਵੀਰ ਜੌੜਾ, ਗੋਲਡੀ ਬੱਧਣ ਆਦਿ ਮੌਜੂਦ ਸਨ।

ਇਹ ਵੀ ਪੜ੍ਹੋ : ਪਿਆਰ ਦਾ ਖ਼ੌਫ਼ਨਾਕ ਅੰਤ, ਫਿਲੌਰ ’ਚ ਪ੍ਰੇਮੀ ਜੋੜੇ ਨੇ ਨਿਗਲਿਆ ਜ਼ਹਿਰ, ਦੋਵਾਂ ਦੀ ਮੌਤ

shivani attri

This news is Content Editor shivani attri