ਪੰਜਾਬ ਦਿਵਸ ਮੌਕੇ ਸੰਤ ਸੀਚੇਵਾਲ ਨੇ ਸਰਕਾਰੀ ਸਕੂਲ ਦੇ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ

11/01/2023 6:03:26 PM

ਸੁਲਤਾਨਪੁਰ ਲੋਧੀ (ਸੋਢੀ)- ਇਥੋਂ ਥੋੜ੍ਹੀ ਦੂਰ ਫ਼ੌਜੀ ਕਾਲੋਨੀ ਵਿੱਚ ਸਰਕਾਰੀ ਐਲੀਮੈਂਟਰੀ ਸਕੂਲ ਦੇ ਬਹੁ-ਪੱਖੀ ਵਿਕਾਸ ਕਰਨ ਦੀ ਸ਼ੁਰੂਆਤ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਇਕ ਕਮਰੇ ਦੀ ਨੀਂਹ ਰੱਖ ਕੇ ਕੀਤੀ। ਇਸ ਮੌਕੇ ਫ਼ੌਜੀ ਕਾਲੋਨੀ ਦੀ ਗ੍ਰਾਮ ਪੰਚਾਇਤ ਸਕੂਲ ਦੇ ਅਧਿਆਪਕ ਅਤੇ ਤਹਿਸੀਲ ਸੁਲਤਾਨਪੁਰ ਲੋਧੀ ਦੇ ਅਧਿਕਾਰੀਆਂ ਨੂੰ ਪੰਜਾਬ ਦਿਵਸ ਦੀ ਵਧਾਈ ਦਿੰਦਿਆਂ ਸੰਤ ਸੀਚੇਵਾਲ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਉੱਦੋਂ ਹੋਰ ਵੀ ਤਰੱਕੀ ਕਰੇਗਾ ਜਦੋਂ ਅਧਿਆਪਕ ਵਰਗ ਦਾ ਸਨਮਾਨ ਸਭ ਤੋਂ ਵੱਧ ਕੀਤਾ ਜਾਵੇਗਾ। 

ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਸਾਬਕਾ ਰਾਸ਼ਟਰਪਤੀ ਡਾ. ਏ. ਪੀ. ਜੇ. ਅਬਦੁਲ ਕਲਾਮ ਦੇ ਕਥਨ ਨੂੰ ਦੁਹਾਰਾਉਂਦਿਆ ਕਿਹਾ ਕਿ ਚੰਗੇ ਸਮਾਜ ਦੀ ਸਿਰਜਣਾ ਵਿੱਚ ਇਕ ਅਧਿਆਪਕ ਦੀ ਭੂਮਿਕਾ ਅਹਿਮ ਹੁੰਦੀ ਹੈ। ਉਨ੍ਹਾਂ ਕਿਹਾ ਕਿ ਮਾਪੇ ਬੱਚੇ ਅਤੇ ਅਧਿਆਪਕਾਂ ਦੇ ਆਪਸੀ ਤਾਲਮੇਲ ਨਾਲ ਹੀ ਇਕ ਮਜ਼ਬੂਤ ਰਾਸ਼ਟਰ ਦਾ ਨਿਰਮਾਣ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ: ਕੁੜੀ ਨਾਲ ਦੋਸਤੀ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਈ ਖ਼ੂਨੀ ਲੜਾਈ, ਨੌਜਵਾਨ ਦਾ ਕੀਤਾ ਕਤਲ

ਜ਼ਿਕਰਯੋਗ ਹੈ ਕਿ ਸਰਕਾਰੀ ਐਲੀਮੈਂਟਰੀ ਸਕੂਲ ਫ਼ੌਜੀ ਕਾਲੋਨੀ ਦੀ ਸ਼ਾਨਦਾਰ ਇਮਾਰਤ ਪਿੰਡ ਦੇ ਪ੍ਰਵਾਸੀ ਪੰਜਾਬੀ ਪਰਮਜੀਤ ਸਿੰਘ ਨਿੱਝਰ ਅਤੇ ਗ੍ਰਾਮ ਪੰਚਾਇਤ ਨੇ ਸਾਂਝੇ ਤੌਰ 'ਤੇ ਬਣਾਈ ਸੀ। ਕੈਨੇਡਾ ਨਿਵਾਸੀ ਪਰਮਜੀਤ ਸਿੰਘ ਨਿੱਝਰ ਨੇ ਗ੍ਰਾਮ ਪੰਚਾਇਤ ਨੂੰ ਸਕੂਲ ਲਈ ਜ਼ਮੀਨ ਮੁੱਲ ਲੈ ਕੇ ਦਾਨ ਕੀਤੀ ਸੀ। ਹੈੱਡ ਟੀਚਰ ਸੁਖਚੈਨ ਸਿੰਘ ਨੇ ਦੱਸਿਆ ਕਿ ਸਕੂਲ ਵਿੱਚ ਕਮਰਿਆਂ ਦੀ ਹੋਰ ਲੋੜ ਪੈ ਗਈ ਹੈ, ਇਸ ਲਈ ਨਵੇਂ ਕਮਰੇ ਦੀ ਉਸਾਰੀ ਵਾਸਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਨੂੰ ਮੁੱਖ ਮਹਿਮਾਨ ਵਜੋ ਸੱਦਿਆ ਗਿਆ ਸੀ।  ਪਿੰਡ ਦੇ ਸਰਪੰਚ ਗੁਰਪ੍ਰੀਤ ਸਿੰਘ ਅਤੇ ਸਾਬਕਾ ਸਰਪੰਚ ਭਜਨ ਸਿੰਘ ਨੇ ਦੱਸਿਆ ਕਿ ਪਹਿਲਾਂ ਵੀ ਸਕੂਲ ਦੀ ਜ਼ਮੀਨ ਲੈਣ ਤੋਂ ਲੈ ਕੇ ਕਮਰਿਆਂ ਦੀ ਉਸਾਰੀ ਕਰਨ ਤੱਕ ਕਨੇਡਾ ਨਿਵਾਸੀ ਪਰਮਜੀਤ ਸਿੰਘ ਨਿੱਝਰ ਅਤੇ ਪਿੰਡ ਦੇ ਲੋਕਾਂ ਨੇ 1 ਕਰੋੜ ਦੇ ਕਰੀਬ ਪੈਸੇ ਖਰਚੇ ਹਨ। ਸਕੂਲ ਵਿੱਚ ਬਹੁਤ ਹੀ ਝੂਲੇ ਲਗਾਏ ਗਏ ਹਨ। ਸਕੂਲ ਦੇ ਕਮਰਿਆਂ ਵਿੱਚ ਪ੍ਰਜੈਕਟਰ ਲੱਗੇ ਹੋਏ ਹਨ ਤੇ ਇਹਨਾਂ ਵਿੱਚ ਹੁਣ ਏਅਰ ਕੰਡੀਸ਼ਨਰ ਲਗਾਉਣ ਦੀ ਤਜ਼ਵੀਜ਼ ਹੈ। ਉਨ੍ਹਾਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਤੋਂ ਮੰਗ ਕੀਤੀ ਕਿ ਸਕੂਲ ਦੀ ਚਾਰਦੀਵਾਰੀ ਬਣਾਉਣ ਲਈ ਸਕੂਲ ਨੂੰ ਗ੍ਰਾਂਟ ਦਿੱਤੀ ਜਾਵੇ।

ਇਨ੍ਹਾਂ ਦੋਵਾਂ ਆਗੂਆਂ ਨੇ ਸਿੱਖਿਆ ਵਿਭਾਗ ਵੱਲੋਂ ਨਵੇਂ ਸਕੂਲ ਵਿੱਚ ਤਬਦੀਲ ਕਰਨ ਤੋਂ ਬਾਅਦ ਪਾਏ ਜਾ ਰਹੇ ਅੜਿੱਕਿਆਂ ਤੋਂ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਅਤੇ ਐੱਸ. ਡੀ. ਐੱਮ. ਜਸਪ੍ਰੀਤ ਸਿੰਘ ਨੂੰ ਜਾਣੂੰ ਕਰਵਾਇਆ ਕਿ ਕਿਵੇਂ ਇਕ ਮਿਹਨਤੀ ਟੀਚਰ ਸੁਖਚੈਨ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਐੱਸ. ਡੀ. ਐੱਮ. ਜਸਪ੍ਰੀਤ ਸਿੰਘ ਨੇ ਭਰੋਸਾ ਦਿੱਤਾ ਕਿ ਉਹ ਜ਼ਮੀਨ ਦੇ ਤਬਾਦਲੇ ਸਬੰਧੀ ਆ ਰਹੀਆਂ ਮੁਸ਼ਕਿਲਾਂ ਨੂੰ ਹੱਲ ਕਰਵਾਉਣਗੇ। ਇਸ ਮੌਕੇ ਆਈਆਂ ਸਖਸ਼ੀਅਤਾਂ ਨੂੰ ਸਨਮਾਨਤ ਕੀਤਾ ਗਿਆ।

ਇਹ ਵੀ ਪੜ੍ਹੋ: ਮਹਾ ਡਿਬੇਟ ਦੌਰਾਨ CM ਭਗਵੰਤ ਮਾਨ ਨੇ ਸੁਣਾਇਆ ਭ੍ਰਿਸ਼ਟ ਤਹਿਸੀਲਦਾਰ ਦਾ ਕਿੱਸਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

 

shivani attri

This news is Content Editor shivani attri