ਕੁਦਰਤ ਨਾਲ ਕੀਤਾ ਗਿਆ ਖਿਲਵਾੜ ਇਨਸਾਨ ਨੂੰ ਮਹਿੰਗਾ ਪਵੇਗਾ: ਬਲਵੀਰ ਸਿੰਘ ਸੀਚੇਵਾਲ

06/13/2024 2:26:32 PM

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਜਿਸ ਤਰੀਕੇ ਨਾਲ ਇਨਸਾਨ ਆਪਣੀਆਂ ਲੋੜਾਂ ਦੀ ਪੂਰਤੀ ਵਾਸਤੇ ਕੁਦਰਤ ਨਾਲ ਖਿਲਵਾੜ ਕਰਦੇ ਹੋਏ ਕੰਮ ਕਰ ਰਿਹਾ ਹੈ ਇਸ ਤਰੀਕੇ ਨਾਲ ਆਉਣ ਵਾਲਾ ਸਮਾਂ ਇਨਸਾਨ ਅਤੇ ਮਨੁੱਖਤਾ ਵਾਸਤੇ ਬਹੁਤ ਭਿਆਨਕ ਹੋਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਮੈਂਬਰ ਰਾਜ ਸਭਾ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਵੀਰ ਸਿੰਘ ਜੀ ਸੀਚੇਵਾਲ ਨੇ ਪਿੰਡ ਰਾਮਪੁਰ ਹਲੇੜ ਵਿਖੇ ਪ੍ਰੈਸ ਵਾਰਤਾ ਦੌਰਾਨ ਕੀਤਾ।  ਇਸ ਮੌਕੇ ਉਨਾਂ ਦੇ ਨਾਲ ਹਲਕਾ ਸ਼ਾਮ ਚੁਰਾਸੀ ਤੋਂ 'ਆਪ' ਵਿਧਾਇਕ ਡਾ. ਰਵਜੋਤ ਸਿੰਘ, ਸਮਾਜ ਸੇਵੀ ਚੌਧਰੀ ਕਮਲ ਸਿੰਘ ਧੂਤ ਵੀ ਮੌਜੂਦ ਸਨ। 

ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਅੱਜ ਇਨਸਾਨ ਵੱਲੋਂ ਲਗਾਤਾਰ ਦਰੱਖ਼ਤਾਂ ਦੀ ਕਟਾਈ ਕਰਦੇ ਹੋਏ ਪਰਮਾਤਮਾ ਵੱਲੋਂ ਰਚਾਈ ਹੋਈ ਕੁਦਰਤ ਨਾਲ ਇਕ ਵੱਡਾ ਖਿਲਵਾੜ ਕੀਤਾ ਜਾ ਰਿਹਾ ਹੈ ਅਤੇ ਜਿਸ ਤਰੀਕੇ ਨਾਲ ਇਨਸਾਨ ਵੱਲੋਂ ਲਗਾਤਾਰ ਰੁੱਖਾਂ ਦੀ ਕਟਾਈ ਕੀਤੀ ਜਾ ਰਹੀ ਉਸ ਤੇਜੀ ਨਾਲ ਨਾਹੀ ਤਾਂ ਲੁੱਖ ਲਗਾਏ ਜਾ ਰਹੇ ਹਨ ਅਤੇ ਨਾ ਹੀ ਲੱਗੇ ਹੋਏ ਰੁੱਖਾਂ ਦੇ ਸਾਂਭ-ਸੰਭਾਲ ਕੀਤੀ ਜਾ ਰਹੀ। ਅੱਜ ਜੋ ਅਸੀਂ ਮੌਜੂਦਾ ਸਮੇਂ ਵਿੱਚ ਭਿਆਨਕ ਗਰਮੀ ਅਤੇ ਹੀਟ ਵੇਵ ਸਾਹਮਣਾ ਕਰ ਰਹੇ ਹਾਂ ਉਹ ਲਗਾਤਾਰ ਕੁਦਰਤੀ ਹੋਮਿਆ ਨਾਲ ਕੀਤੀ ਜਾ ਰਹੀ ਛੇੜਛਾੜ ਦਾ ਹੀ ਨਤੀਜਾ ਹੈ। 

ਇਹ ਵੀ ਪੜ੍ਹੋ- ਆਦਮਪੁਰ ਏਅਰਪੋਰਟ ਦਾ ਨਾਂ ਬਦਲਣ ਨੂੰ ਲੈ ਕੇ ਸੁਨੀਲ ਜਾਖੜ ਨੇ PM ਨਰਿੰਦਰ ਮੋਦੀ ਨੂੰ ਲਿਖੀ ਚਿੱਠੀ

ਸੀਚੇਵਾਲ ਨੇ ਹੋਰ ਕਿਹਾ ਕਿ ਜੇਕਰ ਇਸ ਧਰਤੀ ਅਤੇ ਮਨੁੱਖਤਾ ਨੂੰ ਬਚਾਉਣਾ ਹੈ ਕੁਦਰਤ ਅਤੇ ਕੁਦਰਤੀ ਸੋਮਿਆਂ ਦੀ ਸੇਵਾ-ਸੰਭਾਲ ਕਰਨ ਦੇ ਨਾਲ-ਨਾਲ ਸਾਨੂੰ ਇਸ ਧਰਤੀ 'ਤੇ ਵੱਡੀ ਗਿਣਤੀ ਵਿੱਚ ਰੁੱਖ ਲਗਾਉਣ ਤੋਂ ਇਲਾਵਾ ਉਨ੍ਹਾਂ ਦੀ ਸਾਂਭ-ਸੰਭਾਲ ਵੀ ਕਰਨੀ ਹੋਵੇਗੀ। ਇਸ ਮੌਕੇ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਹੋਰ ਕਿਹਾ ਕਿ ਸਾਨੂੰ ਇਨਸਾਨ ਦੀ ਸਭ ਤੋਂ ਵੱਡੀ ਲੋੜ ਪਾਣੀ ਦੀ ਸਾਂਭ-ਸੰਭਾਲ ਵਾਸਤੇ ਵੀ ਉਚੇਚੇ ਯਤਨ ਕਰਨੇ ਹੋਣਗੇ ਕਿਉਂਕਿ ਜੇਕਰ ਪਾਣੀ ਹੋਵੇਗਾ ਤਦ ਹੀ ਅਸੀਂ ਇਸ ਧਰਤੀ 'ਤੇ ਜੀਵਨ ਦੀ ਕਲਪਨਾ ਕਰ ਸਕਦੇ ਹਾਂ ਜੇਕਰ ਅਸੀਂ ਸਮਾਂ ਰਹਿੰਦਿਆਂ ਪਾਣੀ ਦੀ ਸਾਂਭ-ਸੰਭਾਲ ਨਾ ਕੀਤੀ ਤਾਂ ਆਉਣ ਵਾਲੇ ਸਮੇਂ ਵਿੱਚ ਪਾਣੀ ਦੀ ਸਮੱਸਿਆ ਵੀ ਪੈਦਾ ਹੋ ਸਕਦੀ ਹੈ ਅਤੇ ਇਹ ਇਨਸਾਨ ਦੀ ਆਪਣੀ ਗਲਤੀ, ਲਾਪਰਵਾਹੀ ਦਾ ਹੀ ਨਤੀਜਾ ਹੋਵੇਗਾ। 

ਇਹ ਵੀ ਪੜ੍ਹੋ- ਪੰਜਾਬ 'ਚ ਇਕ ਵਾਰ ਫਿਰ ਚੋਣ ਘਮਸਾਨ: ਜਲੰਧਰ ਵੈਸਟ ਜ਼ਿਮਨੀ ਚੋਣ ’ਚ ਡਟਣਗੀਆਂ ਹੁਣ ਸਾਰੀਆਂ ਸਿਆਸੀ ਧਿਰਾਂ

ਇਸ ਮੌਕੇ ਸੰਤ ਬਾਬਾ ਬਲਵੀਰ ਸਿੰਘ ਸੀਚੇਵਾਲ ਅਤੇ ਵਿਧਾਇਕ ਡਾਕਟਰ ਨਵਜੋਤ ਸਿੰਘ ਨੂੰ ਸਨਮਾਨਿਤ ਵੀ ਕੀਤਾ ਗਿਆ। ਸੰਤ ਬਾਬਾ ਬਲਵੀਰ ਸਿੰਘ ਜੀ ਨੇ ਹੋਰ ਕਿਹਾ ਕਿ ਅੱਜ ਤੋਂ ਕੁਝ ਸਮਾਂ ਪਹਿਲਾਂ ਕਿਸਾਨਾਂ ਤੇ ਹੋਰਨਾਂ ਵੱਲੋਂ ਵੱਡੀ ਪੱਧਰ ਤੇ ਅੱਗ ਲਗਾ ਕੇ ਜਿੱਥੇ ਧਰਤੀ ਮਾਂ ਦੀ ਹਿੱਕ ਨੂੰ ਸਾੜਿਆ ਗਿਆ ਉੱਥੇ ਹੀ ਨਿਰਦੋਸ਼ ਜੀਵ ਜੰਤੂਆਂ ਤੇ ਹਰੇ ਭਰੇ ਦਰਖਤਾਂ ਨੂੰ ਵੀ ਸਾੜ ਕੇ ਕੁਦਰਤ ਤੇ ਵਾਤਾਵਰਣ ਨਾਲ ਧੱਕੇਸ਼ਾਹੀ ਕੀਤੀ ਹੈ, ਜਿਸ ਦਾ ਖਮਿਆਜਾ ਅੱਜ ਅਸੀਂ ਭਿਆਨਕ ਗਰਮੀ ਦੇ ਰੂਪ ਵਿੱਚ ਭੁਗਤ ਰਹੇ ਹਾਂ। ਜੇਕਰ ਅਸੀਂ ਹੁਣ ਤੋਂ ਹੀ ਸੁਚੇਤ ਨਾ ਹੋਏ ਤਾਂ ਆਉਣ ਵਾਲੇ ਸਮੇਂ ਵਿੱਚ ਇਸ ਤੋਂ ਵੀ ਭੈੜੇ ਹਾਲਾਤਾਂ ਦਾ ਸਾਨੂੰ ਸਾਹਮਣਾ ਕਰਨਾ ਪਵੇਗਾ।

ਇਹ ਵੀ ਪੜ੍ਹੋ- ਫਗਵਾੜਾ ਨੇੜੇ ਵੱਡੀ ਘਟਨਾ, 'ਵੰਦੇ ਭਾਰਤ ਐਕਸਪ੍ਰੈੱਸ ਟਰੇਨ' 'ਤੇ ਹੋਇਆ ਪਥਰਾਅ, ਦਹਿਸ਼ਤ 'ਚ ਯਾਤਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News