ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਕਿਸਾਨਾਂ ਨੂੰ ਬਕਾਇਆ ਤੇ ਹਾਈਵੇ ਸਬੰਧੀ ਮਾਮਲਿਆਂ ਦੇ ਨਿਪਟਾਰੇ ਦਾ ਦਿਵਾਇਆ ਭਰੋਸਾ
Tuesday, Sep 05, 2023 - 12:36 PM (IST)
ਜਲੰਧਰ- ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਬਲਕਾਰ ਸਿੰਘ ਨੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਕੌਮੀ ਹਾਈਵੇ ਪ੍ਰਾਜੈਕਟਾਂ ਸਬੰਧੀ ਕਿਸਾਨਾਂ ਵਲੋਂ ਪ੍ਰਗਟਾਏ ਖਦਸ਼ਿਆਂ ਤੇ ਮੁਆਵਜ਼ੇ ਦੇ ਬਕਾਇਆ ਕੇਸਾਂ ਦਾ ਨਿਪਟਾਰਾ ਜਲਦ ਤੋਂ ਜਲਦ ਕਰਨਾ ਯਕੀਨੀ ਬਣਾਉਣ। ਅੱਜ ਇੱਥੇ ਸਥਾਨਕ ਸਰਕਟ ਹਾਊਸ ਵਿਖੇ ਦੁਆਬਾ ਖੇਤਰ ਦੇ ਕੌਮੀ ਹਾਈਵੇ ਪ੍ਰਾਜੈਕਟਾਂ ਨਾਲ ਪ੍ਰਭਾਵਿਤ ਕਿਸਾਨਾਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ ਕਰੇਗੀ।
ਇਹ ਵੀ ਪੜ੍ਹੋ : ਸੰਨੀ ਦਿਓਲ ਵੱਲੋਂ ਤੌਬਾ ਕਰਨ 'ਤੇ ਗੁਰਦਾਸਪੁਰ ਲੋਕ ਸਭਾ ਸੀਟ ’ਤੇ ਅਹਿਮ ਰੋਲ ਨਿਭਾਉਣਗੇ ਨਵੇਂ ਚਿਹਰੇ
ਮੀਟਿੰਗ ਜਿਸ ਵਿਚ ਨਕੋਦਰ ਤੋਂ ਵਿਧਾਇਕਾ ਇੰਦਰਜੀਤ ਕੌਰ ਮਾਨ, ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਚੇਅਰਮੈਨ ਰਾਜਵਿੰਦਰ ਕੌਰ ਥਿਆੜਾ ਵੀ ਹਾਜ਼ਰ ਸਨ, ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀਆਂ ਜ਼ਮੀਨ ਐਕਵਾਇਰ ਕੀਤੇ ਕੇਸਾਂ ਵਿਚ ਮੁਆਵਜ਼ੇ ਵਿਚਲੇ ਵਖਰੇਵਿਆਂ ਤੇ ਪਾਣੀ ਨੂੰ ਡਾਫ ਲੱਗਣ ਦੇ ਖਦਸ਼ਿਆਂ ਨੂੰ ਦੂਰ ਕਰਨ ਲਈ ਆਪਸੀ ਸਹਿਮਤੀ ਨਾਲ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਸਾਨਾਂ ਵਲੋਂ ਦਿੱਲੀ -ਕਟੜਾ, ਅੰਮ੍ਰਿਤਸਰ- ਬਠਿੰਡਾ ਤੇ ਜਲੰਧਰ ਰਿੰਗ ਰੋਡ ਪ੍ਰਾਜੈਕਟਾਂ ਸਬੰਧੀ ਡਿਵੀਜ਼ਨਲ ਕਮਿਸ਼ਨਰ ਕੋਲ ਬਕਾਇਆ ਪਏ ਕੇਸਾਂ ਦੇ ਜਲਦ ਨਿਪਟਾਰੇ ਦੇ ਨਿਰਦੇਸ਼ ਵੀ ਦਿੱਤੇ।
ਇਹ ਵੀ ਪੜ੍ਹੋ : ਭਾਰਤ ਵਰਗੇ ਦੇਸ਼ ਲਈ 'ਇਕ ਦੇਸ਼-ਇਕ ਚੋਣ' ਹੋਣਾ ਜ਼ਰੂਰੀ : ਮਨੋਹਰ ਲਾਲ
ਕਿਸਾਨਾਂ ਵਲੋਂ ਪਾਣੀ ਦੇ ਕੁਦਰਤੀ ਵਹਾਅ ਵਿਚ ਅੜਿੱਕਾ ਪੈਣ ਸਬੰਧੀ ਕਿਸਾਨਾਂ ਵਲੋਂ ਉਠਾਏ ਮੁੱਦੇ ’ਤੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਇਸ ਸਬੰਧੀ ਪਹਿਲਾਂ ਹੀ ਹਰੇਕ ਉਪ ਮੰਡਲ ਪੱਧਰ ’ਤੇ ਸਬੰਧਿਤ ਐਸ. ਡੀ. ਐਮਜ਼ ਦੀ ਅਗਵਾਈ ਹੇਠ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਵਿਚ ਕੌਮੀ ਹਾਈਵੇ ਅਥਾਰਟੀ, ਡਰੇਨਜ਼ ਵਿਭਾਗ ਅਧਿਕਾਰੀ ਵੀ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਕਮੇਟੀ ਸਬੰਧਿਤ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਖਦਸ਼ੇ ਦੂਰ ਕਰੇ ਅਤੇ ਪਾਣੀ ਦੀ ਨਿਕਾਸੀ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ। ਨਕੋਦਰ ਤੋਂ ਵਿਧਾਇਕਾ ਇੰਦਰਜੀਤ ਕੌਰ ਮਾਨ , ਡਿਪਟੀ ਕਮਿਸ਼ਨਰ ਵਿਸ਼ੇ਼ਸ਼ ਸਾਰੰਗਲ , ਵਧੀਕ ਡਿਪਟੀ ਕਮਿਸ਼ਨਰ, ਐਸ.ਡੀ.ਐਮਜ਼ , ਮਾਲ ਵਿਭਾਗ ਦੇ ਅਧਿਕਾਰੀ ਤੇ ਕਿਸਾਨਾਂ ਦੇ ਪ੍ਰਤੀਨਿਧੀਆਂ ਨੇ ਮੀਟਿੰਗ ਵਿੱਚ ਭਾਗ ਲਿਆ।
ਇਹ ਵੀ ਪੜ੍ਹੋ : OMG! ਆਰਡਰ ਕੀਤਾ ਸੀ ਮਸ਼ਰੂਮ ਸੂਪ, ਇਕ ਚਮਚ ਪੀਂਦੇ ਹੀ ਵਿੱਚੋਂ ਨਿਕਲੀ ਘਿਨੌਣੀ ਚੀਜ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8