ਪੰਜਾਬ ਨੂੰ ਉਦਯੋਗਿਕ ਵਿਕਾਸ ਦਾ ਕੇਂਦਰ ਬਣਾਉਣ ਲਈ ਉਦਯੋਗ ਪੱਖੀ ਮਾਹੌਲ ਬਣਾਇਆ : ਬਲਕਾਰ ਸਿੰਘ

Monday, Feb 05, 2024 - 11:17 AM (IST)

ਪੰਜਾਬ ਨੂੰ ਉਦਯੋਗਿਕ ਵਿਕਾਸ ਦਾ ਕੇਂਦਰ ਬਣਾਉਣ ਲਈ ਉਦਯੋਗ ਪੱਖੀ ਮਾਹੌਲ ਬਣਾਇਆ : ਬਲਕਾਰ ਸਿੰਘ

ਜਲੰਧਰ (ਧਵਨ)- ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪੰਜਾਬ ਨੂੰ ਉਦਯੋਗਿਕ ਵਿਕਾਸ ਦਾ ਕੇਂਦਰ ਬਣਾਉਣ ਲਈ ਸੂਬੇ ਵਿੱਚ ਉਦਯੋਗ ਪੱਖੀ ਮਾਹੌਲ ਸਿਰਜਿਆ ਹੈ।
ਐਤਵਾਰ ਇਥੋਂ ਦੀ ਨਵੀਂ ਅਨਾਜ ਮੰਡੀ ਵਿੱਚ ਸਨਅਤੀ ਮਸ਼ੀਨਰੀ ਨਾਲ ਸਬੰਧਤ ਛੇਵੇਂ ਮਸ਼ੀਨ ਐਕਸਪੋ ਦੇ ਆਖਰੀ ਦਿਨ ਮੁੱਖ ਮਹਿਮਾਨ ਵਜੋਂ ਪਹੁੰਚੇ ਕੈਬਨਿਟ ਮੰਤਰੀ ਨੇ ਕਿਹਾ ਕਿ ‘ਆਪ’ ਸਰਕਾਰ ਪੰਜਾਬ ਦੀ ਪਹਿਲੀ ਸਰਕਾਰ ਹੈ, ਜੋ ਉਦਯੋਗਾਂ ਨੂੰ ਪ੍ਰਫੁੱਲਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਇਹ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਜੋ ਸਾਰੀਆਂ ਧਿਰਾਂ ਦੀ ਸਲਾਹ ਨਾਲ ਨੀਤੀਆਂ ਬਣਾਉਂਦੀ ਹੈ। ਸਰਕਾਰ ਨੇ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਉਦਯੋਗਪਤੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਕੋਲੋਂ ਸੁਝਾਅ ਲਏ, ਜਿਨ੍ਹਾਂ ਨੂੰ ਸੂਬੇ ਦੇ ਉਦਯੋਗਾਂ ਦੀ ਤਰੱਕੀ ਅਤੇ ਵਿਕਾਸ ਲਈ ਲਾਗੂ ਕੀਤਾ ਜਾ ਰਿਹਾ ਹੈ। ਸੂਬਾ ਸਰਕਾਰ ਨੇ ਇੱਥੇ ਉਦਯੋਗਾਂ ਲਈ ਅਨੁਕੂਲ ਮਾਹੌਲ ਸਿਰਜਿਆ ਹੈ। ਇਸ ਸਬੰਧੀ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਪਟਿਆਲਾ ਵਿਖੇ ਭਾਖੜਾ ਨਹਿਰ 'ਚ ਡਿੱਗੀ ਗੈਸ ਸਿਲੰਡਰਾਂ ਨਾਲ ਭਰੀ ਗੱਡੀ, ਡਰਾਈਵਰ ਲਾਪਤਾ

ਕੈਬਨਿਟ ਮੰਤਰੀ ਨੇ ਮਸ਼ੀਨਰੀ ਨਾਲ ਸਬੰਧਤ ਪ੍ਰਦਰਸ਼ਨੀ ਦੇ ਆਯੋਜਨ ਵਿੱਚ ਪ੍ਰਬੰਧਕਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਪ੍ਰਦਰਸ਼ਨੀਆਂ ਜਿੱਥੇ ਉਦਯੋਗਾਂ ਦੀ ਤਰੱਕੀ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ, ਉੱਥੇ ਨਵੀਂ ਤਕਨੀਕ ਵੇਖਣ ਦਾ ਮੌਕਾ ਵੀ ਦਿੰਦੀਆਂ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਜਲੰਧਰ ਜੋ ਖੇਡਾਂ ਦੇ ਸਮਾਨ, ਚਮੜੇ ਦੇ ਸਮਾਨ, ਹੈਂਡ ਟੂਲਜ਼, ਪਾਈਪ ਫਿਟਿੰਗ ਅਤੇ ਹੋਰ ਬਹੁਤ ਸਾਰੀਆਂ ਵਸਤਾਂ ਦੇ ਨਿਰਮਾਣ ਲਈ ਜਾਣਿਆ ਜਾਂਦਾ ਹੈ, ਨੂੰ ਇਸ ਪ੍ਰਦਰਸ਼ਨੀ ਵਿੱਚ ਪ੍ਰਦਰਸ਼ਿਤ ਮਸ਼ੀਨਰੀ ਅਤੇ ਤਕਨਾਲੋਜੀ ਤੋਂ ਬਹੁਤ ਫਾਇਦਾ ਹੋਵੇਗਾ।
ਉਨ੍ਹਾਂ ਕਿਹਾ ਕਿ ਆਈ. ਟੀ. ਆਈ. ਅਤੇ ਇੰਜਨੀਅਰਿੰਗ ਦੇ ਵਿਦਿਆਰਥੀਆਂ ਨੂੰ ਅਜਿਹੀਆਂ ਪ੍ਰਦਰਸ਼ਨੀਆਂ ਦਾ ਲਾਭ ਉਠਾਉਣਾ ਚਾਹੀਦਾ ਹੈ। ਇਨ੍ਹਾਂ ਵਿੱਚ ਪ੍ਰਦਰਸ਼ਿਤ ਆਧੁਨਿਕ ਤਕਨੀਕਾਂ ਬਾਰੇ ਵੱਧ ਤੋਂ ਵੱਧ ਜਾਣਕਾਰੀ ਹਾਸਲ ਕਰਨੀ ਚਾਹੀਦੀ ਹੈ। ਉਨ੍ਹਾਂ ਵੱਖ-ਵੱਖ ਸਟਾਲਾਂ ’ਤੇ ਲਾਈ ਗਈ ਮਸ਼ੀਨਰੀ ਨੂੰ ਵੀ ਵੇਖਿਆ।

ਇਹ ਵੀ ਪੜ੍ਹੋ:  ਹੁਸ਼ਿਆਰਪੁਰ ਦੇ ਪਰਲ ਕਪੂਰ ਨੇ ਮਾਰੀਆਂ ਵੱਡੀਆਂ ਮੱਲਾਂ, ਦੇਸ਼ ਭਰ 'ਚ ਅਰਬਪਤੀ ਬਣ ਕੇ ਚਮਕਾਇਆ ਨਾਂ
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

shivani attri

Content Editor

Related News