ਨਵਾਂਸ਼ਹਿਰ ਵਿਖੇ ਸਤਲੁਜ ਦਰਿਆ ਅਤੇ ਬਿਸਤ ਦੋਆਬ ਨਹਿਰ ’ਚ ਨਹਾਉਣ ’ਤੇ ਪਾਬੰਦੀ

02/22/2024 5:34:20 PM

ਨਵਾਂਸ਼ਹਿਰ (ਤ੍ਰਿਪਾਠੀ)-ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਇਆ ਇਹ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਪੈਂਦੇ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਕੋਈ ਵੀ ਵਿਅਕਤੀ ਨਹੀਂ ਨਹਾਏਗਾ। ਜੇਕਰ ਕੋਈ ਵਿਅਕਤੀ ਨਹਾਉਂਦਾ ਫੜਿਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਪੁਲਸ ਵਿਭਾਗ ਵੱਲੋਂ ਨਿਯਮਾਂ ਅਨੁਸਾਰ ਕੇਸ ਦਰਜ ਕੀਤਾ ਜਾ ਸਕਦਾ ਹੈ।

ਸੜਕਾਂ ਅਤੇ ਚੌਕਾਂ ’ਚ ਜਾਮ ਲਾਉਣ ’ਤੇ ਮੁਕੰਮਲ ਪਾਬੰਦੀ
ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ’ਚ ਵੱਖ-ਵੱਖ ਜਥੇਬੰਦੀਆਂ ਅਤੇ ਯੂਨੀਅਨਾਂ ਵੱਲੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਰੋਸ ਪ੍ਰਦਰਸ਼ਨ/ਮੁਜ਼ਾਹਰੇ ਦੌਰਾਨ ਮੁੱਖ ਮਾਰਗ ’ਤੇ ਰਸਤਾ ਰੋਕ ਕੇ ਧਰਨੇ ਆਦਿ ਲਾਉਣ ਕਾਰਨ ਚੰਡੀਗਡ਼੍ਹ-ਜਲੰਧਰ-ਅੰਮ੍ਰਿਤਸਰ ਜਾਣ ਵਾਲੇ ਲੋਕਾਂ ਨੂੰ ਆਉਂਦੀ ਸਮੱਸਿਆ ਅਤੇ ਮਰੀਜ਼ਾਂ ਨੂੰ ਹੰਗਾਮੀ ਹਾਲਤ ਵਿਚ ਲੈ ਕੇ ਜਾਣ ਵਾਲੀਆਂ ਐਂਬੂਲੈਂਸਾਂ ਨੂੰ ਰਸਤਾ ਨਾ ਮਿਲਣ ਕਾਰਨ, ਮਰੀਜ਼ਾਂ ਅਤੇ ਉਨ੍ਹਾਂ ਦੇ ਵਾਰਸਾਂ ਨੂੰ ਹੁੰਦੀ ਪ੍ਰੇਸ਼ਾਨੀ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਧਾਰਾ 144 ਤਹਿਤ ਸਡ਼ਕਾਂ/ਚੌਂਕਾਂ ਵਿਚ ਟ੍ਰੈਫਿਕ ਜਾਮ ਲਗਾਉਣ ’ਤੇ ਮੁਕੰਮਲ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ।

ਇਹ ਵੀ ਪੜ੍ਹੋ: ਬਹੁ-ਚਰਚਿਤ ਢਿੱਲੋਂ ਬ੍ਰਦਰਜ਼ ਕੇਸ ’ਚ ਫਸੇ ਥਾਣਾ ਇੰਚਾਰਜ ਨਵਦੀਪ ਸਿੰਘ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ

ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਰੋਸ ਧਰਨਿਆਂ ਵਾਸਤੇ ਜ਼ਿਲ੍ਹੇ ਦੀਆਂ ਤਿੰਨਾਂ ਸਬ ਡਿਵੀਜ਼ਨਾਂ ਵਿਚ ਸਥਾਨ ਨਿਰਧਾਰਤ ਕੀਤੇ ਗਏ ਹਨ ਅਤੇ ਕੋਈ ਵੀ ਜਥੇਬੰਦੀ-ਯੂਨੀਅਨ ਇਨ੍ਹਾਂ ਸਥਾਨਾਂ ’ਤੇ ਸਥਾਨਕ ਪ੍ਰਸ਼ਾਸਨ ਦੀ ਅਗਾਊਂ ਮਨਜ਼ੂਰੀ ਤੋਂ ਬਿਨਾਂ ਰੋਸ ਪ੍ਰਦਰਸ਼ਨ ਨਹੀਂ ਕਰ ਸਕੇਗੀ। ਇਨ੍ਹਾਂ ਥਾਵਾਂ ਵਿਚ ਸਬ ਡਿਵੀਜ਼ਨ ਨਵਾਂਸ਼ਹਿਰ ਵਿਚ ਦੁਸਹਿਰਾ ਗਰਾਊਂਡ ਨਵਾਂਸ਼ਹਿਰ ਅਤੇ ਨਗਰ ਕੌਂਸਲ ਨਵਾਂਸ਼ਹਿਰ ਦੇ ਅਧਿਕਾਰ ਖੇਤਰ ਅਧੀਨ ਆਉਂਦਾ ਪਿੰਡ ਗੁਜਰਪੁਰ ਕਲਾਂ ਦਾ ਲਗਭਗ 40 ਕਨਾਲ ਰਕਬਾ ਨੇਡ਼ੇ ਰੇਲਵੇ ਫਾਟਕ ਬੰਗਾ ਰੋਡ ਨਵਾਂਸ਼ਹਿਰ, ਸਬ ਡਵੀਜ਼ਨ ਬੰਗਾ ਵਿਚ ਪੰਚਾਇਤੀ ਰਕਬਾ, ਗ੍ਰਾਮ ਪੰਚਾਇਤ ਪਿੰਡ ਪੂਨੀਆ ਅਤੇ ਸਬ ਡਵੀਜ਼ਨ ਬਲਾਚੌਰ ਵਿਖੇ ਮਿਊਂਸੀਪਲ ਖੇਡ ਮੈਦਾਨ (ਨਜ਼ਦੀਕ ਸਿਵਲ ਹਸਪਤਾਲ) ਜਗਤਪੁਰ ਰੋਡ ਸਿਆਣਾ ਨਿਰਧਾਰਤ ਕੀਤੀਆਂ ਗਈਆਂ ਹਨ। ਨਿਰਧਾਰਤ ਥਾਵਾਂ ’ਤੇ ਮਨਜ਼ੂਰੀ ਲੈਣ ਉਪਰੰਤ ਲਾਊਡ ਸਪੀਕਰ ਦੀ ਮਨਜ਼ੂਰੀ ਸਬੰਧਤ ਉੱਪ ਮੰਡਲ ਮੈਜਿਸਟ੍ਰੇਟ ਪਾਸੋਂ ਲੈਣੀ ਜ਼ਰੂਰੀ ਹੋਵੇਗੀ।

ਇਹ ਵੀ ਪੜ੍ਹੋ: ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਜਲੰਧਰ ਟਰੈਫਿਕ ਪੁਲਸ ਵੱਲੋਂ ਰੂਟ ਪਲਾਨ ਜਾਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News