ਝੋਨੇ ਦੀ ਰਹਿੰਦ-ਖੂੰਹਦ ਤੇ ਪਰਾਲੀ ਨੂੰ ਅੱਗ ਲਗਾਉਣ ’ਤੇ ਪਾਬੰਦੀ
Thursday, Nov 21, 2024 - 05:13 PM (IST)
ਨਵਾਂਸ਼ਹਿਰ (ਤ੍ਰਿਪਾਠੀ)- ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟਰੇਟ ਰਾਜੇਸ਼ ਧੀਮਾਨ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਝੋਨੇ ਦੀ ਰਹਿੰਦ-ਖੂੰਹਦ/ਪਰਾਲੀ/ਨਾੜ ਨੂੰ ਅੱਗ ਲਗਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ- ਜਲੰਧਰ ਦੇ ਹਸਪਤਾਲਾਂ, ਨਰਸਿੰਗ ਹੋਮਜ਼ ਸਣੇ ਇਨ੍ਹਾਂ ਕਲੀਨਿਕਾਂ ਲਈ ਸਖ਼ਤ ਹੁਕਮ ਜਾਰੀ
ਇਨ੍ਹਾਂ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਸੀਨੀਅਰ ਪੁਲਸ ਕਪਤਾਨ ਅਤੇ ਮੁੱਖ ਖੇਤੀਬਾੜੀ ਅਫ਼ਸਰ ਜ਼ਿੰਮੇਵਾਰ ਹੋਣਗੇ। ਜਾਰੀ ਹੁਕਮਾਂ ਵਿਚ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਹੈ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਆਮ ਤੌਰ ’ਤੇ ਜ਼ਿਮੀਂਦਾਰ ਝੋਨੇ ਦੀ ਕਟਾਈ ਤੋਂ ਬਾਅਦ ਬਚ ਗਈ ਰਹਿੰਦ-ਖੂੰਹਦ/ਪਰਾਲੀ/ਨਾੜ ਨੂੰ ਖੇਤਾਂ ਵਿਚ ਅੱਗ ਲਗਾ ਦਿੰਦੇ ਹਨ, ਜਿਸ ਨਾਲ ਵਾਤਾਵਰਨ, ਜੀਵ-ਜੰਤੂਆਂ, ਲਾਗੇ ਖੜ੍ਹੀ ਫ਼ਸਲ, ਸੜਕ ਦੇ ਕਿਨਾਰੇ ਲਗਾਏ ਬੂਟੇ/ਦਰਖ਼ਤਾਂ ਨੂੰ ਨੁਕਸਾਨ ਹੋਣ ਦਾ ਡਰ ਰਹਿੰਦਾ ਹੈ ਅਤੇ ਆਮ ਪਬਲਿਕ ਦੀ ਸਿਹਤ ’ਤੇ ਬੁਰਾ ਅਸਰ ਪੈਂਦਾ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਖ਼ਤਮ ਹੁੰਦੀ ਹੈ। ਇਸੇ ਤਰ੍ਹਾਂ ਜ਼ਿਲ੍ਹਾ ਜਿਸਟ੍ਰੇਟ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਜ਼ਿਲ੍ਹੇ ਦੀ ਹਦੂਦ ਅੰਦਰ ਕੰਬਾਇਨ ਮਾਲਕਾਂ ਵੱਲੋਂ ਝੋਨੇ ਦੀ ਕਟਾਈ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਨਹੀਂ ਕੀਤੀ ਜਾਵੇਗੀ। ਉਪਰੋਕਤ ਦੋਵੇਂ ਹੁਕਮ 30 ਨਵੰਬਰ, 2024 ਤੱਕ ਲਾਗੂ ਰਹਿਣਗੇ।
ਇਹ ਵੀ ਪੜ੍ਹੋ- ਪੰਜਾਬ ਲਈ ਵੱਡੇ ਖ਼ਤਰੇ ਦੀ ਘੰਟੀ, ਡੈਮਾਂ 'ਚ ਘਟਿਆ ਪਾਣੀ, BBMB ਨੇ ਜਾਰੀ ਕੀਤੀ ਚਿਤਾਵਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8