ਨਵਾਂਸ਼ਹਿਰ ਜ਼ਿਲ੍ਹੇ ਅੰਦਰ ਹਥਿਆਰਾਂ ਦੇ ਜਨਤਕ ਤੇ ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ਕਰਨ ’ਤੇ ਪਾਬੰਦੀ
Thursday, Jan 11, 2024 - 04:20 PM (IST)
ਨਵਾਂਸ਼ਹਿਰ (ਤ੍ਰਿਪਾਠੀ)-ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ’ਚ ਕਿਸੇ ਵੀ ਤਰ੍ਹਾਂ ਦੇ ਮੈਰਿਜ ਪੈਲੇਸ/ਰਿਜ਼ੋਰਟ, ਮੇਲੇ, ਧਾਰਮਿਕ ਸਥਾਨਾਂ, ਜਲੂਸ, ਬਰਾਤ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮ/ਜਨਤਕ ਇਕੱਠਾਂ ਅਤੇ ਵਿਦਿਅਕ ਅਦਾਰਿਆਂ ’ਚ ਅਸਲਾ/ਹਥਿਆਰ ਲਿਜਾਉਣ ਅਤੇ ਪ੍ਰਦਰਸ਼ਨ ਕਰਨ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਇਸ ਤੋਂ ਇਲਾਵਾ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ, ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ’ਤੇ ਵੀ ਉਕਤ ਪਾਬੰਦੀ ਲਾਗੂ ਰਹੇਗੀ।
ਉਨ੍ਹਾਂ ਅਨੁਸਾਰ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤ ਵੀ ਇਸ ਪਾਬੰਦੀ/ਮਨਾਹੀ ਦੇ ਘੇਰੇ ’ਚ ਸ਼ਾਮਲ ਹਨ। ਇਸ ਤੋਂ ਇਲਵਾ ਸੀਨੀਅਰ ਪੁਲਸ ਕਪਤਾਨ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਵੱਖ-ਵੱਖ ਇਲਾਕਿਆਂ ’ਚ ਅਚਨਚੇਤ ਚੈਕਿੰਗ ਕੀਤੀ ਜਾਵੇ। ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ਵਾਲੇ ਵਿਰੁੱਧ ਐੱਫ਼. ਆਈ. ਆਰ. ਦਰਜ ਕੀਤੀ ਜਾਵੇ ਅਤੇ ਸਖ਼ਤ ਕਾਰਵਾਈ ਕੀਤੀ ਜਾਵੇ। ਇਹ ਹੁਕਮ 13 ਮਾਰਚ 2024 ਤੱਕ ਲਾਗੂ ਰਹੇਗਾ।
ਇਹ ਵੀ ਪੜ੍ਹੋ : ਨਵਜੋਤ ਸਿੰਘ ਸਿੱਧੂ ਵੱਲੋਂ ਹੁਣ ਚੌਥੀ ਰੈਲੀ ਕਰਨ ਦਾ ਐਲਾਨ, ਪੋਸਟਰ ਕੀਤਾ ਜਾਰੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।