ਹੋਟਲਾਂ, ਰੈਸਟੋਰੈਂਟਾਂ ਤੇ ਹੁੱਕਾਂ ਬਾਰਾਂ ''ਚ ਤੰਬਾਕੂ ਤੇ ਨਿਕੋਟੀਨ ਤੋਂ ਬਣੀਆਂ ਵਸਤੂਆਂ ''ਤੇ ਪਾਬੰਦੀ

03/25/2018 12:21:54 PM

ਕਪੂਰਥਲਾ (ਗੁਰਵਿੰਦਰ ਕੌਰ, ਜ. ਬ.)— ਡਿਪਟੀ ਕਮਿਸ਼ਨਰ ਕਪੂਰਥਲਾ ਮੁਹੰਮਦ ਤਇਅਬ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਕਪੂਰਥਲਾ 'ਚ ਹੋਟਲਾਂ, ਰੈਸਟੋਰੈਂਟਾਂ ਅਤੇ ਹੁੱਕਾਂ ਬਾਰਾਂ ਆਦਿ 'ਚ ਤੰਬਾਕੂ ਅਤੇ ਨਿਕੋਟੀਨ ਵਰਗੇ ਨਸ਼ੀਲੇ ਪਦਾਰਥਾਂ ਤੋਂ ਬਣੀਆਂ ਵੱਖ-ਵੱਖ ਖਾਣ-ਪੀਣ ਵਾਲੀਆਂ ਵਸਤੂਆਂ ਜਾਂ ਕਿਸੇ ਹੋਰ ਢੰਗ ਨਾਲ ਇਨ੍ਹਾਂ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਆਦਿ 'ਚ ਤਿਆਰ ਕਰ ਕੇ ਆਉਣ ਵਾਲੇ ਗਾਹਕਾਂ ਨੂੰ ਵੇਚਣ ਜਾਂ ਸਰਵ ਕਰਨ 'ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਪਾਬੰਦੀ ਦੇ ਇਹ ਹੁਕਮ 19 ਮਈ 2018 ਤਕ ਲਾਗੂ ਰਹਿਣਗੇ। 
ਉਨ੍ਹਾਂ ਨੇ ਦੱਸਿਆ ਕਿ ਇਹ ਵੇਖਣ 'ਚ ਆਇਆ ਹੈ ਕਿ ਹੋਟਲਾਂ, ਰੈਸਟੋਰੈਂਟਾਂ ਤੇ ਹੁੱਕਾਂ ਬਾਰਾਂ ਆਦਿ 'ਚ ਤੰਬਾਕੂ ਅਤੇ ਨਿਕੋਟੀਨ ਵਰਗੇ ਨਸ਼ੀਲੇ ਪਦਾਰਥਾਂ ਤੋਂ ਬਣੀਆਂ ਵੱਖ-ਵੱਖ ਖਾਣ-ਪੀਣ ਦੀਆਂ ਵਸਤੂਆਂ ਜਾਂ ਕਿਸੇ ਹੋਰ ਢੰਗ ਨਾਲ ਇਨ੍ਹਾਂ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਆਦਿ 'ਚ ਤਿਆਰ ਕਰਕੇ ਆਉਣ ਵਾਲੇ ਗਾਹਕਾਂ ਨੂੰ ਵੇਚਿਆ ਜਾਂਦਾ ਹੈ ਜਾਂ ਸਰਵ ਕੀਤਾ ਜਾਂਦਾ ਹੈ, ਜੋ ਕਿ ਲੋਕਾਂ ਦੀ ਸਿਹਤ ਲਈ ਬਹੁਤ ਹਾਨੀਕਾਰਕ ਹੁੰਦੇ ਹਨ ਅਤੇ ਕਈ ਤਰ੍ਹਾਂ ਦੀਆਂ ਘਾਤਕ ਬੀਮਾਰੀਆਂ ਦਾ ਕਾਰਨ ਬਣਦੇ ਹਨ, ਜਿਨ੍ਹਾਂ 'ਤੇ ਲੋਕ ਹਿੱਤ 'ਚ ਪਾਬੰਦੀ ਲਾਈ ਜਾਣੀ ਜ਼ਰੂਰੀ ਹੈ।