ਜਲੰਧਰ ''ਚ ਆਪਣੀਆਂ ਮੰਗਾਂ ਨੂੰ ਲੈ ਕੇ ਬੈਂਕ ਕਰਮਚਾਰੀਆਂ ਨੇ ਕੀਤਾ ਪ੍ਰਦਰਸ਼ਨ

Friday, Sep 11, 2026 - 12:50 PM (IST)

ਜਲੰਧਰ ''ਚ ਆਪਣੀਆਂ ਮੰਗਾਂ ਨੂੰ ਲੈ ਕੇ ਬੈਂਕ ਕਰਮਚਾਰੀਆਂ ਨੇ ਕੀਤਾ ਪ੍ਰਦਰਸ਼ਨ

ਜਲੰਧਰ (ਸੋਨੂੰ)- ਦੇਸ਼ ਭਰ ਦੀਆਂ ਬੈਂਕ ਯੂਨੀਅਨਾਂ ਨੇ ਪੈਂਡਿੰਗ ਮੁੱਦਿਆਂ ਸਮੇਤ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਹੜਤਾਲ ਕਰਨ ਦਾ ਫ਼ੈਸਲਾ ਕੀਤਾ ਹੈ। ਹੜਤਾਲ ਦਾ ਅਸਰ ਜਲੰਧਰ 'ਚ ਵੀ ਸਰਕਾਰੀ ਬੈਂਕਾਂ ਦੀਆਂ ਕਈ ਬਰਾਂਚਾਂ ਦੇ ਕੰਮਕਾਜ 'ਤੇ ਵੀ ਪੈ ਰਿਹਾ ਹੈ। ਹੜਤਾਲ ਕਾਰਨ ਬਰਾਂਚਾਂ 'ਚ ਆਉਣ ਵਾਲੇ ਗਾਹਕਾਂ ਨੂੰ ਕਈ ਬੈਂਕਿੰਗ ਸੇਵਾਵਾਂ ਤੱਕ ਪਹੁੰਚ ਕਰਨ 'ਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਹਾਲਾਂਕਿ, ਡਿਜੀਟਲ ਬੈਂਕਿੰਗ, ਏ. ਟੀ. ਐੱਮ ਅਤੇ ਹੋਰ ਆਨਲਾਈਨ ਸੇਵਾਵਾਂ ਅਜੇ ਵੀ ਉਪਲੱਬਧ ਹੋਣ ਨਾਲ ਕੁਝ ਰੁਟੀਨ ਬੈਂਕਿੰਗ ਕੰਮ ਇਨ੍ਹਾਂ ਰਾਹੀਂ ਕੀਤੇ ਜਾ ਰਹੇ ਹਨ। ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੀ. ਐੱਨ. ਬੀ. ਯੂਨੀਅਨ ਦੇ ਡਿਪਟੀ ਜਨਰਲ ਸੈਕਟਰੀ ਵਿਨੋਦ ਸ਼ਰਮਾ ਨੇ ਕਿਹਾ ਕਿ ਆਲ ਇੰਡੀਆ ਵਿਚ ਹੜ੍ਹਤਾਲ ਰੱਖੀ ਗਈ ਹੈ। 

ਇਹ ਵੀ ਪੜ੍ਹੋ: ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਦੀ ਸਖ਼ਤੀ, CP ਨੇ ਜਾਰੀ ਕੀਤੇ ਹੁਕਮ

PunjabKesari

ਹੜਤਾਲ ਦੌਰਾਨ ਕਰਮਚਾਰੀਆਂ ਨੇ ਕੇਂਦਰ ਸਰਕਾਰ ਅਤੇ ਬੈਂਕ ਪ੍ਰਬੰਧਨ ਨੂੰ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਦੀਆਂ ਮੁੱਖ ਮੰਗਾਂ 'ਚ ਪੰਜ ਦਿਨਾਂ ਦਾ ਬੈਂਕਿੰਗ ਹਫ਼ਤਾ ਲਾਗੂ ਕਰਨਾ, ਪਰਫਾਰਮੈਂਸ ਲਿੰਕਡ ਇੰਸੈਂਟਿਵ ਨਾਲ ਸਬੰਧਤ ਮੰਗਾਂ ਨੂੰ ਹੱਲ ਕਰਨਾ ਅਤੇ ਹੋਰ ਮੰਗਾਂ ਸ਼ਾਮਲ ਹਨ।

ਕਰਮਚਾਰੀਆਂ ਦਾ ਕਹਿਣਾ ਹੈ ਕਿ ਬੈਂਕਿੰਗ ਖੇਤਰ 'ਚ ਕੰਮ ਦਾ ਦਬਾਅ ਲਗਾਤਾਰ ਵਧ ਰਿਹਾ ਹੈ ਪਰ ਉਨ੍ਹਾਂ ਦੀਆਂ ਕਈ ਮੰਗਾਂ ਉਮੀਦ ਮੁਤਾਬਕ ਪੂਰੀਆਂ ਨਹੀਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ 2024 'ਚ ਪੰਜ ਦਿਨ ਦੇ ਕੰਮਕਾਜੀ ਦਿਨ ਲਈ ਸਹਿਮਤ ਹੋਈ ਸੀ ਪਰ ਹੁਣ ਕੇਂਦਰ ਸਰਕਾਰ ਟਾਲ-ਮਟੋਲ ਕਰ ਰਹੀ ਹੈ। ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰਦੀ ਹੈ ਤਾਂ 28-29-30 ਅਕਤੂਬਰ ਨੂੰ ਇਕ ਦਿਨ ਦੀ ਹੜਤਾਲ ਕੀਤੀ ਜਾ ਰਹੀ ਹੈ ਅਤੇ ਕਰਮਚਾਰੀ 26 ਅਕਤੂਬਰ ਤੋਂ ਹੜਤਾਲ 'ਤੇ ਰਹਿਣਗੇ। ਕਈ ਹੋਰ ਮੁੱਦੇ ਪੈਂਡਿੰਗ ਹਨ ਅਤੇ ਪ੍ਰਧਾਨ ਮੰਤਰੀ ਅਤੇ ਵਿੱਤ ਮੰਤਰੀ ਦਾ ਵਿਰੋਧ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਰੰਧਾਵਾ ਮਸੰਦਾ 'ਚ ਹੋਇਆ ਡਰੋਨ ਸ਼ੋਅ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News