ਕਪੂਰਥਲਾ ਡੀ. ਸੀ. ਵੱਲੋਂ ਸੁਲਤਾਨਪੁਰ ਲੋਧੀ 'ਚ ਤੰਬਾਕੂ ਪਦਾਰਥਾਂ ਦੀ ਵਿਕਰੀ ’ਤੇ ਰੋਕ

03/20/2023 5:41:06 PM

ਸੁਲਤਾਨਪੁਰ ਲੋਧੀ (ਸੋਢੀ)- ਡਿਪਟੀ ਕਮਿਸ਼ਨਰ ਕਪੂਰਥਲਾ ਕਮ ਜ਼ਿਲ੍ਹਾ ਮੈਜਿਸਟ੍ਰੇਟ ਵਿਸ਼ੇਸ਼ ਸਾਰੰਗਲ ਵੱਲੋਂ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਨਗਰ ਕੌਂਸਲ ਦੀ ਅਧਿਕਾਰ ਖੇਤਰ ਦੇ ਦਾਇਰੇ ਵਿਚ ਹਰ ਪ੍ਰਕਾਰ ਦੇ ਤੰਬਾਕੂ ਉਤਪਾਦਾਂ ਦੀ ਵਿਕਰੀ ਅਤੇ ਵਰਤੋਂ ’ਤੇ ਰੋਕ ਲਾਈ ਗਈ ਹੈ। ਜਾਰੀ ਹੁਕਮਾਂ ਅਨੁਸਾਰ ਸੁਲਤਾਨਪੁਰ ਲੋਧੀ ਸ਼ਹਿਰ ਦੀ ਧਾਰਮਿਕ ਮਹੱਤਤਾ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦੇ ਮੱਦੇਨਜ਼ਰ ਤੰਬਾਕੂ ਉਤਪਾਦਾਂ ਦੀ ਵਿਕਰੀ ਅਤੇ ਵਰਤੋਂ ’ਤੇ ਪੂਰਨ ਰੋਕ ਲਗਾਈ ਗਈ ਹੈ। ਇਹ ਹੁਕਮ 13 ਮਈ 2023 ਤੱਕ ਲਾਗੂ ਰਹਿਣਗੇ।

ਇਸ ਤੋਂ ਇਲਾਵਾ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਧੁੱਸੀ ਬੰਨ੍ਹ ਦੇ ਆਸੇ-ਪਾਸੇ ਤੂੜੀ ਦੇ ਕੁੱਪ ਬੰਨ੍ਹਣ ਅਤੇ ਪਰਾਲੀ ਦੇ ਢੇਰ ਲਾਉਣ ’ਤੇ ਰੋਕ ਲਗਾਈ ਗਈ ਹੈ। ਇਸ ਸਬੰਧੀ ਮਨਾਹੀ ਦੇ ਹੁਕਮ 13 ਮਈ ਤੱਕ ਲਾਗੂ ਰਹਿਣਗੇ ਅਤੇ ਸੀਨੀਅਰ ਪੁਲਸ ਕਪਤਾਨ ਅਤੇ ਸਬੰਧਤ ਐੱਸ. ਡੀ. ਐਮਜ਼ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਵਾਉਣਾ ਯਕੀਨੀ ਬਣਾਉਣਗੇ। ਇਸ ਤੋਂ ਇਲਾਵਾ ਇਹ ਵੀ ਹੁਕਮ ਜਾਰੀ ਕੀਤੇ ਗਏ ਹਨ ਕਿ ਕੋਈ ਵੀ ਚਰਵਾਹੇ ਵੱਲੋਂ ਵੱਡੀ ਗਿਣਤੀ ਵਿਚ ਗਾਵਾਂ, ਮੱਝਾਂ ਲੈ ਕੇ ਸੁਲਤਾਨਪੁਰ ਲੋਧੀ ਸ਼ਹਿਰ ਅੰਦਰ ਦਾਖ਼ਲ ਹੋਣ ਅਤੇ ਚਰਾਉਣ ’ਤੇ ਪੂਰਨ ਪਾਬੰਦੀ ਹੋਵੇਗੀ ਤਾਂ ਜੋ 550 ਵੇਂ ਪ੍ਰਕਾਸ਼ ਪੁਰਬ ਮੌਕੇ ਪੌਦਿਆਂ, ਵਿਕਾਸ ਦੀ ਸਾਂਭ ਸੰਭਾਲ ਨੂੰ ਯਕੀਨੀ ਬਣਾਇਆ ਜਾ ਸਕੇ।

ਇਹ ਵੀ ਪੜ੍ਹੋ : IPS ਅਧਿਕਾਰੀ ਸਵਪਨ ਸ਼ਰਮਾ ਜਲੰਧਰ ਰੇਂਜ ਦੇ DIG ਵਜੋਂ ਨਿਯੁਕਤ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


shivani attri

Content Editor

Related News