ਜਲੰਧਰ ਸ਼ਹਿਰ 'ਚ ਇਸ ਦਿਨ ਬੰਦ ਰਹਿਣਗੇ ਠੇਕੇ, ਮੀਟ ਦੀ ਵਿਕਰੀ ’ਤੇ ਵੀ ਲੱਗੀ ਰੋਕ

09/26/2023 2:22:31 PM

ਜਲੰਧਰ (ਚੋਪੜਾ) : ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਦੇ ਮੱਦੇਨਜ਼ਰ 28 ਸਤੰਬਰ ਨੂੰ ਜਲੰਧਰ ਦੇ ਸ਼ਹਿਰੀ ਇਲਾਕੇ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਬਣਾਈ ਰੱਖਣ ਲਈ ਸੋਢਲ ਮੰਦਿਰ ਕੰਪਲੈਕਸ ਦੇ ਇਕ ਕਿਲੋਮੀਟਰ ਦੇ ਘੇਰੇ ’ਚ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।

ਇਹ ਵੀ ਪੜ੍ਹੋ : ਝੋਨੇ ਦੀ ਫ਼ਸਲ ਪੱਕਣ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫ਼ਾ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੋਢਲ ਮੇਲਾ ਹਰ ਸਾਲ ਮਨਾਇਆ ਜਾਂਦਾ ਹੈ, ਜਿਸ ਵਿਚ ਲੱਖਾਂ ਦੀ ਗਿਣਤੀ ਵਿਚ ਸ਼ਰਧਾਲੂ ਬਾਬਾ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਨ ਲਈ ਮੰਦਿਰ ਵਿਚ ਆਉਂਦੇ ਹਨ। ਮੇਲਾ ਇਲਾਕਾ ਸ਼੍ਰੀ ਚਿੰਤਪੂਰਨੀ ਮੰਦਿਰ ਤੋਂ ਸ਼੍ਰੀ ਸੋਢਲ ਮੰਦਿਰ, ਦੇਵੀ ਤਲਾਬ ਮੰਦਿਰ ਚੌਂਕ ਤੋਂ ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਅਤੇ ਸਈਪੁਰ ਚੌਂਕ ਤੋਂ ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਹੈ। ਇਸ ਲਈ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਸ਼ਰਾਬ ਅਤੇ ਮੀਟ ਦੀ ਵਿਕਰੀ ਦੀਆਂ ਦੁਕਾਨਾਂ ਨੂੰ ਬੰਦ ਕਰਨਾ ਜ਼ਰੂਰੀ ਹੈ।

ਇਹ ਵੀ ਪੜ੍ਹੋ : ਪੰਜਾਬ 'ਤੇ ਮੰਡਰਾਉਣ ਲੱਗਾ ਵੱਡਾ ਖ਼ਤਰਾ, ਗੁਆਂਢੀ ਸੂਬਾ ਵੀ ਲਪੇਟ 'ਚ ਆਇਆ

ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਧਾਰਾ 144 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਇਸ ਰੋਕ ਦੇ ਹੁਕਮ ਦਿੱਤੇ ਗਏ ਹਨ। ਵਰਣਨਯੋਗ ਹੈ ਕਿ ਸ਼੍ਰੀ ਸਿੱਧ ਬਾਬਾ ਸੋਢਲ ਸੁਧਾਰ ਸਭਾ (ਰਜਿ.) ਅਤੇ ਹੋਰਨਾਂ ਨੇ ਡਿਪਟੀ ਕਮਿਸ਼ਨਰ, ਪੁਲਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਪ੍ਰਸ਼ਾਸਨਿਕ ਕੰਪਲੈਕਸ ਵਿਚ ਮੀਟਿੰਗ ਦੌਰਾਨ ਸੋਢਲ ਮੇਲੇ ਦੌਰਾਨ ਸ਼ਰਾਬ ਅਤੇ ਮੀਟ ਦੀ ਵਿਕਰੀ ’ਤੇ ਰੋਕ ਲਾਉਣ ਦੀ ਮੰਗ ਕੀਤੀ ਸੀ।

ਇਹ ਵੀ ਪੜ੍ਹੋ : ਪ੍ਰੇਮੀ ਨਾਲ ਰਲ ਮਾਂ ਨੇ 2 ਸਾਲਾ ਧੀ ਨਾਲ ਕਮਾਇਆ ਧ੍ਰੋਹ, ਲੂ ਕੰਡੇ ਖੜ੍ਹੇ ਕਰੇਗਾ ਪੂਰਾ ਮਾਮਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Harnek Seechewal

Content Editor

Related News