ਨਸ਼ੇ ਦੀ ਪੂਰਤੀ ਲਈ ਚੋਰੀਆਂ ਕਰਨ ਵਾਲਾ ਨਾਈ ਗ੍ਰਿਫ਼ਤਾਰ, 5 ਮੋਟਰਸਾਈਕਲ ਤੇ ਸਕੂਟੀ ਬਰਾਮਦ

05/26/2023 4:34:24 AM

ਜਲੰਧਰ (ਸੁਨੀਲ ਮਹਾਜਨ): ਜਲੰਧਰ ਦਿਹਾਤੀ ਦੀ ਕ੍ਰਾਈਮ ਬ੍ਰਾਂਚ ਨੇ ਆਦਮਪੁਰ ਵਿਚ ਇਕ ਨਾਈ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਨਸ਼ਿਆਂ ਦੀ ਪੂਰਤੀ ਲਈ ਚੋਰੀਆਂ ਕਰਦਾ ਸੀ। ਪੁਲਸ ਵੱਲੋਂ ਉਸ ਕੋਲੋਂ 5 ਮੋਟਰਸਾਈਕਲ ਤੇ ਸਕੂਟੀ ਬਰਾਮਦ ਕੀਤੇ ਗਏ ਹਨ। 

ਇਹ ਖ਼ਬਰ ਵੀ ਪੜ੍ਹੋ - ਜਲੰਧਰ 'ਚ ਵੱਡੀ ਵਾਰਦਾਤ, ਘਰੋਂ ਪਾਰਟੀ ਲਈ ਲੈ ਕੇ ਗਏ ਦੋਸਤਾਂ ਨੇ ਕਰ ਦਿੱਤਾ ਨੌਜਵਾਨ ਦਾ ਕਤਲ

ਇਸ ਸਬੰਧੀ ਜਾਣਕਾਰੀ ਦਿੰਦਿਆਂ ਕ੍ਰਾਈਮ ਬ੍ਰਾਂਚ ਜਲੰਧਰ ਦਿਹਾਤੀ ਦੇ ਇੰਚਾਰਜ ਸਬ ਇੰਸਪੈਕਟਰ ਪੁਸ਼ਪ ਬਾਲੀ ਨੇ ਦੱਸਿਆ ਕਿ ਇਕ ਟੀਮ ਵੱਲੋਂ ਏ. ਐੱਸ. ਆਈ. ਪਰਵਿੰਦਰ ਸਿੰਘ ਦੀ ਅਗਵਾਈ ਵਿਚ ਆਦਮਪੁਰ ਇਲਾਕੇ ਵਿਚ ਚੈਕਿੰਗ ਕਰ ਰਹੇ ਸਨ। ਇਸ ਦੌਰਾਨ ਮੁਖਬਰ ਦੀ ਇਤਲਾਹ 'ਤੇ ਕੀਤੀ ਗਈ ਨਾਕਾਬੰਦੀ ਦੌਰਾਨ ਚੋਰੀ ਦੇ ਬੁਲੇਟ ਮੋਟਰਸਾਈਕਲ 'ਤੇ ਜਾਅਲੀ ਨੰਬਰ ਲਗਾ ਕੇ ਘੁੰਮ ਰਹੇ ਅਨਮੋਲ ਕੁਮਾਰ ਉਰਫ ਵਿਸ਼ਾਲ ਪੁੱਤਰ ਧਰਮਵੀਰ ਵਾਸੀ ਰੋਮ ਥਾਣਾ ਆਦਮਪੁਰ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਸ ਵੱਲੋਂ ਉਸ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਤਫਤੀਸ਼ ਅਮਲ ਵਿਚ ਲਿਆਂਦੀ ਗਈ। 

ਇਹ ਖ਼ਬਰ ਵੀ ਪੜ੍ਹੋ - ਸ਼ਰਧਾ ਵਾਲਕਰ ਕਤਲਕਾਂਡ ਜਿਹੀ ਇਕ ਹੋਰ ਵਾਰਦਾਤ, ਕਿਰਾਏਦਾਰ ਔਰਤ ਦੀ ਲਾਸ਼ ਦੇ ਕੀਤੇ ਟੁਕੜੇ

ਏ.ਐੱਸ.ਆਈ. ਪੁਸ਼ਪ ਬਾਲੀ ਨੇ ਅੱਗੇ ਦੱਸਿਆ ਕਿ ਅਨਮੋਲ ਕੁਮਾਰ ਆਦਮਪੁਰ ਵਿਚ ਨਾਈ ਦਾ ਕੰਮ ਕਰਦਾ ਹੈ ਅਤੇ ਨਸ਼ੇ ਕਰਨ ਦਾ ਆਦੀ ਹੈ। ਨਸ਼ੇ ਦੀ ਪੂਰਤੀ ਲਈ ਉਙ ਚੋਰੀਆਂ ਕਰਦਾ ਹੈ। ਉਸ ਖ਼ਿਲਾਫ਼ ਪਹਿਲਾਂ ਵੀ ਇਕ ਲੁੱਟ-ਖੋਹ ਦਾ ਮੁਕੱਦਮਾ ਥਾਣਾ ਜਲੰਧਰ ਕੈਂਟ ਵਿਚ ਦਰਜ ਹੈ। ਪੁਲਸ ਨੇ ਉਸ ਕੋਲੋਂ ਚੋਰੀ ਕੀਤੇ 5 ਮੋਟਰਸਾਈਕਲ ਅਤੇ ਇਕ ਚੋਰੀ ਕੀਤੀ ਐਕਟਿਵਾ ਬਰਾਮਦ ਕਰ ਲਈ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Anmol Tagra

Content Editor

Related News