ਗੋਲੀਕਾਂਡ ਦੀ ਤੀਜੀ ਬਰਸੀ ਮੌਕੇ ਜਲੰਧਰ ''ਚ ਵੀ ਕੱਢਿਆ ਜਾਵੇਗਾ ਰੋਸ ਮਾਰਚ

10/14/2018 11:39:57 AM

ਜਲੰਧਰ(ਸੋਨੂੰ)— ਦੋ ਸਾਲ ਪਹਿਲਾਂ 14 ਅਕਤੂਬਰ 2015 ਨੂੰ ਪਿੰਡ ਬਹਿਬਲ ਕਲਾਂ ਵਿਚ ਸ਼ਾਂਤੀਪੂਰਨ ਧਰਨੇ 'ਤੇ ਬੈਠੀ ਸਿੱਖ ਸੰਗਤ 'ਤੇ ਪੁਲਸ ਵਲੋਂ ਕੀਤੀ ਫਾਈਰਿੰਗ ਦੀ ਘਟਨਾ ਵਿਚ ਸ਼ਹੀਦ ਹੋਏ 2 ਸਿੱਖ ਨੌਜਵਾਨਾਂ ਦੇ ਪਰਿਵਾਰਕ ਮੈਂਬਰ ਅੱਜ ਵੀ ਇਨਸਾਫ ਦੀ ਮੰਗ ਕਰ ਰਹੇ ਹਨ। ਘਟਨਾ ਦੇ ਸਮੇਂ ਵੱਖ-ਵੱਖ ਰਾਜਨੀਤਕ ਅਤੇ ਸਿੱਖ ਸੰਗਠਨਾਂ ਵਲੋਂ ਕੀਤੇ ਗਏ ਵਾਅਦੇ ਹਵਾ ਹੋ ਚੁੱਕੇ ਹਨ ਅਤੇ ਦੋਵਾਂ ਮ੍ਰਿਤਕਾਂ ਦੇ ਪਰਿਵਾਰਕ ਮੈਂਬਰ ਆਪਣੇ ਪੱਧਰ 'ਤੇ ਇਨਸਾਫ ਦੀ ਲੜਾਈ ਲੜਨ ਨੂੰ ਮਜ਼ਬੂਰ ਹਨ।

ਤੁਹਾਨੂੰ ਦੱਸ ਦੇਈਏ ਕਿ ਇਸ ਘਟਨਾ ਨੂੰ ਅੱਜ 3 ਸਾਲ ਪੂਰੇ ਹੋ ਚੁੱਕੇ ਹਨ। ਇਸ ਤੀਜੀ ਬਰਸੀ ਦੇ ਸਬੰਧ ਵਿਚ ਬਰਗਾੜੀ ਵਿਚ ਇਕ ਰੋਸ ਮਾਰਚ ਕੱਢਿਆ ਜਾ ਰਿਹਾ ਹੈ। ਇਸ ਦੇ ਚਲਦੇ ਅੱਜ ਜਲੰਧਰ ਦੇ ਗੁਰੂ ਤੇਗ ਬਹਾਦਰ ਗੁਰਦੁਆਰਾ ਤੋਂ ਇਕ ਜਥਾ ਜਲੰਧਰ-ਕਪੂਰਥਲਾ ਤੋਂ ਹੁੰਦੇ ਹੋਏ ਬਰਗਾੜੀ ਕਲਾਂ ਪਹੁੰਚੇਗਾ।

ਜਾਣੋ ਕੀ ਹੈ ਪੂਰਾ ਮਾਮਲਾ—
ਦੱਸਣਯੋਗ ਹੈ ਕਿ 12 ਅਕਤੂਬਰ 2015 ਨੂੰ ਪਿੰਡ ਬਰਗਾੜੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ। ਇਸ ਮਾਮਲੇ ਵਿਚ ਸਿੱਖ ਸੰਗਠਨਾਂ ਅਤੇ ਸੰਗਤ ਵਲੋਂ ਕੋਟਕਪੂਰਾ ਅਤੇ ਬਰਗਾੜੀ ਨਾਲ ਲੱਗਦੇ ਪਿੰਡ ਬਹਿਬਲ ਕਲਾਂ ਵਿਚ ਵੀ ਧਰਨਾ ਦਿੱਤਾ ਗਿਆ ਸੀ। ਇਸ ਧਰਨੇ ਦੌਰਾਨ 14 ਅਕਤੂਬਰ 2015 ਨੂੰ ਪੁਲਸ ਵੱਲੋਂ ਕੀਤੀ ਗਈ ਗੋਲੀਬਾਰੀ ਵਿਚ ਪਿੰਡ ਨਿਆਮੀਵਾਲਾ ਦੇ ਕਿਸ਼ਨ ਭਗਵਾਨ ਸਿੰਘ ਅਤੇ ਪਿੰਡ ਸਰਾਂਵਾ ਦੇ ਗੁਰਜੀਤ ਸਿੰਘ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ। ਚਸ਼ਮਦੀਦਾਂ ਮੁਤਾਬਕ ਪੁਲਸ ਨੇ ਬਿਨਾਂ ਕਾਰਨ ਸ਼ਾਂਤੀਪੂਰਨ ਧਰਨੇ 'ਤੇ ਬੈਠੀ ਸਤਨਾਮ ਵਾਹਿਗੁਰੂ ਦਾ ਜਾਪ ਕਰ ਰਹੀ ਸਿੱਖ ਸੰਗਤ 'ਤੇ ਗੋਲੀਆਂ ਚਲਾਈਆਂ ਸਨ। ਇਸ ਘਟਨਾ ਤੋਂ ਬਾਅਦ ਉਸ ਸਮੇਂ ਦੀ ਸਰਕਾਰ ਨੇ ਦੋਵਾਂ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਘਰ ਦੇ ਇਕ ਮੈਂਬਰ ਨੂੰ ਨੌਕਰੀ ਤਾਂ ਦਿੱਤੀ ਪਰ ਉਨ੍ਹਾਂ ਨੂੰ ਇਨਸਾਫ ਦਿਵਾਉਣ ਦੇ ਕੀਤੇ ਗਏ ਵਾਅਦੇ ਅਜੇ ਤੱਕ ਵੀ ਪੂਰੇ ਨਹੀਂ ਹੋਏ।


Related News