ਜਲੰਧਰ ਦੇ ਮਾਡਲ ਟਾਊਨ ਗੁਰਦੁਆਰਾ ਸਾਹਿਬ 'ਚ ਬੇਅਦਬੀ, ਜ਼ਮੀਨ 'ਤੇ ਖਿਲਰੇ ਮਿਲੇ ਗੁਟਕਾ ਸਾਹਿਬ

Saturday, Jan 21, 2023 - 05:43 PM (IST)

ਜਲੰਧਰ ਦੇ ਮਾਡਲ ਟਾਊਨ ਗੁਰਦੁਆਰਾ ਸਾਹਿਬ 'ਚ ਬੇਅਦਬੀ, ਜ਼ਮੀਨ 'ਤੇ ਖਿਲਰੇ ਮਿਲੇ ਗੁਟਕਾ ਸਾਹਿਬ

ਜਲੰਧਰ (ਸੋਨੂੰ)- ਜਲੰਧਰ ਦੇ ਮਾਡਲ ਟਾਊਨ ਗੁਰਦੁਆਰਾ ਸਾਹਿਬ 'ਚ ਬੇਅਦਬੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਇਥੇ ਉਸਾਰੀ ਅਧੀਨ ਇਮਾਰਤ 'ਚ ਸ੍ਰੀ ਗੁਟਕਾ ਸਾਹਿਬ ਅਤੇ ਧਾਰਮਿਕ ਤਸਵੀਰਾਂ ਜ਼ਮੀਨ 'ਤੇ ਪਈਆਂ ਮਿਲੀਆਂ। ਇਸ ਦਾ ਿਸੱਖ ਜਥੇਬੰਦੀਆਂ ਵੱਲੋਂ ਮੌਕੇ 'ਤੇ ਪਹੁੰਚ ਕੇ ਜਾਇਜ਼ਾ ਲਿਆ ਅਤੇ ਵਿਰੋਧ ਜਤਾਇਆ ਗਿਆ। ਰੋਸ ਜ਼ਾਹਰ ਕਰਦੇ ਹੋਏ ਸਿੱਖ ਜਥੇਬੰਦੀਆਂ ਨੇ ਕਿਹਾ ਕਿ ਇਥੇ ਮਜਦੂਰ ਬੀੜੀਆਂ, ਤੰਬਾਕੂ ਅਤੇ ਸਿਗਰੇਟ ਦਾ ਸੇਵਨ ਕਰਦੇ ਹੋਏ ਕੰਮ ਕਰਦੇ ਹਨ। ਉਨ੍ਹਾਂ ਕਿਹਾ ਗੁਟਕਾ ਸਾਹਿਬ ਜੀ ਨੂੰ ਸਭ ਤੋਂ ਪਵਿੱਤਰ ਮੰਨਿਆ ਗਿਆ, ਜਿਸ ਨੂੰ ਉਨ੍ਹਾਂ ਵੱਲੋਂ ਉਥੋਂ ਸਤਿਕਾਰ ਨਾਲ ਚੁੱਕਿਆ ਗਿਆ ਹੈ।

PunjabKesari

ਹਿਰਦੇਪਾਲ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿੱਚ ਚੱਲ ਰਹੇ ਨਵੀਨੀਕਰਨ ਦੇ ਕੰਮ ਦੌਰਾਨ ਜਿੱਥੇ ਮਜਦੂਰ ਕੰਮ ਕਰ ਰਹੇ ਸਨ, ਉਥੇ ਸ੍ਰੀ ਗੁਟਕਾ ਸਾਹਿਬ ਅਤੇ ਹੋਰ ਧਾਰਮਿਕ ਤਸਵੀਰਾਂ ਵੀ ਜ਼ਮੀਨ 'ਤੇ ਪਈਆਂ ਮਿਲੀਆਂ ਹਨ।  ਜਿਵੇਂ ਹੀ ਘਟਨਾ ਦੀ ਸੂਚਨਾ ਪੁਲਸ ਨੂੰ ਮਿਲੀ ਤਾਂ ਡੀ. ਸੀ. ਪੀ. ਜਗਮੋਹਨ ਸਿੰਘ, ਏ. ਡੀ. ਸੀ. ਪੀ. ਜਗਜੀਤ ਸਿੰਘ ਸਰੋਆ ਅਤੇ ਏ. ਸੀ. ਪੀ. ਮਾਡਲ ਟਾਊਨ ਰਣਧੀਰ ਕੁਮਾਰ ਸਮੇਤ ਥਾਣੇ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਨੇ ਇਸ ਮਾਮਲੇ ਨੂੰ ਲੈ ਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨਾਲ ਗੱਲਬਾਤ ਕੀਤੀ। ਸਿੱਖ ਜਥੇਬੰਦੀਆਂ ਵੱਲੋਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ। 

ਇਹ ਵੀ ਪੜ੍ਹੋ : ਜਲੰਧਰ: ਆਟੋ ਚਾਲਕ ਨੂੰ ਪੁਲਸ ਮੁਲਾਜ਼ਮ ਨੇ ਜੜਿਆ ਥੱਪੜ, ਵੀਡੀਓ ਹੋਈ ਵਾਇਰਲ

PunjabKesari

ਇਹ ਵੀ ਪੜ੍ਹੋ : ਬਠਿੰਡਾ ਦੇ ਭਾਜਪਾ ਆਗੂ ਸਰੂਪ ਚੰਦ ਸਿੰਗਲਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

shivani attri

Content Editor

Related News