ਨੌਜਵਾਨ ਨਾਲ ਕੁੱਟਮਾਰ ਕਰਨ ਵਾਲੇ ਖ਼ਿਲਾਫ਼ ਮਾਮਲਾ ਦਰਜ

Saturday, Dec 05, 2020 - 03:58 PM (IST)

ਨੌਜਵਾਨ ਨਾਲ ਕੁੱਟਮਾਰ ਕਰਨ ਵਾਲੇ ਖ਼ਿਲਾਫ਼ ਮਾਮਲਾ ਦਰਜ

ਟਾਂਡਾ ਉੜਮੁੜ (ਵਰਿੰਦਰ ਪੰਡਿਤ)— ਬੁੱਢੀ ਪਿੰਡ 'ਚ ਇਕ ਨੌਜਵਾਨ 'ਤੇ ਲੱਕੜੀ ਕੱਟਣ ਵਾਲੇ ਆਰੇ ਨਾਲ ਵਾਰ ਕਰਕੇ ਜ਼ਖ਼ਮੀ ਕਰਨ ਵਾਲੇ ਵਿਅਕਤੀ ਖ਼ਿਲਾਫ਼ ਟਾਂਡਾ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਮਾਮਲਾ ਹਮਲੇ ਦਾ ਸ਼ਿਕਾਰ ਹੋਏ ਕੇਸ਼ਵ ਕੁਮਾਰ ਪੁੱਤਰ ਨਰੇਸ਼ ਕੁਮਾਰ ਦੇ ਬਿਆਨ ਦੇ ਆਧਾਰ 'ਤੇ ਕਰਨੈਲ ਸਿੰਘ ਪੁੱਤਰ ਰਾਮ ਸਿੰਘ ਖ਼ਿਲਾਫ਼ ਦਰਜ ਕੀਤਾ ਹੈ।

ਇਹ ਵੀ ਪੜ੍ਹੋ:  ਟਾਂਡਾ: 6 ਸਾਲਾ ਬੱਚੀ ਨਾਲ ਹੈਵਾਨੀਅਤ ਕਰਨ ਵਾਲੇ ਦੋਵੇਂ ਮੁਲਜ਼ਮਾਂ ਨੂੰ ਅਦਾਲਤ ਦਾ ਵੱਡਾ ਝਟਕਾ

ਆਪਣੇ ਬਿਆਨ 'ਚ ਕੇਸ਼ਵ ਨੇ ਦੱਸਿਆ ਕਿ ਉਕਤ ਮੁਲਜ਼ਮ ਸ਼ਰਾਬ ਪੀ ਕੇ ਉਸ ਨੂੰ  ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਾ ਰਹਿੰਦਾ ਸੀ ਅਤੇ ਜਦੋਂ ਉਸ ਨੇ ਉਸ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਉਸ ਨੇ ਉਸ ਉੱਤੇ ਇਹ ਹਮਲਾ ਕਰ ਦਿੱਤਾ। ਬਾਅਦ ਵਿੱਚ ਉਸ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐੱਸ. ਆਈ. ਪਰਵਿੰਦਰਜੀਤ ਪਾਲ ਸਿੰਘ ਮਾਮਲੇ ਦੀ ਜਾਂਚ ਕਰ ਰਹੇ ਹਨ।

ਇਹ ਵੀ ਪੜ੍ਹੋ: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਸਬੰਧੀ ਕੈਪਟਨ ਵੱਲੋਂ ਲੋਗੋ ਜਾਰੀ


author

shivani attri

Content Editor

Related News