ਕੁੱਟਮਾਰ ਕਰਕੇ ਗੱਡੀ ਦੀ ਕੀਤੀ ਭੰਨ-ਤੋੜ

07/30/2020 11:09:54 AM

ਗੋਰਾਇਆ (ਮੁਨੀਸ਼ ਬਾਵਾ)— ਜ਼ਿਲ੍ਹਾ ਹੁਸ਼ਿਆਰਪੁਰ ਦੇ ਰਹਿਣ ਵਾਲੇ ਪੰਜਾਬ ਪੁਲਸ 'ਚ ਤਾਇਨਾਤ ਥਾਣੇਦਾਰ ਦੇ ਪਰਿਵਾਰ ਅਤੇ ਉਸ ਦੇ ਨਾਲ ਉਸ ਦੇ ਰਿਸ਼ਤੇਦਾਰਾਂ ਨੇ ਫਗਵਾੜਾ ਦੇ ਜਮਾਲਪੁਰ 'ਚ ਉਨ੍ਹਾਂ ਨਾਲ ਕੁੱਟਮਾਰ ਕਰਨ ਅਤੇ ਗੱਡੀ ਦੀ ਭੰਨ-ਤੋੜ ਕਰਨ ਦੇ ਦੋਸ਼ ਲਗਾਏ ਹਨ। ਇਨ੍ਹਾਂ ਹੀ ਨਹੀਂ ਉਨ੍ਹਾਂ ਦਾ ਕਹਿਣਾ ਹੈ ਕਿ ਕੁੱਟਮਾਰ ਕਰਨ ਵਾਲੇ ਉਨ੍ਹਾਂ ਦੀ ਗੱਡੀ 'ਚੋਂ ਲੱਖਾਂ ਰੁਪਏ ਦੀ ਨਕਦੀ, 2 ਮੋਬਾਈਲ ਫੋਨ ਵੀ ਲੈ ਗਏ ਹਨ।

ਇਹ ਵੀ ਪੜ੍ਹੋ: ਅੰਮ੍ਰਿਤਸਰ 'ਚ ਫਟਿਆ ਕੋਰੋਨਾ ਬੰਬ, ਵੱਡੀ ਗਿਣਤੀ 'ਚ ਪਾਜ਼ੇਟਿਵ ਕੇਸ ਮਿਲਣ ਨਾਲ ਅੰਕੜਾ ਪੁੱਜਾ 1700 ਤੋਂ ਪਾਰ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹਰਿੰਦਰਜੀਤ ਅਤੇ ਉਨ੍ਹਾਂ ਦੇ ਸਾਥੀਆਂ ਨੇ ਦੱਸਿਆ ਕਿ ਉਹ ਸਵੇਰੇ ਨਾਭੇ ਪ੍ਰੀਤ ਕੰਪਨੀ 'ਚ ਕੰਬਾਈਨ ਲੈਣ ਲਈ ਗਏ ਸਨ , ਦੇਰ ਰਾਤ ਨੂੰ ਜਦੋਂ ਉਹ ਵਾਪਸ ਆ ਰਹੇ ਸਨ ਤਾਂ ਫਗਵਾੜਾ ਦੇ ਪਿੰਡ ਜਮਾਲਪੁਰ ਦੇ ਨੈਸ਼ਨਲ ਹਾਈਵੇਅ ਕੋਲ ਦੋ ਗੱਡੀਆਂ ਜਿਨ੍ਹਾਂ ਚ ਇਕ ਨਵੀਂ ਬਿਨਾਂ ਨੰਬਰੀ ਸਕਾਰਪੀਓ ਅਤੇ ਦੂਜੀ ਇਨਡੇਵਰ ਗੱਡੀ, ਜਿਸ ਦਾ ਨੰਬਰ 0003 ਸੀ 'ਚੋਂ ਆਏ ਕੁਝ ਨੌਜਵਾਨਾਂ ਨੇ ਜਿਨ੍ਹਾਂ ਨਾਲ ਕੁਝ ਪੁਲਸ ਵਰਦੀ 'ਚ ਮੁਲਾਜ਼ਮਮ ਵੀ ਸਨ, ਨੇ ਉਹਨਾਂ ਦੇ ਨਾਲ ਕੁੱਟਮਾਰ ਕੀਤੀ ਅਤੇ ਉਨ੍ਹਾਂ ਦੀ ਗੱਡੀ ਵੀ ਬੁਰੀ ਤਰਾਂ ਨਾਲ ਪਿਸਤੌਲਾਂ ਨਾਲ ਭੰਨ-ਤੋੜ ਕਰ ਗਏ। ਹਰਿੰਦਰਜੀਤ ਦਾ ਕਹਿਣਾ ਹੈ ਕਿ ਕੁੱਟਮਾਰ ਕਰਨ ਵਾਲੇ ਨੌਜਵਾਨਾਂ ਦਾ ਕਹਿਣਾ ਸੀ ਕਿ ਉਹ ਉਨ੍ਹਾਂ ਦੀ ਗੱਡੀ ਨੂੰ ਸਾਈਡ ਮਾਰ ਕੇ ਆਏ ਹਨ ਪਰ ਇਦਾਂ ਦਾ ਕੁਝ ਵੀ ਨਹੀਂ ਹੋਇਆ। ਉਸਨੇ ਕਿਹਾ ਕਿ ਮਾਰਕੁੱਟ ਕਰਨ ਵਾਲਿਆ ਨੂੰ ਉਸ ਦੇ ਰਿਸ਼ਤੇਦਾਰ ਰੋਕੀ ਗਏ ਪਰ ਉਹ ਨਹੀਂ ਹਟੇ ਉਸਨੇ ਮੌਕੇ ਤੋਂ ਭੱਜ ਕੇ ਆਪਣੀ ਜਾਨ ਬਚਾਈ।
ਇਹ ਵੀ ਪੜ੍ਹੋ: ਬਰਨਾਲਾ ਜ਼ਿਲ੍ਹੇ 'ਚ ਕੋਰੋਨਾ ਦਾ ਧਮਾਕਾ, ਪਹਿਲੀ ਵਾਰ ਵੱਡੀ ਗਿਣਤੀ 'ਚ ਮਿਲੇ ਪਾਜ਼ੇਟਿਵ ਕੇਸ

ਉਧਰ ਹੀ ਘਟਨਾ ਦੀ ਸੂਚਨਾ ਮਿਲਦੇ ਹੀ ਫਗਵਾੜਾ ਪੁਲਸ ਦੇ ਮੁਲਾਜ਼ਮਾ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸੰਬੰਧ ਦੇ ਵਿਚ ਜਦੋ ਥਾਣਾ ਸਿਟੀ ਦੇ ਐੱਸ. ਐੱਚ. ਓ. ਓਂਕਾਰ ਸਿੰਘ ਬਰਾੜ ਨਾਲ ਫੋਨ 'ਤੇ ਰਾਬਤਾ ਕਾਇਮ ਕੀਤਾ ਗਿਆ ਤਾਂ ਉਨ੍ਹਾਂ ਦਾ ਕਹਿਣਾ ਹੈ ਕਿ ਮਾਮਲਾ ਉਨ੍ਹਾਂ ਦੇ ਧਿਆਨ 'ਚ ਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। ਪੀੜਤ ਦੇ ਬਿਆਨਾਂ 'ਤੇ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਬੀਬੀ ਜਗੀਰ ਕੌਰ ਤੇ ਦੋਹਤੀ ਦੀ ਕੋਰੋਨਾ ਰਿਪੋਰਟ ਆਈ ਸਾਹਮਣੇ
ਇਹ ਵੀ ਪੜ੍ਹੋ​​​​​​​:ਪਤਨੀ ਦੀ ਵੀਡੀਓ ਰਿਕਾਰਡਿੰਗ ਵਾਇਰਲ ਕਰਨ ਲਈ ਕੀਤਾ ਬਲੈਕਮੇਲ, ਮੰਗੀ 3 ਲੱਖ ਦੀ ਫਿਰੌਤੀ

shivani attri

This news is Content Editor shivani attri