ਘਰ ''ਚ ਦਾਖਲ ਹੋ ਕੇ ਕੁੱਟਮਾਰ ਕਰਨ ਵਾਲੇ ਖ਼ਿਲਾਫ਼ ਮਾਮਲਾ ਦਰਜ

06/07/2020 5:44:05 PM

ਟਾਂਡਾ ਉੜਮੁੜ (ਪੰਡਿਤ, ਕੁਲਦੀਸ਼, ਮੋਮੀ)— ਪਿੰਡ ਦੇਹਰੀਵਾਲ ਵਿਖੇ ਇਕ ਘਰ 'ਚ ਰੰਜਿਸ਼ ਕਾਰਨ ਜਬਰੀ ਦਾਖਲ ਹੋ ਕੇ ਦਾਤਰ ਨਾਲ ਕੁੱਟਮਾਰ ਕਰਨ ਵਾਲੇ ਵਿਅਕਤੀ ਖਿਲਾਫ ਟਾਂਡਾ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਇਹ ਮਾਮਲਾ ਕੁੱਟਮਾਰ ਦਾ ਸ਼ਿਕਾਰ ਹੋਏ ਹਰਮੇਸ਼ ਲਾਲ ਪੁੱਤਰ ਰਤਨ ਚੰਦ ਨਿਵਾਸੀ ਦੇਹਰੀਵਾਲ ਦੀ ਸ਼ਿਕਾਇਤ ਦੇ ਆਧਾਰ 'ਤੇ ਪਿੰਡ ਨਿਵਾਸੀ ਹੀ ਗੁਰਵਿੰਦਰ ਸਿੰਘ ਜੱਸਾ ਪੁੱਤਰ ਬਹਾਦਰ ਸਿੰਘ ਖ਼ਿਲਾਫ਼ ਦਰਜ ਕੀਤਾ ਹੈ।

ਆਪਣੇ ਬਿਆਨਾਂ 'ਚ ਹਰਮੇਸ਼ ਲਾਲ ਨੇ ਦੱਸਿਆ ਕਿ ਉਹ ਆਪਣੇ ਭਰਾ ਸੁਖਦਿਆਲ ਦੇ ਘਰ 'ਚ ਮੌਜੂਦ ਸੀ। ਇੰਨੇ ਨੂੰ ਉਕਤ ਮੁਲਜ਼ਮ ਧੱਕੇ ਨਾਲ ਦਰਵਾਜ਼ਾ ਖੋਲ੍ਹ ਕੇ ਅੰਦਰ ਆ ਵੜਿਆ ਅਤੇ ਉਸ ਨੇ ਆਪਣੇ ਦਾਤਰ ਨਾਲ ਉਸ ਉੱਤੇ ਜਾਨਲੇਵਾ ਹਮਲਾ ਕਰ ਦਿੱਤਾ। ਇਸ ਦੌਰਾਨ ਉਸ ਦੇ ਭਰਾ ਸੁਖਦਿਆਲ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਕਾਬੂ ਕਰ ਲਿਆ ਅਤੇ ਉਸ ਕੋਲੋਂ ਦਾਤਰ ਖੋਹ ਕੇ ਉਸ ਨੂੰ ਘਰ ਵਿਚ ਮੌਜੂਦ ਦਰੱਖਤ ਨਾਲ ਬੰਨ੍ਹ ਲਿਆ। ਅੱਡਾ ਸਰਾਂ ਚੌਕੀ ਦੀ ਪੁਲਸ ਟੀਮ ਨੂੰ ਸੂਚਨਾ ਦਿੱਤੀ ਗਈ ਅਤੇ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰਦੇ ਉਸ ਨੂੰ ਆਪਣੇ ਨਾਲ ਲੈ ਗਈ। ਪੁਲਸ ਨੇ ਉਕਤ ਮੁਲਜ਼ਮ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣੇਦਾਰ ਮਹੇਸ਼ ਕੁਮਾਰ ਮਾਮਲੇ ਦੀ ਜਾਂਚ ਕਰ ਰਹੇ ਹਨ।

shivani attri

This news is Content Editor shivani attri