ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਾਲ ਕੁੱਟਮਾਰ ਕਰਕੇ ਕੀਤੀ ਕੇਸਾਂ ਦੀ ਬੇਅਦਬੀ, ਮਾਮਲਾ ਦਰਜ

Sunday, Aug 01, 2021 - 10:32 AM (IST)

ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਾਲ ਕੁੱਟਮਾਰ ਕਰਕੇ ਕੀਤੀ ਕੇਸਾਂ ਦੀ ਬੇਅਦਬੀ, ਮਾਮਲਾ ਦਰਜ

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ, ਵਰਿੰਦਰ ਪੰਡਿਤ)  ਟਾਂਡਾ ਪੁਲਸ ਨੇ ਬਲਾਕ ਟਾਂਡਾ ਅਧੀਨ ਪੈਂਦੇ ਪਿੰਡ ਚੌਹਾਨ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਾਲ ਕੁੱਟਮਾਰ ਕਰਨ ਅਤੇ ਉਸ ਦੇ ਕੇਸਾਂ ਦੀ ਬੇਅਦਬੀ ਕਰਨ ਦੇ ਦੋਸ਼ ਅਧੀਨ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਇਹ ਮਾਮਲਾ ਕੁੱਟਮਾਰ ਦੀ ਸ਼ਿਕਾਰ ਹੋਏ ਪ੍ਰਧਾਨ ਸੁਰਜੀਤ ਸਿੰਘ ਪੁੱਤਰ ਵਰਿਆਮ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਲਖਵਿੰਦਰ ਸਿੰਘ ਬਿੱਲਾ ਪੁੱਤਰ ਦਰਸ਼ਨ ਸਿੰਘ, ਰਵਿੰਦਰ ਸਿੰਘ ਰਵੀ ਪੁੱਤਰ ਬਲਕਾਰ ਸਿੰਘ, ਐੱਸ. ਪੀ. ਪੁੱਤਰ ਤਰਸੇਮ ਸਿੰਘ ਅਤੇ ਜੌਨੀ ਖ਼ਿਲਾਫ਼ ਦਰਜ ਕੀਤਾ ਹੈ।

ਇਹ ਵੀ ਪੜ੍ਹੋ: ਸੁਖਪਾਲ ਖਹਿਰਾ ਦੇ ਬਾਦਲਾਂ 'ਤੇ ਰਗੜ੍ਹੇ, UAPA ਤਹਿਤ ਫਸੇ ਨੌਜਵਾਨਾਂ ਦੇ ਮੁੱਦੇ ਨੂੰ ਲੈ ਕੇ ਲਾਏ ਵੱਡੇ ਇਲਜ਼ਾਮ

ਪੁਲਸ ਨੂੰ ਦਿੱਤੇ ਗਏ ਆਪਣੇ ਬਿਆਨਾਂ ਵਿਚ ਪ੍ਰਧਾਨ ਸੁਰਜੀਤ ਸਿੰਘ ਨੇ ਦੱਸਿਆ ਕਿ ਬੀਤੀ 26 ਜੁਲਾਈ ਦੀ ਸ਼ਾਮ ਨੂੰ ਜਦੋਂ ਗੁਰਦੁਆਰਾ ਸਾਹਿਬ ਵਿਖੇ ਪਾਠ ਚੱਲ ਰਿਹਾ ਸੀ ਤਾਂ ਬਾਹਰ ਸ਼ਰਾਬ ਦੀ ਹਾਲਤ ਵਿੱਚ ਰੌਲਾ ਪਾਉਣ ਤੋਂ ਰੋਕਣ 'ਤੇ ਉਕਤ ਵਿਅਕਤੀਆਂ ਨੇ ਬੇਸਬਾਲ ਨਾਲ ਉਸ 'ਤੇ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰਨ ਦੇ ਨਾਲ-ਨਾਲ ਉਸ ਦੇ ਕੇਸਾਂ ਦੀ ਬੇਅਦਬੀ ਕੀਤੀ। ਇਸ ਦੇ ਨਾਲ ਹੀ ਉਸ ਦੀ ਜੇਬ ਵਿਚੋਂ 5 ਹਜ਼ਾਰ ਰੁਪਏ ਵੀ ਕੱਢ ਲਏ। ਬਾਅਦ ਵਿੱਚ ਗੰਭੀਰ ਜ਼ਖ਼ਮੀ ਹਾਲਤ ਵਿੱਚ ਉਸ ਨੂੰ ਸਰਕਾਰੀ ਹਸਪਤਾਲ ਦਾਖ਼ਲ ਕਰਵਾਇਆ ਗਿਆ। ਟਾਂਡਾ ਪੁਲਸ ਨੇ ਹੁਣ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਖ਼ੁਲਾਸਾ: ਜਲੰਧਰ ਦੇ ਸੁਖਮੀਤ ਡਿਪਟੀ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਬੰਬੀਹਾ ਗੁਰੱਪ ਦੀ ਆਈ. ਡੀ. ਨਿਕਲੀ ਫੇਕ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


author

shivani attri

Content Editor

Related News