ਨੌਜਵਾਨ ਨਾਲ ਕੁੱਟਮਾਰ ਕਰਨ ਦੇ ਦੋਸ਼ ਵਿਚ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Wednesday, Aug 04, 2021 - 03:34 PM (IST)
 
            
            ਟਾਂਡਾ ਉੜਮੜ (ਪੰਡਿਤ, ਮੋਮੀ)- ਟਾਂਡਾ ਪੁਲਸ ਨੇ ਜਾਜਾ ਰੋਡ 'ਤੇ ਪੈਸਿਆਂ ਦੇ ਲੈਣ-ਦੇਣ ਦੀ ਰੰਜਿਸ਼ ਨੂੰ ਲੈ ਕੇ ਇਕ ਨੌਜਵਾਨ ਨਾਲ ਕੁੱਟਮਾਰ ਕਰਨ ਦੇ ਦੋਸ਼ ਵਿਚ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਬਿਕਰਮ ਸਿੰਘ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਬਲਪ੍ਰੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਗਰੀਨ ਪਾਰਕ ਜਾਜਾ ਦੇ ਬਿਆਨ ਦੇ ਆਧਾਰ 'ਤੇ ਰਜਤ ਖੰਨਾ ਪੁੱਤਰ ਜਿਮੀ ਖੰਨਾ ਵਾਸੀ ਟਾਂਡਾ ਅਤੇ ਉਸ ਦੇ 3 ਹੋਰ ਅਣਪਛਾਤੇ ਸਾਥੀਆਂ ਖ਼ਿਲਾਫ਼ ਦਰਜ ਕੀਤਾ ਹੈ।
ਇਹ ਵੀ ਪੜ੍ਹੋ: ਸੰਸਦ ਦੇ ਬਾਹਰ ਹੋਈ ਹਰਸਿਮਰਤ ਤੇ ਬਿੱਟੂ ਦੀ ਬਹਿਸ ’ਚ ਸੁਖਬੀਰ ਦੀ ਐਂਟਰੀ, ਦਿੱਤਾ ਵੱਡਾ ਬਿਆਨ
ਆਪਣੇ ਬਿਆਨਾਂ ਵਿੱਚ ਬਲਪ੍ਰੀਤ ਸਿੰਘ ਨੇ ਦੱਸਿਆ ਕਿ ਜਦੋਂ ਉਹ ਆਪਣੇ ਕੰਮ ਤੋਂ ਵਾਪਸ ਘਰ ਜਾ ਰਿਹਾ ਸੀ ਤਾਂ ਸਵਿਫਟ ਕਾਰ 'ਤੇ ਸਵਾਰ ਹੋ ਕੇ ਆਏ ਇਨ੍ਹਾਂ ਮੁਲਜ਼ਮਾਂ ਨੇ ਉਸ ਨਾਲ ਕੁੱਟਮਾਰ ਕੀਤੀ। ਉਸ ਨੂੰ ਜ਼ਖਮੀ ਹਾਲਤ ਵਿਚ ਟਾਂਡਾ ਦੇ ਸਰਕਾਰੀ ਹਸਪਤਾਲ ਵਿਚ ਮੁੱਢਲੀ ਡਾਕਟਰੀ ਸਹਾਇਤਾ ਦੇਣ ਉਪਰੰਤ ਹੁਸ਼ਿਆਰਪੁਰ ਭਰਤੀ ਕਰਵਾਇਆ ਗਿਆ ਹੈ। ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਕੈਪਟਨ ਵੱਲੋਂ ਮੰਤਰੀਆਂ ਤੇ ਪਾਰਟੀ ਆਗੂਆਂ ਨਾਲ ਮਿਲਣ ਦਾ ਸਿਲਸਿਲਾ ਜਾਰੀ, ਵਿਕਾਸ ਕਾਰਜਾਂ ਦੀ ਲੈ ਰਹੇ ਫੀਡਬੈਕ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            