ਲੁਧਿਆਣਾ ਤੋਂ ਖ਼ਰੀਦੀ 32 ਬੋਰ ਦੀ ਦੇਸੀ ਪਿਸਤੌਲ ਤੇ 2 ਕਾਰਤੂਸਾਂ ਸਣੇ ਬੇਗੋਵਾਲ ਦਾ ਨੌਜਵਾਨ ਗ੍ਰਿਫ਼ਤਾਰ
Friday, Mar 15, 2024 - 12:33 PM (IST)
ਜਲੰਧਰ/ਕਪੂਰਥਲਾ (ਮਹੇਸ਼)-ਲੁਧਿਆਣਾ ਤੋਂ ਖ਼ਰੀਦੀ 32 ਬੋਰ ਦੀ ਦੇਸੀ ਪਿਸਤੌਲ ਅਤੇ 2 ਜ਼ਿੰਦਾ ਕਾਰਤੂਸਾਂ ਸਮੇਤ ਕਰਾਈਮ ਬ੍ਰਾਂਚ ਕਮਿਸ਼ਨਰੇਟ ਜਲੰਧਰ ਦੇ ਇੰਚਾਰਜ ਇੰਸਪੈਕਟਰ ਹਰਿੰਦਰ ਸਿੰਘ ਦੀ ਟੀਮ ਨੇ 22 ਸਾਲਾ ਨੌਜਵਾਨ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਏ. ਸੀ. ਪੀ. ਡੀ. ਪਰਮਜੀਤ ਸਿੰਘ ਨੇ ਦੱਸਿਆ ਕਿ ਉਕਤ ਨੌਜਵਾਨ ਨੂੰ ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇਅ ’ਤੇ ਸਥਿਤ ਜਲੰਧਰ ਛਾਉਣੀ ਥਾਣੇ ਅਧੀਨ ਪੈਂਦੇ ਪਿੰਡ ਬੜਿੰਗ ਦੇ ਗੇਟ ਦੇ ਨੇੜੇ ਕੀਤੀ ਗਈ ਵਿਸ਼ੇਸ਼ ਨਾਕਾਬੰਦੀ ਦੌਰਾਨ ਕਾਬੂ ਕੀਤਾ ਗਿਆ ਹੈ, ਜੋਕਿ ਚਿੱਟੇ ਰੰਗ ਦੀ ਸਵਿੱਫਟ ’ਚ ਸਵਾਰ ਹੋ ਕੇ ਫਗਵਾੜਾ ਸਾਈਡ ਤੋਂ ਜਲੰਧਰ ਵੱਲ ਆ ਰਿਹਾ ਸੀ।
ਇੰਸਪੈਕਟਰ ਹਰਿੰਦਰ ਸਿੰਘ ਦੀ ਟੀਮ ਨੇ ਉਸ ਨੂੰ ਚੈਕਿੰਗ ਲਈ ਰੋਕਿਆ, ਜਿਸ ਨੇ ਆਪਣਾ ਨਾਂ ਗੁਰਪ੍ਰੀਤ ਸਿੰਘ ਲਾਡਾ ਪੁੱਤਰ ਮਨਜੀਤ ਸਿੰਘ ਵਾਸੀ ਪਿੰਡ ਜੈਦਾ ਥਾਣਾ ਬੇਗੋਵਾਲ ਜ਼ਿਲ੍ਹਾ ਕਪੂਰਥਲਾ ਦੱਸਿਆ। ਉਸ ਦੀ ਤਲਾਸ਼ੀ ਲੈਣ ’ਤੇ ਉਸ ਕੋਲੋਂ ਉਕਤ ਨਾਜਾਇਜ਼ ਅਸਲਾ ਬਰਾਮਦ ਹੋਇਆ, ਜੋ ਉਸ ਨੇ ਆਪਣੀ ਸੁਰੱਖਿਆ ਲਈ ਲੁਧਿਆਣਾ ਤੋਂ ਖਰੀਦਿਆ ਸੀ। ਉਸ ਖ਼ਿਲਾਫ਼ ਜਲੰਧਰ ਕੈਂਟ ਥਾਣੇ ਵਿਚ ਅਸਲਾ ਐਕਟ ਤਹਿਤ ਐੱਫ. ਆਈ. ਆਰ. ਨੰਬਰ 25 ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ: ਲੋਕ ਸਭਾ ਚੋਣਾਂ ਤੋਂ ਬਾਅਦ ਵਿਧਾਨ ਸਭਾ ਸੀਟਾਂ ਦੀਆਂ ਜ਼ਿਮਨੀ ਚੋਣਾਂ ’ਚ ਉਲਝਣਗੀਆਂ ਪਾਰਟੀਆਂ
ਪੁਲਸ ਰਿਮਾਂਡ ਲੈ ਕੇ ਕ੍ਰਾਈਮ ਬ੍ਰਾਂਚ ਨੇ ਪੁੱਛਗਿੱਛ ਕੀਤੀ ਤਾਂ ਖੁਲਾਸਾ ਹੋਇਆ ਕਿ ਦੋਸ਼ੀ ਗੁਰਪ੍ਰੀਤ ਸਿੰਘ ਲਾਡਾ ਖ਼ਿਲਾਫ਼ ਪਹਿਲਾਂ ਵੀ ਥਾਣਾ ਬੇਗੋਵਾਲ ਜ਼ਿਲਾ ਕਪੂਰਥਲਾ 'ਚ ਨਸ਼ਾ ਤਸਕਰੀ ਅਤੇ ਲੜਾਈ-ਝਗੜੇ ਦੇ ਦੋ ਮੁਕੱਦਮੇ ਦਰਜ ਹਨ। ਸੈਲੂਨ ਦਾ ਕੋਰਸ ਕਰਨ ਤੋਂ ਬਾਅਦ ਉਸ ਨੇ ਨਸ਼ਾ ਵੇਚਣਾ ਸ਼ੁਰੂ ਕਰ ਦਿੱਤਾ ਤਾਂ ਕਿ ਇਸ ਗੈਰ-ਕਾਨੂੰਨੀ ਕੰਮ ਵਿਚ ਉਹ ਆਸਾਨੀ ਨਾਲ ਪੈਸੇ ਕਮਾ ਸਕੇ।
ਇਹ ਵੀ ਪੜ੍ਹੋ: ਪਿਆਕੜਾਂ ਲਈ ਅਹਿਮ ਖ਼ਬਰ, ਰਾਤ 12 ਵਜੇ ਤਕ ਵਿਕੇਗੀ ਸ਼ਰਾਬ, ਇੰਝ ਨਿਕਲਣਗੇ ਠੇਕੇ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8