ਨਾਜਾਇਜ਼ ਪਿਸਤੌਲ ਸਮੇਤ ਬੇਗੋਵਾਲ ਨੇ ਪੁਲਸ ਨੇ ਇਕ ਮੁਲਜ਼ਮ ਕੀਤਾ ਗ੍ਰਿਫ਼ਤਾਰ

Saturday, Aug 01, 2026 - 06:25 PM (IST)

ਨਾਜਾਇਜ਼ ਪਿਸਤੌਲ ਸਮੇਤ ਬੇਗੋਵਾਲ ਨੇ ਪੁਲਸ ਨੇ ਇਕ ਮੁਲਜ਼ਮ ਕੀਤਾ ਗ੍ਰਿਫ਼ਤਾਰ

ਬੇਗੋਵਾਲ (ਬਬਲਾ)-ਐੱਸ. ਪੀ. ਗਗਨਦੀਪ ਸਿੰਘ ਸਬ ਡਿਵੀਜ਼ਨ ਭੁਲੱਥ ਦੀ ਅਗਵਾਈ ਹੇਠ ਐੱਸ. ਐੱਚ. ਓ. ਬਿਕਰਮਜੀਤ ਸਿੰਘ ਥਾਣਾ ਮੁਖੀ ਬੇਗੋਵਾਲ ਦੇ ਯਤਨਾ ਸਦਕਾ ਇਕ ਨਾਜਾਇਜ਼ ਪਿਸਤੌਲ ਸਮੇਤ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮੌਕੇ ਐੱਸ. ਪੀ. ਗਗਨਦੀਪ ਸਿੰਘ ਘੁੰਮਣ ਨੇ ਪ੍ਰੈੱਸ ਕਾਨਫ਼ਰੰਸ ਰਾਹੀਂ ਦੱਸਿਆ ਕਿ ਇੰਚਾਰਜ ਐੱਸ. ਆਈ. ਪਰਗਟ ਸਿੰਘ ਆਪਣੀ ਟੀਮ ਨਾਲ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸੰਬੰਧ 'ਚ ਭਦਾਸ ਚੌਂਕ ਬੇਗੋਵਾਲ ਵਿਖੇ ਨਾਕਾ ਲਾਇਆ ਹੋਇਆ ਸੀ। 

ਇਹ ਵੀ ਪੜ੍ਹੋ:  ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪੈ ਗਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ ਉੱਡੇ ਹੋਸ਼, ਮੁੰਡੇ-ਕੁੜੀਆਂ...

ਮੁਖਬਰ ਖ਼ਾਸ ਦੀ ਇਤਲਾਹ 'ਤੇ ਕਰਨ ਕੁਮਾਰ ਉਰਫ਼ ਕਰਨ ਪੁੱਤਰ ਕੁਲਵਿੰਦਰ ਸਿੰਘ ਵਾਸੀ ਵਾਰਡ ਨੰਬਰ 10 ਚੜ੍ਹਦੀ ਪੱਤੀ ਬੇਗੋਵਾਲ ਕੋਲ ਨਾਜਾਇਜ਼ ਪਿਸਤੌਲ ਹੈ, ਜੋ ਨਡਾਲੀ ਰੋਡ ਬਿਜਲੀ ਘਰ ਬੇਗੋਵਾਲ ਪਾਸ ਖੜ੍ਹਾ ਹੈ। ਪੁਲਸ ਨੇ ਮੌਕੇ 'ਤੇ ਪੁੱਛਗਿਛ ਕੀਤੀ, ਜਿਸ ਕੋਲੋਂ ਤਲਾਸ਼ੀ ਦੌਰਾਨ ਇਕ ਨਾਜਾਇਜ਼ ਪਿਸਤੌਲ 32 ਬੋਰ ਸਮੇਤ ਮੈਗਜ਼ੀਨ ਅਤੇ ਇਕ ਜ਼ਿੰਦਾ ਰੌਂਦ ਬਰਾਮਦ ਕੀਤਾ। ਇਸ ਦੌਰਾਨ ਉਕਤ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮ ਨੂੰ ਹੋਰ ਪੁੱਛਗਿੱਛ ਲਈ ਅਦਾਲਤ 'ਚ ਪੇਸ਼ ਕਰਕੇ ਤਿੰਨ ਦਿਨਾਂ ਦਾ ਰਿਮਾਂਡ ਲਿਆ ਗਿਆ ਹੈ। 

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਕਾਰਵਾਈ! ਭਿਵਾਨੀ ਤੋਂ ਚੱਲ ਰਹੇ 'ਹਾਈਟੈੱਕ ਨਕਲ ਰੈਕੇਟ' ਦਾ ਪਰਦਾਫ਼ਾਸ਼, 35 ਗ੍ਰਿਫ਼ਤਾਰ

ਇਸ ਮੌਕੇ ਐੱਸ. ਪੀ. ਗਗਨਦੀਪ ਸਿੰਘ ਘੁੰਮਣ ਨੇ ਕਿਹਾ ਕਿ ਪੁਲਸ ਮਾੜੇ ਅਨਸਰਾਂ ਨੂੰ ਠੱਲ ਪਾਉਣ ਲਈ ਹਮੇਸ਼ਾ ਤਿਆਰ ਰਹਿੰਦੀ ਹੈ, ਇਸ ਲਈ ਲੋਕਾਂ ਨੂੰ ਅਪੀਲ ਹੈ ਕਿ ਉਹ ਇਨ੍ਹਾਂ ਮਾੜੇ ਅਨਸਰਾਂ ਨੂੰ ਫੜਾਉਣ ਲਈ ਪੁਲਸ ਦਾ ਸਹਿਯੋਗ ਦੇਣ। ਇਸ ਮੌਕੇ ਉਨ੍ਹਾਂ ਕਿਹਾ ਕਿ ਅਪਰਾਧਿਕ ਸਰਗਰਮੀਆਂ ਨਾਲ ਸਬੰਧ ਰੱਖਣ ਵਾਲੇ ਮਾੜੇ ਅਨਸਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਨ੍ਹਾਂ ਨੂੰ ਜਲਦੀ ਹੀ ਫੜ ਕੇ ਸਲਾਖਾਂ ਪਿੱਛੇ ਦਿੱਤਾ ਜਾਵੇਗਾ। ਇਸ ਮੌਕੇ ਐੱਸ. ਪੀ. ਗਗਨਦੀਪ ਸਿੰਘ ਘੁੰਮਣ ਥਾਣਾ, ਮੁਖੀ ਬੇਗੋਵਾਲ ਬਲਵਿੰਦਰ ਸਿੰਘ, ਐੱਸ. ਐੱਚ. ਓ, ਐੱਸ. ਐੱਚ. ਓ. ਸੁਭਾਨਪੁਰ ਅਮਨਦੀਪ ਨਾਹਰ, ਸਬ ਇੰਸਪੈਕਟਰ ਪ੍ਰਗਟ ਸਿੰਘ, ਹੈੱਡ ਕਾਂਸਟੇਬਲ ਅਰਸ਼ਦੀਪ ਸਿੰਘ, ਹੈੱਡ ਕਾਂਸਟੇਬਲ ਗੁਰਪ੍ਰੀਤ ਸਿੰਘ, ਹੈੱਡ ਕਾਂਸਟੇਬਲ ਸੁਰਿੰਦਰ ਸਿੰਘ, ਏ. ਐੱਸ. ਆਈ. ਜਸਵੀਰ ਸਿੰਘ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ: ਪੰਜਾਬ 'ਚ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ ਤੇ ਪਵੇਗਾ ਭਾਰੀ ਮੀਂਹ, Alert 'ਤੇ ਇਹ ਜ਼ਿਲ੍ਹੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News