ਬਹਿਬਲ ਗੋਲੀ ਕਾਂਡ ਦੇ ਮੁੱਖ ਗਵਾਹ ਦੀ ਪਤਨੀ ਵਲੋਂ ਕਾਂਗਰਸੀ ਆਗੂਆਂ ਵਿਰੁੱਧ ਹਾਈ ਕੋਰਟ 'ਚ ਰਿਟ

Tuesday, Feb 18, 2020 - 11:30 PM (IST)

ਬਹਿਬਲ ਗੋਲੀ ਕਾਂਡ ਦੇ ਮੁੱਖ ਗਵਾਹ ਦੀ ਪਤਨੀ ਵਲੋਂ ਕਾਂਗਰਸੀ ਆਗੂਆਂ ਵਿਰੁੱਧ ਹਾਈ ਕੋਰਟ 'ਚ ਰਿਟ

ਜਲੰਧਰ,(ਸ਼ਰਮਾ)-ਬਹਿਬਲ ਗੋਲੀ ਕਾਂਡ ਦੇ ਮੁੱਖ ਗਵਾਹ ਸੁਰਜੀਤ ਸਿੰਘ ਦੀ ਬੀਤੇ ਦਿਨੀਂ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਸੁਰਜੀਤ ਸਿੰਘ ਦੀ ਵਿਧਵਾ ਪਤਨੀ ਜਸਵੀਰ ਕੌਰ ਨੇ ਕਾਂਗਰਸੀ ਆਗੂਆਂ ਵਿਰੁੱਧ ਹਾਈਕੋਰਟ 'ਚ ਰਿਟ ਦਾਖਲ ਕਰ ਦਿੱਤੀ ਹੈ। ਇਸ ਤੋਂ ਇਲਾਵਾ ਮ੍ਰਿਤਕ ਦੀ ਪਤਨੀ ਨੇ ਕੁੱਝ ਪਿੰਡ ਵਾਸੀਆਂ ਤੇ ਬਿਜਲੀ ਬੋਰਡ ਦੇ ਕੁੱਝ ਅਧਿਕਾਰੀਆਂ 'ਤੇ ਵੀ ਦੋਸ਼ ਲਗਾਉਂਦਿਆ ਉਨ੍ਹਾਂ ਨੂੰ ਜਿੰਮੇਵਾਰ ਠਹਿਰਾਇਆ ਹੈ।
ਜਸਵੀਰ ਕੌਰ ਮੁਤਾਬਕ ਪੁਲਸ ਵਲੋਂ ਸੱਤਾਧਾਰੀ ਪਾਰਟੀ ਦੇ ਕੁੱਝ ਆਗੂਆਂ ਕਮਲਦੀਪ ਢਿੱਲੋ ਤੇ ਗੁਰਪ੍ਰੀਤ ਕਾਂਗੜ ਦੇ ਕਹਿਣ 'ਤੇ ਇਕ ਮਹੀਨਾ ਬੀਤ ਜਾਣ ਦੇ ਬਾਵਜੂਦ ਵੀ ਅੱਜ ਤੱਕ ਦੋਸੀਆਂ 'ਤੇ ਬਣਦੀ ਕਾਰਵਾਈ ਨਹੀਂ ਕੀਤੀ ਗਈ ਅਤੇ ਉਨ੍ਹਾਂ ਦੇ ਅਸਲਾ ਲਾਈਸੰਸ ਵੀ ਅੱਜ ਤੱਕ ਰੱਦ ਨਹੀਂ ਕੀਤੇ ਗਏ। ਮ੍ਰਿਤਕ ਸੁਰਜੀਤ ਸਿੰਘ ਦੀ ਪਤਨੀ ਜਸਵੀਰ ਕੌਰ ਨੇ ਅੱਜ ਹਾਈ ਕੋਰਟ ਚੰਡੀਗੜ੍ਹ ਵਿਖੇ ਕਮਲਦੀਪ ਢਿੱਲੋ ਵਿਧਾਇਕ ਤੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਦੇ ਵਿਰੁੱਧ ਰਿਟ ਪਾ ਦਿੱਤੀ ਹੈ। ਉਥੇ ਹੀ ਮ੍ਰਿਤਕ ਦੇ ਭਰਾ ਮਲਕੀਤ ਸਿੰਘ ਨੇ ਵੀ ਆਪਣੀ ਜਾਨ ਨੂੰ ਖਤਰੇ 'ਚ ਦੱਸਿਆ ਹੈ। 


author

Bharat Thapa

Content Editor

Related News