ਭਾਈ ਲੌਂਗੋਵਾਲ ਨੇ ''ਸ਼ਬਦ ਗੁਰੂ ਯਾਤਰਾ'' ਨੂੰ ਕੀਤਾ ਰਵਾਨਾ

01/07/2019 5:40:42 PM

ਸੁਲਤਾਨਪੁਰ ਲੋਧੀ ( ਸੁਰਿੰਦਰ ਸਿੰਘ ਸੋਢੀ,ਓਬਰਾਏ)— ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਗਤ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਰੂਪੀ “ਸ਼ਬਦ ਗੁਰੂ ਯਾਤਰ'' ਨੂੰ ਅੱਜ ਪਹਿਲੇ ਦਿਨ ਗੁਰਦੁਆਰਾ ਬੇਰ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ਨਾਲ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਰਵਾਨਾ ਕੀਤਾ ਗਿਆ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਇਹ ਨਗਰ ਕੀਰਤਨ ਸੁਲਤਾਨਪੁਰ ਲੋਧੀ ਤੋਂ ਸ਼੍ਰੀ ਗੋਇੰਦਵਾਲ ਸਾਹਿਬ ਲਈ ਰਵਾਨਾ ਹੋਇਆ ।ਇਸ ਸਮੇਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕਾਰਗੁਜ਼ਾਰੀ ਜੱਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਅਤੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਤੋਂ ਇਲਾਵਾ ਗਿਆਨੀ ਹਰਨਾਮ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਤਾਂ ਮਹਾਂਪੁਰਸ਼ਾਂ ਅਤੇ ਸੰਗਤਾਂ ਨੇ ਹਾਜਰੀ ਭਰੀ। ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਇਸ ਦਿਨ 'ਤੇ ਸ਼ੁੱਭਕਾਮਨਾਵਾਂ ਦਿੰਦੇ ਹੋਏ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲ ਸ਼ਤਾਬਦੀ ਸਮਾਰੋਹ ਨਾਲ ਜੁੜਨ ਦੀ ਅਪੀਲ ਕੀਤੀ। 

ਇਹ ਯਾਤਰਾ ਸ਼ਾਮ ਨੂੰ ਸ਼੍ਰੀ ਗੋਇੰਦਵਾਲ ਸਾਹਿਬ ਵਿਸ਼ਰਾਮ ਕਰਨ ਉਪਰੰਤ 8 ਜਨਵਰੀ ਨੂੰ ਤਰਨਤਾਰਨ ਦੇ ਰਸਤੇ ਹੁੰਦੀ ਹੋਈ ਰਾਤ ਨੂੰ ਅੰਮ੍ਰਿਤਸਰ ਸ੍ਰੀ ਹਰਿਮੰਦਰ ਸਾਹਿਬ 'ਚ ਰੁਕੇਗੀ। ਇਥੋਂ ਅਗਲੇ ਪੜ੍ਹਾਅ ਲਈ ਰਵਾਨਾ ਹੁੰਦੀ ਹੋਈ ਪੰਜਾਬ ਦੀ ਯਾਤਰਾ ਕਰਨ ਉਪਰੰਤ 17 ਅਪ੍ਰੈਲ ਨੂੰ ਵਾਪਸ ਸੁਲਤਾਨਪੁਰ ਲੋਧੀ ਪਰਤ ਕੇ ਸਮਾਪਤ ਹੋਵੇਗੀ । ਇਸ ਯਾਤਰਾ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਨਾਲ ਜੁੜੀਆਂ ਵੱਖ-ਵੱਖ ਨਿਸ਼ਾਨੀਆਂ, ਜਿਨ੍ਹਾਂ 'ਤੇ ਗੁਰਦੁਆਰਾ ਹਟ ਸਾਹਿਬ 'ਚ ਮੌਜੂਦ ਪ੍ਰਾਚੀਨ ਪੱਥਰਾਂ ਨੂੰ ਅਤੇ ਸਿੱਖ ਇਤਿਹਾਸ ਦੇ ਸ਼ਸਤਰਾਂ ਨੂੰ ਸ਼ਾਮਲ ਕੀਤਾ ਗਿਆ ਹੈ।

shivani attri

This news is Content Editor shivani attri