ਭਾਈ ਪਿੰਦਰਪਾਲ ਸਿੰਘ ਜੀ ਅੱਜ ਮੂਨਕਾਂ ''ਚ ਕੀਰਤਨ ਦਰਬਾਰ ਦੌਰਾਨ ਸੰਗਤਾਂ ਦੇ ਹੋਣਗੇ ਸਨਮੁੱਖ
Tuesday, Nov 17, 2020 - 10:25 AM (IST)

ਟਾਂਡਾ ਉੜਮੁੜ (ਜਸਵਿੰਦਰ): ਧੰਨ-ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਤ ਮਹਾਨ ਕੀਰਤਨ ਦਰਬਾਰ ਦੌਰਾਨ ਭਾਈ ਪਿੰਦਰਪਾਲ ਸਿੰਘ ਜੀ ਸੰਗਤਾਂ ਦੇ ਸਨਮੁੱਖ ਹੋਣ ਲਈ ਪਿੰਡ ਮੂਨਕਾਂ ਪਹੁੰਚਣਗੇ। ਇਹ ਕੀਰਤਨ ਦਰਬਾਰ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਮੁਨਕ ਖੁਰਦ ਅਤੇ ਸਮੂਹ ਨਗਰ ਨਿਵਾਸੀ ਸਾਧ ਸੰਗਤ ਦੇ ਸਹਿਯੋਗ ਨਾਲ 18 ਨਵੰਬਰ ਨੂੰ ਪਿੰਡ ਮੁਨਕ ਖੁਰਦ ਵਿਖੇ ਕਰਵਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਸਮਾਗਮ ਦੀਆਂ ਤਿਆਰੀਆਂ ਨੂੰ ਅਮਲੀ ਰੂਪ ਦਿੱਤਾ ਜਾ ਚੁੱਕਾ ਹੈ ਅਤੇ ਇਹ ਸਮਾਗਮ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਕਰਵਾਇਆ ਜਾਵੇਗਾ।ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੌਰਾਨ ਪੰਥ ਪ੍ਰਸਿੱਧ ਸ਼ਖ਼ਸੀਅਤਾਂ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਭਾਈ ਰਵਿੰਦਰ ਸਿੰਘ ਜੀ ਹਜੂਰੀ ਰਾਗੀ ਦਰਬਾਰ ਸਾਹਿਬ ਭਾਈ ਲਖਵਿੰਦਰ ਸਿੰਘ ਜੀ ਤੇ ਕਥਾ ਵਾਚਕ ਗਿਆਨੀ ਪਿੰਦਰਪਾਲ ਸਿੰਘ ਜੀ ਆਪਣੀ ਹਾਜ਼ਰੀ ਭਰਨਗੇ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਨੂੰ ਲੈ ਕੇ ਜਿੱਥੇ ਪ੍ਰਬੰਧਕਾਂ 'ਚ ਖੁਸ਼ੀ ਦਾ ਆਲਮ ਦੇਖਣ ਨੂੰ ਮਿਲ ਰਿਹਾ ਹੈ ਉਥੇ ਸੰਗਤਾਂ 'ਚ ਵੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੌਰਾਨ ਚਾਹ ਪਕੌੜੇ ਤੇ ਗੁਰੂ ਦੇ ਲੰਗਰ ਵੀ ਅਤੁੱਟ ਵਰਤਾਏ ਜਾਣਗੇ ਜਦਕਿ ਇਸ ਸਮਾਗਮ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਸੁਖਵਿੰਦਰ ਸਿੰਘ
ਮੂਨਕ ਤੇ ਸਰਬਜੀਤ ਸਿੰਘ ਮੋਮੀ ਬਾਖ਼ੂਬੀ ਨਾਲ ਨਿਭਾਉਣਗੇ।