ਦੇਸ਼ ਵਿਆਪੀ ਚੱਕਾ ਜਾਮ ਤਹਿਤ 6 ਫ਼ਰਵਰੀ ਟਾਂਡਾ-ਹੁਸ਼ਿਆਰਪੁਰ ਮਾਰਗ ਕੀਤਾ ਜਾਵੇਗਾ ਬੰਦ

02/04/2021 1:12:39 PM

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਇਕ ਵਿਸ਼ੇਸ਼ ਮੀਟਿੰਗ 6 ਫ਼ਰਵਰੀ ਨੂੰ ਖੇਤੀ ਕਾਨੂੰਨਾਂ ਵਿਰੁੱਧ  ਕੀਤੇ ਜਾਣ ਵਾਲੇ ਚੱਕਾ ਜਾਮ ਦੀਆਂ ਤਿਆਰੀਆਂ ਸਬੰਧੀ ਹੋਈ। ਜ਼ਿਲ੍ਹਾ ਪ੍ਰਧਾਨ ਚੌਧਰੀ ਹਰਦੇਵ ਸਿੰਘ ਧੂਤ ਦੀ ਅਗਵਾਈ ਵਿੱਚ ਹੋਈ ਇਸ ਮੀਟਿੰਗ ਯੂਨੀਅਨ ਦੇ ਅਹੁਦੇਦਾਰਾਂ ਅਤੇ ਵੱਖ-ਵੱਖ ਪਿੰਡਾਂ ਤੋਂ ਇਕੱਤਰ ਹੋਏ ਕਿਸਾਨਾਂ ਨੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਖੇਤੀ ਕਾਨੂੰਨਾਂ ਨੂੰ ਵਾਪਸ ਨਾ ਲੈਣ ਦੇ ਵਿਰੋਧ ਵਿਚ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਚੌਧਰੀ ਹਰਦੇਵ ਧੂਤ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ (ਕਿਸਾਨ ਅਤੇ ਮਜ਼ਦੂਰਾਂ) ਵੱਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਤਹਿਤ  ਬੀ. ਕੇ. ਯੂ (ਰਾਜੇਵਾਲ) ਵੱਲੋਂ ਟਾਂਡਾ- ਹੁਸ਼ਿਆਰਪੁਰ ਮਾਰਗ ਤੇ ਪੈਂਦੇ ਬੁੱਲ੍ਹੋਵਾਲ ਵਿਚ 12 ਤੋਂ 3 ਵਜੇ ਤੱਕ ਚੱਕਾ ਜਾਮ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ ਜਾਵੇਗਾ। 

ਇਹ ਵੀ ਪੜ੍ਹੋ : ਭੋਗਪੁਰ ਵਿਖੇ ਵਿਆਹ ਦੀ ਜਾਗੋ ’ਚ ਚੱਲੀਆਂ ਗੋਲੀਆਂ, ਫੈਲੀ ਦਹਿਸ਼ਤ

ਇਸ ਮੌਕੇ ਕਿਸਾਨਾਂ ਦੀਆਂ ਪ੍ਰਮੁੱਖ ਮੰਗਾਂ ਜਿਨ੍ਹਾਂ ਵਿੱਚ ਖੇਤੀ ਵਿਰੋਧੀ ਕਾਨੂੰਨ ਵਾਪਸ ਲੈਣਾ, ਐੱਮ. ਐੱਸ. ਪੀ. ਨੂੰ ਕਾਨੂੰਨੀ ਦਰਜਾ ਦੇਣਾ, ਸਵਾਮੀਨਾਥਨ ਕਮਿਸਨ ਦੀ ਰਿਪੋਰਟ ਲਾਗੂ ਕਰਨਾ,ਅੰਦੋਲਨ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਕਿਸਾਨਾਂ ਨੂੰ ਰਿਹਾਅ ਕਰਨਾ ਅਤੇ ਕਿਸਾਨਾਂ ਉਤੇ ਦਰਜ ਸਾਰੇ ਕੇਸ ਵਾਪਸ ਲੈਣ ਦੀ ਮੰਗ ਕਰਨ ਦੇ ਨਾਲ-ਨਾਲ ਵੱਖ-ਵੱਖ ਵਾਡਰਾ ਉਤੇ ਕੰਡਿਆਲੀ ਤਾਰ ਲਗਾ ਕੇ ਅਤੇ ਹੋਰਨਾਂ ਤਰੀਕਿਆਂ ਨਾਲ ਕੀਤੀ ਗਈ ਨਾਕੇਬੰਦੀ ਦੀ ਵੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ।

ਇਸ ਮੌਕੇ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਪੰਕਜ ਮਹਿਤਾ,  ਜਨਰਲ ਸਕੱਤਰ ਸੁਖਪਾਲ ਸਿੰਘ ਦਿਓਲ, ਪ੍ਰੈੱਸ ਸਕੱਤਰ ਸ਼ਾਮ ਸੈਣੀ  ਨੇ ਜ਼ਿਲ੍ਹੇ ਭਰ ਦੇ ਕਿਸਾਨਾਂ, ਮਜ਼ਦੂਰਾਂ,ਦੁਕਾਨਦਾਰਾਂ ਅਤੇ ਆਮ ਆਦਮੀ ਨੂੰ ਇਸ ਚੱਕਾ ਜਾਮ ਵਿਚ ਸਹਿਯੋਗ ਕਰਨ ਦੀ ਅਪੀਲ ਕੀਤੀ। ਇਸ ਮੌਕੇ ਬਲਾਕ ਪ੍ਰਧਾਨ ਹੁਸ਼ਿਆਰਪੁਰ-1ਮਨਦੀਪ ਕੁਮਾਰ, ਪ੍ਰਧਾਨ ਟਾਂਡਾ ਤਾਰਾ ਸਿੰਘ, ਬਲਾਕ ਪ੍ਰਧਾਨ ਹਰਿਆਣਾ ਸੂਬੇਦਾਰ ਸੁਰਿੰਦਰਪਾਲ ਸਿੰਘ ,ਬਲਾਕ ਪ੍ਰਧਾਨ ਭੂੰਗਾ ਕੁਲਵੰਤ ਸਿੰਘ ਅਤੇ ਹੋਰ ਕਿਸਾਨ ਵੀ ਹਾਜ਼ਰ ਸਨ। 

ਇਹ ਵੀ ਪੜ੍ਹੋ : ਗਰੁੱਪ ਡਿਸਕਸ਼ਨ ਤੋਂ ਬਾਅਦ ਕਿਸਾਨਾਂ ਲਈ ਨਵਜੋਤ ਸਿੰਘ ਸਿੱਧੂ ਨੇ ਫਿਰ ਕਹੀ ਵੱਡੀ ਗੱਲ

ਨੋਟ- ਵਿਆਹ ਸਮਾਗਮਾਂ ਦੌਰਾਨ ਹੁੰਦੀ ਫਾਇਰਿੰਗ ਨੂੰ ਲੈ ਕੇ ਤੁਸੀਂ ਕੀ ਕਹੋਗੇ, ਕੁਮੈਂਂਟ ਕਰਕੇ ਦਿਓ ਜਵਾਬ


shivani attri

Content Editor

Related News