ਭੋਗਪੁਰ ’ਚ ਚੋਰਾਂ ਨੇ ਦੋ ਦੁਕਾਨਾਂ ਦੇ ਸ਼ਟਰ ਤੋੜ ਕੀਤੀ ਚੋਰੀ

02/15/2022 11:24:30 AM

ਭੋਗਪੁਰ (ਰਾਣਾ ਭੋਗਪੁਰੀਆ) - ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੁਲਸ ਪ੍ਰਸ਼ਾਸਨ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਹਨ। ਚੋਰਾਂ ਵਲੋਂ ਪੁਲਸ ਪ੍ਰਸ਼ਾਸਨ ਦੇ ਸੁਰੱਖਿਆ ਪ੍ਰਬੰਧਾਂ ਨੂੰ ਟਿੱਚ ਜਾਣਦਿਆਂ ਹੋਇਆਂ ਬੀਤੀ ਰਾਤ ਸਥਾਨਕ ਰੇਲਵੇ ਰੋਡ ’ਤੇ ਦੋ ਦੁਕਾਨਾਂ ਦੇ ਸ਼ਟਰ ਤੋੜ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: PM ਮੋਦੀ ਦੀ ਰੈਲੀ ਕਾਰਨ ਸੁਜਾਨਪੁਰ ’ਚ ਮੁੜ ਰੋਕਿਆ ਗਿਆ CM ਚੰਨੀ ਦਾ ਹੈਲੀਕਾਪਟਰ

ਮਿਲੀ ਜਾਣਕਾਰੀ ਅਨੁਸਾਰ ਚੋਰਾਂ ਨੇ ਗੁਲਾਟੀ ਜਨਰਲ ਸਟੋਰ ਅਤੇ ਗੁਲਾਬੀ ਲਹਿੰਗਾ ਹਾਊਸ ਨੂੰ ਆਪਣਾ ਨਿਸ਼ਾਨਾ ਬਣਾਇਆ ਹੈ। ਚੋਰੀ ਦਾ ਪਤਾ ਲੱਗਣ ’ਤੇ ਦੁਕਾਨ ਮਾਲਕਾਂ ਵੱਲੋਂ ਇਸ ਚੋਰੀ ਦੀ ਸੂਚਨਾ ਸਥਾਨਕ ਪੁਲਸ ਨੂੰ ਦੇ ਦਿੱਤੀ ਗਈ ਹੈ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਚੋਰੀ ਦੀ ਵਾਰਦਾਤ ਕਾਰਨ ਹੋਏ ਨੁਕਸਾਨ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ - ਲੁਧਿਆਣਾ ’ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ, ਕੁੱਤੇ ਦੇ ਮੂੰਹ ’ਚੋਂ ਮਿਲੀ ਨਵਜੰਮੇ ਬੱਚੇ ਦੀ ਵੱਢੀ ਹੋਈ ਲਾਸ਼


rajwinder kaur

Content Editor

Related News