ਜਲੰਧਰ ਦੇ ਭੋਗਪੁਰ 'ਚ ਇਕ ਔਰਤ ਕੋਰੋਨਾ ਪਾਜ਼ੇਟਿਵ
Sunday, May 17, 2020 - 08:32 PM (IST)

ਭੋਗਪੁਰ,(ਰਾਣਾ ਭੋਗਪੁਰੀਆ)-ਭੋਗਪੁਰ ਦੇ ਘੁਮਿਆਰਾਂ ਮੁਹੱਲਾ ਨਜ਼ਦੀਕ ਰੇਲਵੇ ਰੋਡ ਵਿਖੇ ਇਕ 52 ਸਾਲਾ ਔਰਤ ਦੇ ਕੋਰੋਨਾ ਪਾਜ਼ੇਟਿਵ ਆਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਉਸਦੇ ਸੰਪਰਕ 'ਚ ਆਉਣ ਵਾਲੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ 'ਚ ਹੀ ਕੁਆਰੰਟੀਨ ਕਰ ਦਿੱਤਾ ਗਿਆ ਹੈ। ਇਸ ਮੁਹੱਲੇ ਵਿਚ ਸੈਨੇਟਾਈਜ਼ਰ ਦਾ ਛਿੜਕਾਅ ਕਰਵਾਉਣ ਲਈ ਨਗਰ ਕੌਂਸਲ ਭੋਗਪੁਰ ਦੇ ਕਾਰਜ ਸਾਧਕ ਅਫ਼ਸਰ ਰਾਮ ਜੀਤ ਵੱਲੋਂ ਦੌਰਾ ਕੀਤਾ ਗਿਆ ਤੇ ਮੁਹੱਲੇ ਨੂੰ ਸਫਾਈ ਮੁਲਾਜ਼ਮਾਂ ਦੀ ਮਦਦ ਨਾਲ ਸੈਨੇਟਾਈਜ਼ ਕਰਵਾਇਆ ਗਿਆ। ਇਸ ਮੌਕੇ ਸਿਹਤ ਵਿਭਾਗ ਵੱਲੋਂ ਕੋਰੋਨਾ ਪੀੜਤ ਔਰਤ ਦੇ ਘਰ ਕੰਮ ਕਰਨ ਵਾਲੀਆਂ ਦੋ ਔਰਤਾਂ ਦੇ ਵੀ ਸੈਂਪਲ ਲਏ ਗਏ। ਇਸ ਤੋਂ ਪਹਿਲਾਂ ਉਸ ਦੇ ਸਾਰੇ ਪਰਿਵਾਰ ਦੇ ਸੈਂਪਲ ਪਹਿਲਾਂ ਹੀ ਲਏ ਜਾ ਚੁੱਕੇ ਹਨ। ਇਸ ਮੌਕੇ ਜਸਪਾਲ ਸਿੰਘ ਸੈਨਟਰੀ ਇੰਚਾਰਜ, ਰਾਜ ਕੁਮਾਰ ਅਤੇ ਸੁਰੇਸ਼ ਕੁਮਾਰ ਤੇ ਹੋਰ ਹਾਜ਼ਰ ਸਨ।